ਹਰਿਆਣਾਚੰਡੀਗੜ੍ਹਦੇਸ਼-ਵਿਦੇਸ਼ਪੰਜਾਬ

ਪ੍ਰਧਾਨ ਮੰਤਰੀ ਮੋਦੀ ਦਾ 17 ਜੁਲਾਈ ਦਾ ਦੌਰਾ ਹਰਿਆਣਾ ਦੇ ਵਿਕਾਸ ਨੂੰ ਦੇਵੇਗਾ ਨਵੀਂ ਰਫ਼ਤਾਰ – ਡਾ. ਅਰਵਿੰਦ ਸ਼ਰਮਾ

ਗੋਹਾਣਾ ਵਿੱਚ ਸਹਿਕਾਰਤਾ ਮੰਤਰੀ ਨੇ ਕਿਹਾ – ਹਾਈਡ੍ਰੋਜਨ ਟ੍ਰੇਨ ਨਾਲ ਸ਼ੁਰੂ ਹੋਵੇਗਾ ਸਵੱਛ ਊਰਜਾ ਅਤੇ ਆਧੁਨਿਕ ਆਵਾਜਾਈ ਦਾ ਨਵਾਂ ਯੁੱਗ

ਇਕੋ ਫਰੈਂਡਲੀ ਰੇਲ ਦੇ ਨਾਲ-ਨਾਲ ਰੈਲੀ ਵੀ ਹੋਵੇਗੀ ਈਕੋ ਫਰੈਂਡਲੀ

ਪੰਚਕੂਲਾ 14 ਜੁਲਾਈ (ਮਧੂਸਾਰ ਬਿਊਰੋ) ਹਰਿਆਣਾ ਦੇ ਸਹਿਕਾਰਤਾ ਮੰਤਰੀ ਡਾ. ਅਰਵਿੰਦ ਸ਼ਰਮਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦਾ 17 ਜੁਲਾਈ ਨੂੰ ਜੀਂਦ ਆਗਮਨ ਹਰਿਆਣਾ ਦੇ ਵਿਕਾਸ ਇਤਿਹਾਸ ਵਿੱਚ ਇੱਕ ਮਹੱਤਵਪੂਰਨ ਪੜਾਅ ਸਾਬਤ ਹੋਵੇਗਾ। ਪ੍ਰਧਾਨ ਮੰਤਰੀ ਜੀਂਦ ਦੀ ਧਰਤੀ ਤੋਂ ਸੂਬੇ ਨੂੰ ਹਜ਼ਾਰਾਂ ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦੀ ਸੌਗਾਤ ਦੇਣਗੇ ਅਤੇ ਦੇਸ਼ ਦੀ ਪਹਿਲੀ ਹਾਈਡ੍ਰੋਜਨ ਅਧਾਰਤ ਟ੍ਰੇਨ ਨੂੰ ਹਰੀ ਝੰਡੀ ਦਿਖਾ ਕੇ ਭਾਰਤ ਨੂੰ ਹਰਿਤ ਅਤੇ ਆਧੁਨਿਕ ਆਵਾਜਾਈ ਦੇ ਨਵੇਂ ਯੁੱਗ ਵਿੱਚ ਪ੍ਰਵੇਸ਼ ਕਰਵਾਉਣਗੇ। ਉਨ੍ਹਾਂ ਕਿਹਾ ਕਿ ਜੀਂਦ ਵਿੱਚ ਪਹਿਲੀ ਵਾਰ ਈਕੋ ਫਰੈਂਡਲੀ ਰੈਲੀ ਹੋਵੇਗੀ, ਜਿਸ ਨੂੰ ਲੈ ਕੇ ਆਮ ਲੋਕਾਂ ਅਤੇ ਵਰਕਰਾਂ ਵਿੱਚ ਭਰਪੂਰ ਜੋਸ਼ ਅਤੇ ਉਤਸ਼ਾਹ ਹੈ।
ਸਹਿਕਾਰਤਾ ਮੰਤਰੀ ਡਾ. ਅਰਵਿੰਦ ਸ਼ਰਮਾ ਗੋਹਾਣਾ ਵਿੱਚ ਮੰਗਲਵਾਰ ਨੂੰ ਰੇਸਟ ਹਾਊਸ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਸਹਿਕਾਰਤਾ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਮਾਰਗਦਰਸ਼ਨ ਵਿੱਚ ਕੇਂਦਰ ਸਰਕਾਰ ਅਤੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਹਰਿਆਣਾ ਸਰਕਾਰ ਵਿਕਾਸ ਦੇ ਨਵੇਂ ਆਯਾਮ ਸਥਾਪਿਤ ਕਰ ਰਹੀ ਹੈ। ਡਾ. ਅਰਵਿੰਦ ਸ਼ਰਮਾ ਨੇ ਕਿਹਾ ਕਿ ਜੀਂਦ ਤੋਂ ਗੋਹਾਣਾ ਹੁੰਦੇ ਹੋਏ ਸੋਨੀਪਤ ਤੱਕ ਚੱਲਣ ਵਾਲੀ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਹਰਿਆਣਾ ਲਈ ਮਾਣ ਦਾ ਵਿਸ਼ਾ ਹੈ। ਇਹ ਸਿਰਫ਼ ਇੱਕ ਰੇਲ ਪ੍ਰੋਜੈਕਟ ਨਹੀਂ, ਸਗੋਂ ਸਵੱਛ ਊਰਜਾ, ਵਾਤਾਵਰਣ ਸਰੰਖਣ ਅਤੇ ਗ੍ਰੀਨ ਟੈਕਨਾਲੋਜੀ ਦੀ ਦਿਸ਼ਾ ਵਿੱਚ ਭਾਰਤ ਦੇ ਵੱਧਦੇ ਕਦਮਾਂ ਦਾ ਪ੍ਰਤੀਕ ਹੈ। ਹਾਈਡ੍ਰੋਜਨ ਟ੍ਰੇਨ ਰਾਹੀਂ ਹਰਿਆਣਾ ਦੇਸ਼ ਦੇ ਹਾਈਡ੍ਰੋਜਨ ਹੱਬ ਵਜੋਂ ਆਪਣੀ ਪਛਾਣ ਬਣਾਉਣ ਦੀ ਦਿਸ਼ਾ ਵਿੱਚ ਅੱਗੇ ਵਧੇਗਾ।
ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦਾ ਹਰਿਆਣਾ ਦੌਰਾ ਸੂਬੇ ਵਿੱਚ ਰਿਕਾਰਡ ਬੁਨਿਆਦੀ ਢਾਂਚਾ ਨਿਵੇਸ਼ ਦੀ ਨਿਰੰਤਰਤਾ ਨੂੰ ਦਰਸਾਉਂਦਾ ਹੈ। ਰੇਲ, ਸੜਕ, ਸਿਹਤ ਅਤੇ ਸੈਰ-ਸਪਾਟਾ ਵਰਗੇ ਮਹੱਤਵਪੂਰਨ ਖੇਤਰਾਂ ਵਿੱਚ ਇੱਕੋ ਸਮੇਂ ਵੱਡੇ ਪ੍ਰੋਜੈਕਟ ਸ਼ੁਰੂ ਹੋਣ ਨਾਲ ਹਰਿਆਣਾ ਦੇ ਵਿਕਾਸ ਨੂੰ ਨਵੀਂ ਰਫ਼ਤਾਰ ਮਿਲੇਗੀ। ਇਨ੍ਹਾਂ ਪ੍ਰੋਜੈਕਟਾਂ ਨਾਲ ਉਦਯੋਗ, ਵਪਾਰ, ਨਿਵੇਸ਼ ਅਤੇ ਰੁਜ਼ਗਾਰ ਦੇ ਮੌਕਿਆਂ ਵਿੱਚ ਤੇਜ਼ੀ ਨਾਲ ਵਾਧਾ ਹੋਵੇਗਾ। ਉਨ੍ਹਾਂ ਕਿਹਾ ਕਿ ਭਿਵਾਨੀ ਵਿੱਚ ਪੰਡਿਤ ਨੇਕੀ ਰਾਮ ਸ਼ਰਮਾ ਮੈਡੀਕਲ ਕਾਲਜ ਅਤੇ ਨਾਰਨੌਲ ਵਿੱਚ ਮਹਾਰਿਸ਼ੀ ਚਯਵਨ ਮੈਡੀਕਲ ਕਾਲਜ ਦੇ ਉਦਘਾਟਨ ਨਾਲ ਸੂਬੇ ਦੀਆਂ ਸਿਹਤ ਸੇਵਾਵਾਂ ਨੂੰ ਇਤਿਹਾਸਕ ਮਜ਼ਬੂਤੀ ਮਿਲੇਗੀ। ਉਨ੍ਹਾਂ ਕਿਹਾ ਕਿ ਕੁਰੂਕਸ਼ੇਤਰ ਐਲੀਵੇਟਿਡ ਰੇਲਵੇ ਟ੍ਰੈਕ ਪ੍ਰੋਜੈਕਟ ਸ਼ੁਰੂ ਹੋਣ ਨਾਲ ਲੰਬੇ ਸਮੇਂ ਤੋਂ ਚਲੀ ਆ ਰਹੀ ਆਵਾਜਾਈ ਅਤੇ ਜਾਮ ਦੀ ਸਮੱਸਿਆ ਦਾ ਸਥਾਈ ਹੱਲ ਹੋਵੇਗਾ। ਉੱਥੇ ਹੀ ਕੁਰੂਕਸ਼ੇਤਰ ਵਿੱਚ ਬਣਨ ਵਾਲਾ ਆਧੁਨਿਕ ਸਿੱਖ ਮਿਊਜ਼ੀਅਮ ਧਾਰਮਿਕ, ਸੱਭਿਆਚਾਰਕ ਅਤੇ ਸੈਰ-ਸਪਾਟਾ ਗਤੀਵਿਧੀਆਂ ਨੂੰ ਨਵੀਂ ਪਛਾਣ ਦੇਵੇਗਾ।

Leave a Reply

Your email address will not be published. Required fields are marked *