ਚੰਡੀਗੜ੍ਹਦੇਸ਼-ਵਿਦੇਸ਼ਪੰਜਾਬ

ਇਥੋਪੀਆ ’ਚ ਫਸੇ ਨੌਜਵਾਨਾਂ ਦੀ ਵਾਪਸੀ ਲਈ MP ਸਤਨਾਮ ਸੰਧੂ ਨੇ ਵਿਦੇਸ਼ ਮੰਤਰਾਲੇ ਨੂੰ ਲਿਖਿਆ ਪੱਤਰ

ਚੰਡੀਗੜ੍ਹ 15 ਜੁਲਾਈ (ਮਧੂਸਾਰ ਬਿਊਰੋ) ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਇਥੋਪੀਆ ਵਿੱਚ ਫਸੇ ਪੰਜਾਬ ਅਤੇ ਹਰਿਆਣਾ ਦੇ 4 ਨੌਜਵਾਨਾਂ ਦੀ ਸੁਰੱਖਿਅਤ ਵਤਨ ਵਾਪਸੀ ਲਈ ਵਿਦੇਸ਼ ਮੰਤਰਾਲੇ ਤੋਂ ਤੁਰੰਤ ਦਖ਼ਲ ਦੀ ਮੰਗ ਕੀਤੀ ਹੈ। ਇਹ ਚਾਰੇ ਨੌਜਵਾਨ ਟੂਰਿਸਟ ਵੀਜ਼ੇ ’ਤੇ ਇਥੋਪੀਆ ਗਏ ਸਨ, ਪਰ ਹਵਾਈ ਅੱਡੇ ਤੋਂ ਅਗਵਾਕਾਰਾਂ ਦੇ ਚੁੰਗਲ ਵਿੱਚੋਂ ਨਿਕਲਣ ਤੋਂ ਬਾਅਦ ਉਨ੍ਹਾਂ ਨੂੰ ਉੱਥੋਂ ਦੇ ਇਮੀਗ੍ਰੇਸ਼ਨ ਅਧਿਕਾਰੀਆਂ ਵੱਲੋਂ ਹਿਰਾਸਤ ਵਿੱਚ ਲੈ ਲਿਆ ਗਿਆ। ਵਿਦੇਸ਼ ਮੰਤਰਾਲੇ ਨੂੰ ਲਿਖੇ ਪੱਤਰ ਵਿੱਚ ਸੰਸਦ ਮੈਂਬਰ ਸੰਧੂ ਨੇ ਕਿਹਾ ਕਿ ਇਨ੍ਹਾਂ ਚਾਰ ਨੌਜਵਾਨਾਂ, ਜਿਨ੍ਹਾਂ ਵਿੱਚੋਂ ਦੋ ਪੰਜਾਬ ਅਤੇ ਦੋ ਹਰਿਆਣਾ ਨਾਲ ਸਬੰਧਤ ਹਨ, ਦੇ ਪਰਿਵਾਰ ਇਸ ਮੰਦਭਾਗੀ ਸਥਿਤੀ ਕਾਰਨ ਗੰਭੀਰ ਮਾਨਸਿਕ ਤਣਾਅ ਵਿੱਚੋਂ ਲੰਘ ਰਹੇ ਹਨ ਅਤੇ ਉਨ੍ਹਾਂ ਨੇ ਆਪਣੇ ਬੱਚਿਆਂ ਦੀ ਸਲਾਮਤੀ ਅਤੇ ਸੁਰੱਖਿਆ ਨੂੰ ਲੈ ਕੇ ਡੂੰਘੀ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਵਿਦੇਸ਼ ਮੰਤਰਾਲੇ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਕਪੂਰਥਲਾ (ਪੰਜਾਬ) ਦੇ ਫਗਵਾੜਾ ਦੇ ਵਸਨੀਕ ਗੌਰਵ, ਗੁਰਦਾਸਪੁਰ (ਪੰਜਾਬ) ਦੇ ਕਲਾਨੌਰ ਸਥਿਤ ਰਹੀਮਾਬਾਦ ਦੇ ਵਸਨੀਕ ਮਨਜੀਤ ਸਿੰਘ, ਹਰਿਆਣਾ ਦੇ ਕੈਥਲ ਜ਼ਿਲ੍ਹੇ ਦੇ ਵਸਨੀਕ ਸੁਖਵਿੰਦਰ ਸਿੰਘ ਕਕਰਾਲਾ ਅਤੇ ਸੁਰਜੀਤ ਸਿੰਘ ਚੀਕਾ ਦੀ ਜਲਦ ਤੋਂ ਜਲਦ ਸੁਰੱਖਿਅਤ ਭਾਰਤ ਵਾਪਸੀ ਯਕੀਨੀ ਬਣਾਉਣ ਲਈ ਤੁਰੰਤ ਦਖ਼ਲ ਦਿੱਤਾ ਜਾਵੇ। ਸੰਸਦ ਮੈਂਬਰ ਸੰਧੂ ਨੇ ਨੌਜਵਾਨਾਂ ਦੇ ਪਰਿਵਾਰਾਂ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੰਦਿਆਂ ਕਿਹਾ ਕਿ ਮੈਂ ਇਥੋਪੀਆ ਵਿੱਚ ਫਸੇ ਨੌਜਵਾਨਾਂ ਦਾ ਮਾਮਲਾ ਵਿਦੇਸ਼ ਮੰਤਰਾਲੇ ਕੋਲ ਚੁੱਕਿਆ ਹੈ। ਮੈਂ ਖੁਦ ਇਸ ਸਥਿਤੀ ’ਤੇ ਨੇੜਿਓਂ ਨਜ਼ਰ ਰੱਖ ਰਿਹਾ ਹਾਂ ਤੇ ਉਨ੍ਹਾਂ ਦੀ ਸੁਰੱਖਿਅਤ ਭਾਰਤ ਵਾਪਸੀ ਯਕੀਨੀ ਬਣਾਉਣ ਲਈ ਸਾਰੇ ਸਬੰਧਤ ਅਧਿਕਾਰੀਆਂ ਨਾਲ ਲਗਾਤਾਰ ਤਾਲਮੇਲ ਕਰ ਰਿਹਾ ਹਾਂ।

Leave a Reply

Your email address will not be published. Required fields are marked *