ਬਾਬਾ ਸਾਹਿਬ ਸਿੰਘ ਕਲਾਧਾਰੀ ਦੀ 84ਵੀਂ ਸਲਾਨਾ ਬਰਸੀ ਪੂਰਨ ਸ਼ਰਧਾ ਸਤਿਕਾਰ ਸਹਿਤ ਮਨਾਈ ਗਈ
ਉਘੀਆਂ ਪੰਥਕ ਧਾਰਮਿਕ ਸ਼ਖਸੀਅਤਾਂ ਨੇ ਵੱਧ ਚੜ੍ਹ ਕੇ ਹਾਜ਼ਰੀ ਭਰੀ
ਤਲਵੰਡੀ ਸਾਬੋ:- 30 ਜੁਲਾਈ (ਮਧੂਸਾਰ ਬਿਊਰੋ) ਬੁੱਢਾ ਦਲ ਦੇ ਗਿਆਰਵੇਂ ਜਥੇਦਾਰ ਸਿੰਘ ਸਾਹਿਬ ਬਾਬਾ ਸਾਹਿਬ ਸਿੰਘ ਕਲਾਧਾਰੀ ਦੀ 84ਵੀਂ ਸਲਾਨਾ ਬਰਸੀ ਪੂਰਨ ਸਰਧਾ ਸਤਿਕਾਰ ਤੇ ਚੜ੍ਹਦੀਕਲਾ ਦੀ ਭਾਵਨਾ ਨਾਲ ਮਨਾਈ ਗਈ। ਬਰਸੀ ਦੇ ਗੁਰਮਤਿ ਸਮਾਗਮਾਂ ਵਿੱਚ ਵੱਖ-ਵੱਖ ਧਾਰਮਿਕ ਸੰਸਥਾਵਾਂ ਤੋਂ ਵਿਸ਼ੇਸ਼ ਧਾਰਮਿਕ ਸਖਸ਼ੀਅਤਾਂ ਨੇ ਸ਼ਰਧਾ ਵਸ ਵੱਧ ਚੜ੍ਹ ਕੇ ਹਾਜ਼ਰੀ ਭਰੀ।
ਬੁੱਢਾ ਦਲ ਦੇ 14 ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਬਾਬਾ ਸਾਹਿਬ ਸਿੰਘ ਕਲਾਧਾਰੀ ਦੀ ਬਰਸੀ ਦੇ ਗੁਰਮਤਿ ਸਮਾਗਮ ਸਮੇਂ ਪੁਜੀਆਂ ਸੰਗਤਾਂ ਤੇ ਵਿਸ਼ੇਸ਼ ਸਖ਼ਸ਼ੀਅਤਾਂ ਨੂੰ ਜੀ ਅਇਆਂ ਆਖਦਿਆਂ ਕਿਹਾ ਕਿ ਅੱਜ ਕਲਾਧਾਰੀ ਵਰਗੇ ਤਿਆਗੀ ਤੇ ਨਾਮਬਾਣੀ ਦੇ ਰਸੀਏ ਕਿਉਂ ਨਹੀਂ ਮਿਲ ਰਹੇ।ਉਨ੍ਹਾਂ ਫਿਕਰ ਜਾਹਿਰ ਕਰਦਿਆਂ ਕਿਹਾ ਕਿ ਸੁਪਰੀਮ ਕੋਰਟ ਦੇ ਜੱਜਾਂ, ਵਕੀਲਾਂ ਸਮੇਤ ਹਰ ਖੇਤਰ ਵਿੱਚ ਸਿੱਖਾਂ ਦੀ ਗਿਣਤੀ ਘਟ ਰਹੀ ਹੈ।ਏਥੋ ਦੇ ਨੌਜਵਾਨ, ਪੜਾਈ ਸਿਸਟਮ ਤੋਂ ਮੂੰਹ ਮੋੜੀ ਵਿਦੇਸ਼ਾਂ ਵਿਚ ਜਾ ਕੇ ਪੜਾਈ ਤੇ ਮੇਹਨਤ ਕਰਨ ਨੂੰ ਪਹਿਲ ਦੇ ਰਹੇ ਹਨ। ੳਨ੍ਹਾਂ ਕਿਹਾ ਅੱਜ ਸਿੱਖ ਕੌਮ ਦਾ ਫਖਰ ਕਰਨ ਵਾਲਾ ਸਿੱਖ ਇਤਿਹਾਸ ਨੂੰ ਪੜ੍ਹਨ ਵਲ ਨੌਜਵਾਨੀ ਪ੍ਰੇਰਤ ਨਹੀਂ ਹੋ ਰਹੀ। ਇਸ ਲਈ ਕੇਵਲ ਸਿੱਖ ਸੰਸਥਾਵਾਂ ਹੀ ਜਿੁੰਮੇਵਾਰ ਨਹੀਂ ਹਨ।ਸਾਡੇ ਮਾਪੇ, ਰਿਸ਼ਤੇਦਾਰ ਤੇ ਸਮਾਜ ਵੀ ਉਨ੍ਹਾ ਹੀ ਦੋਸ਼ੀ ਹੈ।ਉਨ੍ਹਾਂ ਵੱਲੋਂ ਬਰਸੀ ਸਮਾਗਮ ਵਿੱਚ ਪੁਜੀਆਂ ਧਾਰਮਿਕ ਸਖਸ਼ੀਅਤਾਂ ਦਾ ਸਨਮਾਨ ਕੀਤਾ ਗਿਆ।
