ਚੰਡੀਗੜ੍ਹਜਲੰਧਰਪੰਜਾਬ

ਕਈ ਦਿਨਾਂ ਤੋਂ ਪਿੰਡ ਝਿਊਰਹੇੜੀ ਵਿੱਚ ਪਾਣੀ ਦੀ ਸਪਲਾਈ ਠੱਪ, ਕੰਵਰਬੀਰ ਸਿੰਘ ਸਿੱਧੂ (ਰੂਬੀ) ਨੇ ਮੌਕੇ ‘ਤੇ ਪਹੁੰਚ ਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

ਪਿੰਡ ਦੇ ਲੋਕ ਬੂੰਦ-ਬੂੰਦ ਪਾਣੀ ਲਈ ਤਰਸ ਰਹੇ ਹਨ, ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿਧਾਇਕ ਕੁਲਵੰਤ ਸਿੰਘ ਨੂੰ ਲੋਕਾਂ ਦੀ ਕੋਈ ਪਰਵਾਹ ਨਹੀਂ: ਕੰਵਰਬੀਰ ਸਿੰਘ ਸਿੱਧੂ:ਕੰਵਰਬੀਰ ਸਿੰਘ ਸਿੱਧੂ

ਮੋਹਾਲੀ, 5 ਅਗਸਤ (ਮਧੂਸਾਰ ਬਿਊਰੋ) ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਬੇਟੇ ਅਤੇ ਯੂਥ ਕਾਂਗਰਸੀ ਆਗੂ ਕੰਵਰਬੀਰ ਸਿੰਘ ਸਿੱਧੂ (ਰੂਬੀ) ਨੇ ਅੱਜ ਹਲਕਾ ਮੋਹਾਲੀ ਦੇ ਪਿੰਡ ਝਿਊਰਹੇੜੀ ਦਾ ਦੌਰਾ ਕਰਕੇ ਪਿੰਡ ਵਾਸੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਪਿੰਡ ਵਾਸੀਆਂ ਨੇ ਦੱਸਿਆ ਕਿ ਕਈ ਦਿਨਾਂ ਤੋਂ ਪੀਣ ਵਾਲੇ ਪਾਣੀ ਦੀ ਸਪਲਾਈ ਪੂਰੀ ਤਰ੍ਹਾਂ ਬੰਦ ਹੈ, ਜਿਸ ਕਾਰਨ ਲੋਕ ਰੋਜ਼ਾਨਾ ਦੀਆਂ ਬੁਨਿਆਦੀ ਲੋੜਾਂ ਪੂਰੀਆਂ ਕਰਨ ਲਈ ਭਾਰੀ ਪ੍ਰੇਸ਼ਾਨੀ ਝੱਲ ਰਹੇ ਹਨ। ਕਈ ਵਾਰ ਸਬੰਧਤ ਵਿਭਾਗਾਂ ਨੂੰ ਸ਼ਿਕਾਇਤਾਂ ਕਰਨ ਦੇ ਬਾਵਜੂਦ ਨਾ ਕੋਈ ਕਾਰਵਾਈ ਹੋਈ ਅਤੇ ਨਾ ਹੀ ਕਿਸੇ ਅਧਿਕਾਰੀ ਨੇ ਮੌਕੇ ‘ਤੇ ਪਹੁੰਚ ਕੇ ਲੋਕਾਂ ਦੀ ਸਾਰ ਲਈ। ਪਿੰਡ ਵਾਸੀਆਂ ਨੇ ਦੱਸਿਆ ਕਿ ਪਿਛਲੇ ਕਈ ਦਿਨਾਂ ਤੋਂ ਪੀਣ ਵਾਲੇ ਪਾਣੀ ਦੀ ਸਪਲਾਈ ਪੂਰੀ ਤਰ੍ਹਾਂ ਠੱਪ ਹੈ ਅਤੇ ਲੋਕ ਬੂੰਦ-ਬੂੰਦ ਪਾਣੀ ਲਈ ਤਰਸ ਰਹੇ ਹਨ। ਘਰਾਂ ਵਿੱਚ ਰੋਜ਼ਾਨਾ ਦੀਆਂ ਲੋੜਾਂ ਪੂਰੀਆਂ ਕਰਨਾ ਵੀ ਮੁਸ਼ਕਲ ਹੋ ਗਿਆ ਹੈ। ਕਈ ਵਾਰ ਸਬੰਧਤ ਵਿਭਾਗ ਅਤੇ ਅਧਿਕਾਰੀਆਂ ਕੋਲ ਸ਼ਿਕਾਇਤਾਂ ਕਰਨ ਦੇ ਬਾਵਜੂਦ ਨਾ ਕੋਈ ਅਧਿਕਾਰੀ ਮੌਕੇ ‘ਤੇ ਪਹੁੰਚਿਆ ਅਤੇ ਨਾ ਹੀ ਸਮੱਸਿਆ ਦਾ ਕੋਈ ਹੱਲ ਕੀਤਾ ਗਿਆ।

