ਅੰਮ੍ਰਿਤਸਰਚੰਡੀਗੜ੍ਹਜਲੰਧਰਪੰਜਾਬ

ਆਸਟ੍ਰੇਲੀਆ ਸਥਿਤ ਗੁਰਦੁਆਰਾ ਸਾਹਿਬ ਦੀ ਇਮਾਰਤ ਨੂੰ ਅੱਗ ਲੱਗਣ ਦੀ ਘਟਨਾ ’ਤੇ ਐਡਵੋਕੇਟ ਧਾਮੀ ਨੇ ਕੀਤਾ ਦੁੱਖ ਪ੍ਰਗਟ

ਅੰਮ੍ਰਿਤਸਰ, 27 ਜੁਲਾਈ-(ਮਧੂਸਾਰ ਬਿਊਰੋ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਸਟ੍ਰੇਲੀਆ ਦੇ ਵਰਜੀਨੀਆ ਵਿਖੇ ਸਥਿਤ ਗੁਰਦੁਆਰਾ ਦਸ਼ਮੇਸ਼ ਦਰਬਾਰ ਦੀ ਇਮਾਰਤ ਨੂੰ ਅੱਗ ਲੱਗਣ ਦੀ ਘਟਨਾ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਗੁਰਦੁਆਰਾ ਕਮੇਟੀਆਂ ਨੂੰ ਪ੍ਰਬੰਧਾਂ ਪ੍ਰਤੀ ਹੋਰ ਸੁਚੇਤ ਹੋਣ ਦੀ ਅਪੀਲ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖ ਧਰਮ ਵਿੱਚ ਗੁਰਦੁਆਰਾ ਸਾਹਿਬ ਕੇਵਲ ਨਤਮਸਤਕ ਹੋਣ ਲਈ ਹੀ ਨਹੀਂ, ਸਗੋਂ ਸੇਵਾ, ਸਿਮਰਨ, ਸੰਗਤ ਅਤੇ ਸਰਬੱਤ ਦੇ ਭਲੇ ਦੀ ਭਾਵਨਾ ਦਾ ਕੇਂਦਰ ਹੈ। ਉਨ੍ਹਾਂ ਕਿਹਾ ਕਿ ਸਿੱਖ ਜਿਸ ਵੀ ਖਿੱਤੇ ਵਿੱਚ ਵੱਸੇ ਹਨ, ਉਥੇ ਗੁਰਦੁਆਰਾ ਸਾਹਿਬ ਦੀ ਵੀ ਸਥਾਪਨਾ ਕੀਤੀ ਹੈ, ਇਹ ਸਿੱਖ ਭਾਈਚਾਰੇ ਲਈ ਆਪਣੀ ਧਾਰਮਿਕ, ਸੱਭਿਆਚਾਰਕ ਅਤੇ ਸਮਾਜਿਕ ਪਛਾਣ ਦੇ ਅਹਿਮ ਕੇਂਦਰ ਹਨ। ਉਨ੍ਹਾਂ ਕਿਹਾ ਕਿ ਆਸਟ੍ਰੇਲੀਆ ਵਿਚ ਵਾਪਰੀ ਇਸ ਦੁਖਦਾਈ ਘਟਨਾ ਨਾਲ ਵਿਸ਼ਵ ਭਰ ਵਿਚ ਵੱਸਦੇ ਸਿੱਖ ਭਾਈਚਾਰੇ ਦੇ ਮਨਾਂ ਨੂੰ ਗਹਿਰੀ ਠੇਸ ਪਹੁੰਚੀ ਹੈ। ਉਨ੍ਹਾਂ ਪ੍ਰਬੰਧਕਾਂ ਨੂੰ ਅੱਗ ਲੱਗਣ ਦੇ ਅਸਲ ਕਾਰਨਾਂ ਦੀ ਜਾਂਚ ਕਰਕੇ ਸੱਚਾਈ ਸਾਹਮਣੇ ਲਿਆਉਣ ਲਈ ਕਿਹਾ, ਤਾਂ ਜੋ ਸੰਗਤ ਦੀਆਂ ਚਿੰਤਾਵਾਂ ਦੂਰ ਹੋ ਸਕਣ ਅਤੇ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਦੀ ਰੋਕਥਾਮ ਲਈ ਲੋੜੀਂਦੇ ਕਦਮ ਚੁੱਕੇ ਜਾ ਸਕਣ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦੇਸ਼ ਵਿਦੇਸ਼ ਦੀਆਂ ਗੁਰਦੁਆਰਾ ਕਮੇਟੀਆਂ ਨੂੰ ਅਪੀਲ ਕੀਤੀ ਕਿ ਜਿਥੇ ਗੁਰਦੁਆਰਾ ਸਾਹਿਬਾਨ ਅੰਦਰ ਹਰ ਸਮੇਂ ਪਹਿਰੇਦਾਰੀ ਯਕੀਨੀ ਬਣਾਈ ਜਾਵੇ ਉਥੇ ਸਮੇਂ ਸਮੇਂ ਬਿਜਲੀ ਉਪਕਰਣਾਂ ਦੀ ਵੀ ਜਾਂਚ ਕੀਤੀ ਜਾਵੇ ਤਾਂ ਜੋਂ ਅਜਿਹੀਆਂ ਘਟਨਾਵਾਂ ਨੂੰ ਵਾਪਰਨ ਤੋਂ ਰੋਕਿਆ ਜਾ ਸਕੇ।

Leave a Reply

Your email address will not be published. Required fields are marked *