ਪੰਜਾਬ

ਬ੍ਰਿਗੇਡੀਅਰ ਗਗਨੇਜ਼ਾ ਦੇ ਕਾਤਿਲਾਂ ਨੂੰ ਬਖਸ਼ਿਆ ਨਹੀਂ ਜਾਵੇਗਾ- ਰਾਜਨਾਥ ਸਿੰਘ

ਸੁਖਬੀਰ ਸਿੰਘ ਬਾਦਲ ਵਲੋਂ ਪੰਜਾਬ ਵਿਰੋਧੀ ਤਾਕਤਾਂ ਨੂੰ ਇਕਮੁੱਠ ਹੋ ਕੇ ਭਾਂਜ ਦੇਣ ਦਾ ਸੱਦਾ
ਬ੍ਰਿਗੇਡੀਅਰ ਗਗਨੇਜ਼ਾ ਨੂੰ ਦਿੱਤੀਆਂ ਸ਼ਰਧਾਂਜ਼ਲੀਆਂ
ਜਲੰਧਰ, 27 ਸਤੰਬਰ (ਮਧੂਸਾਰ ਬਿਊਰੋ)
ਕੇਂਦਰੀ ਗ੍ਰਹਿ ਮੰਤਰੀ ਸ੍ਰੀ ਰਾਜਨਾਥ ਸਿੰਘ ਨੇ ਕਿਹਾ ਹੈ ਕਿ ਆਰ.ਐਸ.ਐਸ. ਦੇ ਪੰਜਾਬ ਸਹਿ ਇੰਚਾਰਜ ਬ੍ਰਿਗੇਡੀਅਰ ਜਗਦੀਸ਼ ਗਗਨੇਜ਼ਾ ਦੇ ਕਾਤਿਲਾਂ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਸੀ.ਬੀ.ਆਈ. ਜਾਂਚ ਚੱਲ ਰਹੀ ਹੈ ਅਤੇ ਦੋਸ਼ੀਆਂ ਨੂੰ ਹਰ ਕੀਮਤ ‘ਤੇ ਸਜ਼ਾ ਦਿਵਾਈ ਜਾਵੇਗੀ।

