ਚੰਡੀਗੜ੍ਹਦੇਸ਼-ਵਿਦੇਸ਼ਪੰਜਾਬ

ਲੋਕ ਸਭਾ ’ਚ ਵਿਰੋਧੀ ਧਿਰ ਦਾ ਹੰਗਾਮਾ, ਵਿਨਿਯੋਜਨ ਬਿੱਲ ਕੀਤਾ ਪਾਸ, ਕਾਰਵਾਈ ਦਿਨ ਭਰ ਲਈ ਮੁਲਤਵੀ

ਨਵੀਂ ਦਿੱਲੀ 4 ਅਗਸਤ (ਮਧੂਸਾਰ ਬਿਊਰੋ) ਲੋਕ ਸਭਾ ਵਿਚ ਅਯੁੱਧਿਆ ਰਾਮ ਮੰਦਰ ਕਥਿਤ ਚੜ੍ਹਾਵਾ ਚੋਰੀ ਅਤੇ ਦਿੱਲੀ ਵਿੱਚ ਪ੍ਰਦਰਸ਼ਨਕਾਰੀ ਵਿਦਿਆਰਥੀਆਂ ਵਿਰੁੱਧ ਪੁਲਸ ਕਾਰਵਾਈ ਦੇ ਮੁੱਦੇ ’ਤੇ ਕਾਂਗਰਸ ਅਤੇ ਸਮਾਜਵਾਦੀ ਪਾਰਟੀ ਸਮੇਤ ਵਿਰੋਧੀ ਧਿਰ ਦੇ ਮੈਂਬਰਾਂ ਨੇ ਮੰਗਲਵਾਰ ਨੂੰ ਹੰਗਾਮਾ ਕੀਤਾ, ਜਿਸ ਤੋਂ ਬਾਅਦ ਸਦਮ ਦੀ ਕਾਰਵਾਈ ਦਿਨ ਭਰ ਲਈ ਮੁਲਤਵੀ ਕਰ ਦਿੱਤੀ ਗਈ। ਵਿਰੋਧੀ ਮੈਂਬਰਾਂ ਦੇ ਹੰਗਾਮੇ ਵਿਚਕਾਰ ਸਦਨ ਨੇ ਬਿਨਾਂ ਚਰਚਾ ਦੇ, ਧੁਨੀ ਵੋਟ ਦੁਆਰਾ ਵਿਨਿਯੋਜਨ (ਨੰਬਰ 3) ਬਿੱਲ, 2026 ਨੂੰ ਪਾਸ ਕਰ ਦਿੱਤਾ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਸਦਨ ਵਿੱਚ ਹੰਗਾਮੇ ਦੌਰਾਨ ਟੈਕਸੇਸ਼ਨ ਅਤੇ ਹੋਰ ਕਾਨੂੰਨ (ਸੋਧ) ਬਿੱਲ, 2026 ਵੀ ਸਦਨ ਵਿੱਚ ਪੇਸ਼ ਕੀਤਾ ਗਿਆ।
ਇਸ ਤੋਂ ਪਹਿਲਾਂ ਜਦੋਂ ਲੋਕ ਸਭਾ ਸਪੀਕਰ ਓਮ ਬਿਰਲਾ ਨੇ ਸਵੇਰੇ 11 ਵਜੇ ਪ੍ਰਸ਼ਨ ਕਾਲ ਸ਼ੁਰੂ ਕਰਨ ਦੀ ਕੋਸ਼ਿਸ਼ ਕੀਤੀ, ਤਾਂ ਵਿਰੋਧੀ ਧਿਰ ਦੇ ਮੈਂਬਰਾਂ ਨੇ ਹੰਗਾਮਾ ਕਰਨਾ ਸ਼ੁਰੂ ਕਰ ਦਿੱਤਾ। ਉਹ ਅਯੁੱਧਿਆ ਦੇ ਰਾਮ ਮੰਦਰ ਵਿੱਚ ਭੇਟਾਂ ਦੀ ਕਥਿਤ ਚੋਰੀ ਦਾ ਮੁੱਦਾ ਉਠਾ ਰਹੇ ਸਨ ਅਤੇ ਦਿੱਲੀ ਵਿੱਚ ਪ੍ਰਦਰਸ਼ਨਕਾਰੀ ਵਿਦਿਆਰਥੀਆਂ ਵਿਰੁੱਧ ਪੁਲਸ ਕਾਰਵਾਈ ਬਾਰੇ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਬਿਆਨ ਦੀ ਮੰਗ ਕਰ ਰਹੇ ਸਨ। ਬਿਰਲਾ ਨੇ ਕਾਂਗਰਸ ਅਤੇ ਹੋਰ ਵਿਰੋਧੀ ਪਾਰਟੀਆਂ ਦੇ ਮੈਂਬਰਾਂ ਨੂੰ ਪ੍ਰਸ਼ਨ ਕਾਲ ਜਾਰੀ ਰੱਖਣ ਦੀ ਅਪੀਲ ਕਰਦਿਆਂ ਕਿਹਾ, “ਮੈਂ ਤੁਹਾਨੂੰ ਸਾਰਿਆਂ ਨੂੰ ਬੋਲਣ ਦਾ ਮੌਕਾ ਦੇਵਾਂਗਾ ਪਰ ਪ੍ਰਸ਼ਨ ਕਾਲ ਸਿਰਫ਼ ਸਵਾਲਾਂ ਅਤੇ ਜਵਾਬਾਂ ਦਾ ਹੁੰਦਾ ਹੈ ਅਤੇ ਸਾਰਿਆਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਉਹ ਕਾਰਵਾਈ ਚਲਾਉਣ ਵਿੱਚ ਸਹਿਯੋਗ ਕਰਨ।
ਉਨ੍ਹਾਂ ਕਿਹਾ, ਮੈਂ ਕੱਲ੍ਹ ਬੀਏਸੀ (ਕਾਰੋਬਾਰੀ ਸਲਾਹਕਾਰ ਕਮੇਟੀ) ਦੀ ਮੀਟਿੰਗ ਵਿੱਚ ਸਾਰੀਆਂ ਪਾਰਟੀਆਂ ਨੂੰ ਇਹ ਬੇਨਤੀ ਕੀਤੀ ਸੀ। ਸੰਸਦ ਲੋਕਤੰਤਰ ਦਾ ਸਭ ਤੋਂ ਉੱਚਾ ਮੰਚ ਹੈ ਅਤੇ ਚਰਚਾ ਅਤੇ ਗੱਲਬਾਤ ਲਈ ਹੈ। ਇਹ ਨਾਅਰੇਬਾਜ਼ੀ ਅਤੇ ਤਖ਼ਤੀਆਂ ਚੁੱਕਣ ਦਾ ਪਲੇਟਫਾਰਮ ਨਹੀਂ ਹੈ।” ਹੰਗਾਮਾ ਜਾਰੀ ਰਹਿਣ ਕਾਰਨ ਸਪੀਕਰ ਨੇ ਸਦਨ ਨੂੰ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤਾ।

Leave a Reply

Your email address will not be published. Required fields are marked *