ਸੂਬੇ ਵਿੱਚ ਇਸਤਰੀ ਅਕਾਲੀ ਦਲ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ : ਬੀਬੀ ਜਗੀਰ ਕੌਰ
ਚੇਅਰਮੈਨ ਸੁਰਜੀਤ ਅਬਲੋਵਾਲ ਨੇ ਕੀਤਾ ਬੀਬੀ ਜਗੀਰ ਕੌਰ ਦਾ ਸਨਮਾਨ
ਪਟਿਆਲਾ ਜ਼ਿਲ੍ਹੇ ‘ਚ ਮੀਟਿੰਗਾਂ ਅਕਤੂਬਰ ਮਹੀਨੇ ‘ਚ
ਪਟਿਆਲਾ,29 ਸਤੰਬਰ (ਮਧੂਸਾਰ ਬਿਊਰੋ)
ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਦੇ ਪ੍ਰਧਾਨ ਅਤੇ ਵਿਧਾਇਕ ਬੀਬੀ ਜਗੀਰ ਕੌਰ ਨੇ ਆਖਿਆ ਹੈ ਕਿ ਪੰਜਾਬ ਵਿੱਚ ਇਸਤਰੀ ਅਕਾਲੀ ਦਲ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ ਤਾਂ ਜੋ ਆ ਰਹੀਆਂ ਵਿਧਾਨ ਸਭਾ ਚੋਣਾਂ ਵਿੱਚ ਵੱਡੀ ਜਿੱਤ ਪ੍ਰਾਪਤ ਕੀਤੀ ਜਾ ਸਕੇ।
ਬੀਬੀ ਜਗੀਰ ਕੌਰ ਅੱਜ ਇਥੇ ਪੰਜਾਬ ਟੂਰਿਜ਼ਮ ਕਾਰਪੋਰੇਸ਼ਨ ਦੇ ਚੇਅਰਮੈਨ ਸੁਰਜੀਤ ਸਿੰਘ ਅਬਲੋਵਾਲ ਵੱਲੋਂ ਰਖਵਾਏ ਗਏ ਸਮਾਗਮ ਮੌਕੇ ਗੱਲਬਾਤ ਕਰ ਰਹੇ ਸਨ। ਇਸ ਮੌਕੇ ਚੇਅਰਮੈਨ ਸੁਰਜੀਤ ਅਬਲੋਵਾਲ ਨੇ ਵਿਸ਼ੇਸ਼ ਤੌਰ ‘ਤੇ ਬੀਬੀ ਜਗੀਰ ਕੌਰ ਦਾ ਸਨਮਾਨ ਵੀ ਕੀਤਾ।
ਬੀਬੀ ਜਗੀਰ ਕੌਰ ਨੇ ਆਖਿਆ ਕਿ ਪੰਜਾਬ ਬਿਲਕੁੱਲ ਸਹੀ ਦਿਸ਼ਾ ਵੱਲ ਜਾ ਰਿਹਾ ਹੈ। ਪੰਜਾਬ ਦੇ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਅਤੇ ਡਿਪਟੀ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਪੰਜਾਬ ਨੂੰ ਇਕ ਦੇਸ਼ ਦਾ ਸਭ ਤੋਂ ਵਧੀਆ ਸੂਬਾ ਬਨਾਉਣਾ ਚਾਹੁੰਦੇ ਹਨ ਤੇ ਇਸ ਮਕਸਦ ਵਿੱਚ ਅਕਾਲੀ ਦਲ ਪੂਰੀ ਤਰ੍ਹਾਂ ਕਾਮਯਾਬ ਹੋ ਰਿਹਾ ਹੈ। ਉਨ੍ਹਾਂ ਆਖਿਆ ਕਿ ਪੰਜਾਬ ਵਿੱਚ ਕਾਂਗਰਸ ਅਤੇ ਆਪ ਦਾ ਕੋਈ ਵੀ ਵਜੂਦ ਨਹੀਂ ਹੈ ਅਤੇ ਪੰਜਾਬ ਦੇ ਲੋਕ ਇਹ ਸਮਝਦੇ ਹਨ ਕਿ ਇਹ ਦੋਵੇਂ ਪਾਰਟੀਆਂ ਪੰਜਾਬ ਦਾ ਬਹੁਤ ਵੱਡਾ ਨੁਕਸਾਨ ਕਰਨਗੀਆਂ।
ਇਸ ਮੌਕੇ ਚੇਅਰਮੈਨ ਸੁਰਜੀਤ ਸਿੰਘ ਅਬਲੋਵਾਲ ਨੇ ਆਖਿਆ ਕਿ ਪੰਜਾਬ ਵਿੱਚ ਇਸਤਰੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਚੱਲ ਰਹੀ ਮੁਹਿੰਮ ਤਹਿਤ ਪਟਿਆਲਾ ਜ਼ਿਲ੍ਰੇ ਵਿੱਚ 14 ਅਤੇ 15 ਅਕਤੂਬਰ ਨੂੰ ਮੀਟਿੰਗਾਂ ਹੋਣਗੀਆਂ, ਜਿਸ ਤਹਿਤ 14 ਅਕਤੂਬਰ ਨੂੰ ਪਟਿਆਲਾ ਸ਼ਹਿਰ ਵਿੱਚ 10 ਵਜ਼ੇ ਅਤੇ ਘਨੌਰ ਵਿੱਖੇ ਸਾਢੇ 10 ਵਜ਼ੇ ਮੀਟਿੰਗ ਹੋਵੇਗੀ। ਇਸ ਤਰ੍ਹਾਂ 15 ਅਕਤੂਬਰ ਨੂੰ 10 ਵਜ਼ੇ ਸਮਾਣਾ ਸਾਢੇ 12 ਵਜੇ ਸਨੌਰ ਅਤੇ 3 ਵਜ਼ੇ ਪਟਿਆਲਾ ਦਿਹਾਤੀ ‘ਚ ਮੀਟਿੰਗ ਹੋਵੇਗੀ। ਉਨ੍ਹਾਂ ਆਖਿਆ ਕਿ ਪੰਜਾਬ ਸਰਕਾਰ ਸੂਬੇ ਦਾ ਵੱਡਮੁੱਲਾ ਵਿਕਾਸ ਕਰਵਾ ਰਹੀ ਹੈ। ਇਸ ਮੌਕੇ ਵਿਸ਼ੇਸ਼ ਤੌਰ ‘ਤੇ ਸ਼੍ਰੋਮਣੀ ਯੂਥ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਵਿੱਕੀ ਰਿਵਾਜ਼, ਐਡਵੋਕੇਟ ਮਨਵੀਰ ਸਿੰਘ ਵਿਰਕ, ਸ਼ਿਵਰਾਜ ਸਿੰਘ ਵਿਰਕ, ਚੇਅਰਮੈਨ ਮਲਕੀਤ ਸਿੰਘ ਡਕਾਲਾ, ਚੇਅਰਮੈਨ ਭੁਪਿੰਦਰ ਸਿੰਘ ਡਕਾਲਾ, ਜਥੇ. ਪਵਿੱਤਰ ਸਿੰਘ ਡਕਾਲਾ, ਚੇਅਰਮੈਨ ਹਰਜਿੰਦਰ ਸਿੰਘ ਬੱਲ, ਇੰਦਰਜੀਤ ਸਿੰਘ ਰੱਖੜਾ ਸਰਪੰਚ, ਕੌਂਸਲਰ ਜਸਪਾਲ ਸਿੰਘ ਬਿੱਟੂ ਚੱਠਾ, ਕੌਂਸਲਰ ਹਰਵਿੰਦਰ ਸਿੰਘ ਬੱਬੂ, ਕੌਂਸਲਰ ਮਾਲਵਿੰਦਰ ਸਿੰਘ ਝਿੱਲ, ਰਜਿੰਦਰ ਸਿੰਘ ਵਿਰਕ, ਪਰਮਜੀਤ ਸਿੰਘ ਪੰਮਾ ਅਤੇ ਹੋਰ ਵੀ ਨੇਤਾ ਹਾਜ਼ਰ ਸਨ।