ਅੱਜ ਇੱਥੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਸਮੇਤ ਬ੍ਰਿਗੇਡੀਅਰ ਜਗਦੀਸ਼ ਗਗਨੇਜ਼ਾ ਦੇ ਸ਼ਰਧਾਂਜਲੀ ਸਮਾਰੋਹ ਦੌਰਾਨ ਸੰਬੋਧਨ ਕਰਦਿਆਂ ਕੇਂਦਰੀ ਗ੍ਰਹਿ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਸਿਫਾਰਸ਼ ‘ਤੇ ਕੇਂਦਰ ਸਰਕਾਰ ਵਲੋਂ ਕੇਂਦਰੀ ਜਾਂਚ ਏਜੰਸੀ ਨੂੰ ਪੜਤਾਲ ਵਿਚ ਤੇਜੀ ਲਿਆਉਣ ਲਈ ਹਦਾਇਤ ਕੀਤੀ ਗਈ ਹੈ, ਤਾਂ ਜੋ ਦੋਸ਼ੀਆਂ ਨੂੰ ਜਲਦ ਤੋਂ ਜਲਦ ਸਜ਼ਾ ਦੇ ਕੇ ਪੰਜਾਬ ਦੀ ਭਾਈਚਾਰਕ ਸਾਂਝ ਨੂੰ ਸੱਟ ਮਾਰਨ ਦੀ ਕੋਸ਼ਿਸ਼ ਕਰਨ ਵਾਲੀਆਂ ਨੂੰ ਮੂੰਹ ਤੋੜਵਾਂ ਜਵਾਬ ਦਿੱਤਾ ਜਾ ਸਕੇ। ਉਨ੍ਹਾਂ ਇਸ ਮਾਮਲੇ ਵਿਚ ਪੰਜਾਬ ਸਰਕਾਰ ਵਲੋਂ ਮੁਹੱਈਆ ਕਰਵਾਏ ਗਏ ਤੱਥਾਂ ‘ਤੇ ਤਸੱਲੀ ਜ਼ਾਹਿਰ ਕੀਤੀ। ਕੇਂਦਰੀ ਗ੍ਰਹਿ ਮੰਤਰੀ ਨੇ ਦੁੱਖ ਦੀਆਂ ਇਨ੍ਹਾਂ ਘੜੀਆਂ ਵਿਚ ਗਗਨੇਜ਼ਾ ਪਰਿਵਾਰ ਨੂੰ ਡੂੰਘੀ ਹਮਦਰਦੀ ਜ਼ਾਹਿਰ ਕਰਦਿਆਂ ਹਰ ਸੰਭਵ ਸਹਾਇਤਾ ਦਾ ਭਰੋਸਾ ਦਿਵਾਇਆ।
ਸੂਬੇ ਦੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਵਿਛੜੀ ਰੂਹ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਸ਼੍ਰੀ ਗਗਨੇਜ਼ਾ ਨੇ ਹਮੇਸ਼ਾ ਸੂਬੇ ਦੀ ਭਾਈਚਾਰਕ ਸਾਂÎਝ ਤੇ ਸਦਭਾਵਨਾ ਲਈ ਕੰਮ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੀ ਸਭ ਤੋਂ ਵੱਡੀ ਤਾਕਤ ਇੱਥੇ ਭਾਈਚਾਰਕ ਸਾਂਝ ਤੇ ਏਕਤਾ ਹੀ ਹੈ, ਜਿਸਨੂੰ ਤੋੜਨ ਲਈ ਦੇਸ਼ ਵਿਰੋਧੀ ਤਾਕਤਾਂ ਵਲੋਂ ਲਗਾਤਾਰ ਯਤਨ ਜਾਰੀ ਹਨ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਅਜਿਹੀਆਂÎ ਪੰਜਾਬ ਵਿਰੋਧੀ ਤਾਕਤਾਂ ਨੂੰ ਇਕਮੁੱਠ ਹੋ ਕੇ ਕਰਾਰ ਜਵਾਬ ਦੇਣ ਤਾਂ ਜੋ ਰਾਜ ਅੰਦਰ ਸ਼ਾਂਤੀ ਤੇ ਸਦਭਾਵਨਾ ਨੂੰ ਬਰਕਰਾਰ ਰੱਖਿਆ ਜਾ ਸਕੇ।
ਅਕਾਲੀ ਦਲ-ਭਾਜਪਾ ਸਰਕਾਰ ਨੂੰ ਭਾਈਚਾਰਕ ਸਾਂਝ ਦੀ ਮੁਦਈ ਦੱਸਦਿਆਂÎ ਸ. ਬਾਦਲ ਨੇ ਕਿਹਾ ਕਿ ਇਸ ਗਠਜੋੜ ਸਰਕਾਰ ਲੋਕਾਂ ਦੇ ਸਹਿਯੋਗ ਨਾਲ ਸੂਬਾ ਵਿਰੋਧੀ ਤਾਕਤਾਂ ਦੇ ਮਨਸੂਬਿਆਂ ਨੂੰ ਪੂਰਾ ਨਹੀਂ ਹੋਣ ਦੇਵੇਗੀ।
ਇਸ ਪਿੱਛੋਂ ਕੇਂਦਰੀ ਗ੍ਰਹਿ ਮੰਤਰੀ ਤੇ ਉਪ ਮੁੱਖ ਮੰਤਰੀ ਵਲੋਂ ਸ੍ਰੀਮਤੀ ਗਗਨੇਜ਼ਾ ਤੇ ਹੋਰ ਪਰਿਵਾਰਕ ਮੈਂਬਰਾਂ ਨਾਲ ਵੱਖਰੇ ਤੌਰ ‘ਤੇ ਮੁਲਾਕਾਤ ਕੀਤੀ।
ਇਸ ਮੌਕੇ ਬ੍ਰਿਗੇਡੀਅਰ ਜਗਦੀਸ਼ ਗਗਨੇਜ਼ਾ ਨੂੰ ਸ਼ਰਧਾਂਜਲੀ ਦੇਣ ਵਾਲਿਆਂ ਵਿਚ ਕੇਂਦਰੀ ਰਾਜ ਮੰਤਰੀ ਵਿਜੈ ਸਾਂਪਲਾ , ਕੈਬਨਿਟ ਮੰਤਰੀ ਅਜੀਤ ਸਿੰਘ ਕੋਹਾੜ, ਮਦਨ ਮੋਹਨ ਮਿੱਤਲ , ਚੂਨੀ ਲਾਲ ਭਗਤ, ਵਿਧਾਇਕ ਮਨੋਰੰਜਨ ਕਾਲੀਆ, ਕੇ.ਡੀ. ਭੰਡਾਰੀ , ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਕਮਲ ਸ਼ਰਮਾ, ਸੀਨੀਅਰ ਭਾਜਪਾ ਆਗੂ ਅਵਿਨਾਸ਼ ਰਾਏ ਖੰਨਾ, ਮੇਅਰ ਸੁਨੀਲ ਜੋਤੀ, ਭਾਜਪਾ ਜਿਲ੍ਹਾ ਪ੍ਰਧਾਨ ਰਮੇਸ਼ ਸ਼ਰਮਾ, ਡਿਵੀਜ਼ਨਲ ਕਮਿਸ਼ਨਰ ਐਚ.ਐਸ. ਨੰਦਾ, ਡਿਪਟੀ ਕਮਿਸ਼ਨਰ ਕਮਲ ਕਿਸ਼ੋਰ ਯਾਦਵ ਤੋਂ ਇਲਾਵਾ ਧਾਰਮਿਕ ਤੇ ਸਮਾਜਿਕ ਸ਼ਖਸ਼ੀਅਤਾਂ ਸ਼ਾਮਿਲ ਸਨ।

Leave a Reply

Your email address will not be published. Required fields are marked *