ਇਸ ਤੋਂ ਪਹਿਲਾਂ ਬੁੱਢਾ ਦਲ ਦੇ ਹੈਡ ਗ੍ਰੰਥੀ ਬਾਬਾ ਮੱਘਰ ਸਿੰਘ, ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਪ੍ਰੀਤ ਸਿੰਘ ਖਾਲਸਾ ਨੇ ਗੁਰਬਾਣੀ ਦਾ ਮਨੋਹਰ ਕੀਰਤਨ ਕੀਤਾ। ਪੰਥ ਪ੍ਰਸਿੱਧ ਕਥਾਵਾਚਕ ਗਿਆਨੀ ਸੁਖਜੀਤ ਸਿੰਘ ਕਨੱ੍ਹਈਆ ਨੇ ਗੁਰਇਤਿਹਾਸ ਦੀ ਸੰਗਤਾਂ ਨਾਲ ਸਾਂਝ ਪਾਈ। ਪੰਥ ਪ੍ਰਸਿੱਧ ਜਥੇਦਾਰ ਤਰਸੇਮ ਸਿੰਘ ਮੌਰਾਂਵਾਲੀ, ਅਤੇ ਹੋਰ ਢਾਡੀ ਜਥਿਆਂ ਨੇ ਇਤਿਹਾਸ ਦੀਆਂ ਬੀਰਰਸ ਵਾਰਾਂ ਨਾਲ ਸੰਗਤ ਨੂੰ ਜੋੜਿਆ। ਸਮੁੱਚੇ ਸਮਾਗਮ ਦੀ ਸਟੇਜ ਸੇਵਾ ਗਿ. ਭਗਵਾਨ ਸਿੰਘ ਜੌਹਲ ਨੇ ਨਿਭਾਈ।
ਅੱਜ ਦੇ ਇਸ ਸਮਾਗਮ ਮੌਕੇ ਵੱਖ-ਵੱਖ ਗੱਤਕਾ ਟੀਮਾਂ ਨੇ ਗੱਤਕੇ ਦੇ ਜੌਹਰ ਦਿਖਾਏ। ਅੰਤ ਵਿਚ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਜੀ ਆਈਆਂ ਸਖ਼ਸ਼ੀਅਤਾਂ ਦਾ ਧੰਨਵਾਦ ਕੀਤਾ। ਇਸ ਸਮਾਗਮ ਵਿੱਚ ਗਿ. ਅਮਰਜੀਤ ਸਿੰਘ ਹੈਡ ਗ੍ਰੰਥੀ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ, ਬਾਬਾ ਦੀਪ ਸਿੰਘ ਸ਼ਹੀਦ ਮਿਸਲ ਤਰਨਾਦਲ ਬਾਬਾ ਬਕਾਲਾ ਤੋਂ ਬਾਬਾ ਜੋਗਾ ਸਿੰਘ, ਤਰਨਾਦਲ ਬਾਬਾ ਬਿਧੀਚੰਦ ਸੰਪਰਦਾ ਸੁਰਸਿੰਘ ਵੱਲੋਂ ਬਾਬਾ ਨਾਹਰ ਸਿੰਘ, ਬਾਬਾ ਨਾਗਰ ਸਿੰਘ ਹਰੀਆਂ ਬੇਲਾਂ, ਬਾਬਾ ਦਰਸ਼ਨ ਸਿੰਘ ਟਾਹਲਾ ਸਾਹਿਬ, ਸਾਬਕਾ ਜਥੇਦਾਰ ਗਿ. ਗਰਬਚਨ ਸਿੰਘ, ਬਾਬਾ ਅਮੀਰ ਸਿੰਘ ਜਵੱਦੀ, ਬਾਬਾ ਮੇਜਰ ਸਿੰਘ ਸੋਢੀ ਦਸ਼ਮੇਸ਼ ਤਰਨਾਦਲ, ਮਾਤਾ ਵਿੰਪਨਪ੍ਰੀਤ ਕੌਰ, ਬਾਬਾ ਜਗਤਾਰ ਸਿੰਘ ਦਮਦਮੀ ਟਕਸਾਲ, ਬਾਬਾ ਜੱਸਾ ਸਿੰਘ ਤਲਵੰਡੀ ਸਾਬੋ, ਬਾਬਾ ਸੁਖਦੇਵ ਸਿੰਘ ਦਮਦਮੀ ਟਕਸਾਲ, ਬਾਬਾ ਸਵਰਨਜੀਤ ਸਿੰਘ ਬਾਬਾ ਬਕਾਲਾ, ਬਾਬਾ ਕਰਮ ਸਿੰਘ ਰਾਜਪੁਰਾ, ਬਾਬਾ ਜਰਨੈਲ ਸਿੰਘ ਬਰੇਟਾ, ਬਾਬਾ ਜਗਜੀਤ ਸਿੰਘ ਮਾਨਸਾ, ਬਾਬਾ ਰਘੁਬੀਰ ਸਿੰਘ ਖਿਆਲੇ ਵਾਲੇ, ਬਾਬਾ ਭਗਤ ਸਿੰਘ ਗੁਰਦੁਆਰਾ ਬਾਬਾ ਫੂਲਾ ਸਿੰਘ, ਸ. ਪਰਮਜੀਤ ਸਿੰਘ ਬਾਜਵਾ ਮੈਨੇਜਰ ਬੁੱਢਾ ਦਲ, ਬਾਬਾ ਗੁਰਪ੍ਰੀਤ ਸਿੰਘ ਝੱਬਰ ਮੈਂਬਰ ਸ਼ੋਮਣੀ ਕਮੇਟੀ, ਬਾਬਾ ਜਗਸੀਰ ਸਿੰਘ ਮਾਂਗੇਆਣਾ, ਬਾਬਾ ਗੁਰਮੀਤ ਸਿੰਘ, ਬਾਬਾ ਨਰਿੰਦਰ ਸਿੰਘ ਮੈਨਜਰ ਦਮਦਮਾ ਸਾਹਿਬ, ਬਾਬਾ ਗੁਰਮੀਤ ਸਿੰਘ ਤਰਲੋਕੇ ਵਾਲੇ, ਬਾਬਾ ਗੁਰਸ਼ੇਰ ਸਿੰਘ, ਬਾਬਾ ਗੁਰਪ੍ਰੀਤ ਸਿੰਘ ਮੁਮਤਾਜਗੜ੍ਹ, ਬਾਬਾ ਸੁਖਵਿੰਦਰ ਸਿੰਘ ਖਡੂਰ ਸਾਹਿਬ, ਬਾਬਾ ਵਿਸ਼ਵਪ੍ਰਤਾਪ ਸਿੰਘ, ਬਾਬਾ ਮੇਜਰ ਸਿੰਘ ਮੁਖਤਿਆਰੇਆਮ, ਸੰਤ ਬਾਬਾ ਇੰਦਰਬੀਰ ਸਿੰਘ ਸਤਲਾਣੀ, ਸੰਤ ਬਾਬਾ ਹਰਦੇਵ ਸਿੰਘ ਝਾੜ ਸਾਹਿਬ ਵਾਲੇ, ਬਾਬਾ ਕਾਕਾ ਸਿੰਘ ਮਸਤੂਆਣਾ, ਭਾਈ ਸਰਵਣ ਸਿੰਘ ਮਝੈਲ, ਭਾਈ ਹਰਪ੍ਰੀਤ ਸਿੰਘ, ਬਾਬਾ ਦਲੇਰ ਸਿੰਘ, ਬਾਬਾ ਗੁਰਮੁਖ ਸਿੰਘ, ਬਾਬਾ ਬਲਦੇਵ ਸਿੰਘ ਵੱਲਾ, ਬਾਬਾ ਬਲਦੇਵ ਸਿੰਘ ਢੋਡੀਵਿੰਡ, ਬਾਬਾ ਬਲਵਿੰਦਰ ਸਿੰਘ ਮਹਿਤਾ ਚੌਂਕ, ਬਾਬਾ ਤੇਜਬੀਰ ਸਿੰਘ, ਬਾਬਾ ਮਲੂਕ ਸਿੰਘ, ਬਾਬਾ ਛਿੰਦਾ ਸਿੰਘ ਭਿਖੀਵਿੰਡ, ਬਾਬਾ ਖੜਕ ਸਿੰਘ, ਬਾਬਾ ਸੁਖਦੇਵ ਸਿੰਘ ਸਮਾਣਾ, ਬਾਬਾ ਵਿਸ਼ਵ ਪ੍ਰਤਾਪ ਸਿੰਘ, ਬਾਬਾ ਮਲੂਕ ਸਿੰਘ, ਬਾਬਾ ਦਲੇਰ ਸਿੰਘ, ਭਾਈ ਰਣਜੋਧ ਸਿੰਘ, ਬਾਬਾ ਗਗਨਦੀਪ ਸਿੰਘ ਆਦਿ ਹਾਜ਼ਰ ਸਨ।