ਪਿੰਡ ਵਾਸੀਆਂ ਨੇ ਦੱਸਿਆ ਕਿ ਜਿਸ ਟਿਊਬਵੈੱਲ ਰਾਹੀਂ ਘਰ-ਘਰ ਪੀਣ ਵਾਲੇ ਪਾਣੀ ਦੀ ਸਪਲਾਈ ਕੀਤੀ ਜਾ ਰਹੀ ਸੀ, ਪਿਛਲੇ ਪੰਜ ਸਾਲਾਂ ਤੋਂ ਉਸ ਦੀ ਸਮੇਂ ਸਿਰ ਮੁਰੰਮਤ ਨਾ ਹੋਣ ਕਾਰਨ ਉਹ ਪਿਛਲੇ ਤਿੰਨ ਸਾਲਾਂ ਤੋਂ ਖਰਾਬ ਪਿਆ ਹੈ। ਪਿੰਡ ਵਾਸੀਆਂ ਨੇ ਨਾਰਾਜ਼ਗੀ ਜਤਾਉਂਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਟਿਊਬਵੈੱਲ ਨੂੰ ਠੀਕ ਕਰਵਾਉਣ ਲਈ ਕੋਈ ਠੋਸ ਕਦਮ ਨਹੀਂ ਚੁੱਕਿਆ। ਇਸ ਤੋਂ ਇਲਾਵਾ, ਪਿੰਡ ਦੀ ਪੰਚਾਇਤ ਵੱਲੋਂ ਕਰੀਬ 50 ਲੱਖ ਰੁਪਏ ਦੀ ਲਾਗਤ ਨਾਲ ਇੱਕ ਨਵਾਂ ਬੋਰ ਵੀ ਕਰਵਾਇਆ ਗਿਆ, ਪਰ ਦੋ ਸਾਲ ਬੀਤ ਜਾਣ ਦੇ ਬਾਵਜੂਦ ਉਸ ਨੂੰ ਬਿਜਲੀ ਦਾ ਕਨੈਕਸ਼ਨ ਨਹੀਂ ਦਿੱਤਾ ਗਿਆ, ਜਿਸ ਕਾਰਨ ਉਹ ਵੀ ਅੱਜ ਤੱਕ ਚਾਲੂ ਨਹੀਂ ਹੋ ਸਕਿਆ। ਪਿੰਡ ਵਾਸੀਆਂ ਨੇ ਇਹ ਵੀ ਦੱਸਿਆ ਕਿ ਪਿੰਡ ਵਿੱਚ ਪਿਛਲੇ ਤਿੰਨ ਦਿਨਾਂ ਤੋਂ ਪਾਣੀ ਦੀ ਸਪਲਾਈ ਪੂਰੀ ਤਰ੍ਹਾਂ ਬੰਦ ਹੈ, ਪਰ ਇਸ ਨੂੰ ਚਾਲੂ ਕਰਵਾਉਣ ਲਈ ਹੁਣ ਤੱਕ ਸਰਕਾਰ ਅਤੇ ਸਥਾਨਕ ਵਿਧਾਇਕ ਨੇ ਕੋਈ ਦਿਲਚਸਪੀ ਨਹੀਂ ਦਿਖਾਈ।

ਦੌਰੇ ਦੌਰਾਨ ਕੰਵਰਬੀਰ ਸਿੰਘ ਸਿੱਧੂ ਨੇ ਪਿੰਡ ਦੀਆਂ ਗਲੀਆਂ ਵਿੱਚ ਲਟਕ ਰਹੀਆਂ ਬਿਜਲੀ ਦੀਆਂ ਤਾਰਾਂ ਅਤੇ ਥਾਂ-ਥਾਂ ਪਏ ਕੂੜੇ ਦੇ ਢੇਰਾਂ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਇਹ ਹਾਲਾਤ ਪ੍ਰਸ਼ਾਸਨਿਕ ਲਾਪਰਵਾਹੀ ਦਾ ਸਬੂਤ ਹਨ ਅਤੇ ਲੋਕਾਂ ਦੀ ਸੁਰੱਖਿਆ ਤੇ ਸਿਹਤ ਨਾਲ ਸਿੱਧਾ ਖਿਲਵਾੜ ਕੀਤਾ ਜਾ ਰਿਹਾ ਹੈ। ਜਦੋਂ ਲੋਕਾਂ ਨੂੰ ਪਾਣੀ, ਸਫ਼ਾਈ ਅਤੇ ਸੁਰੱਖਿਆ ਵਰਗੀਆਂ ਬੁਨਿਆਦੀ ਸਹੂਲਤਾਂ ਵੀ ਨਹੀਂ ਮਿਲ ਰਹੀਆਂ ਤਾਂ ਸਰਕਾਰ ਦੇ ਵਿਕਾਸ ਦੇ ਦਾਅਵੇ ਪੂਰੀ ਤਰ੍ਹਾਂ ਖੋਖਲੇ ਸਾਬਤ ਹੋ ਰਹੇ ਹਨ।

ਇਸ ਮੌਕੇ ਕੰਵਰਬੀਰ ਸਿੰਘ ਸਿੱਧੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਮੋਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਇਸ਼ਤਿਹਾਰਾਂ, ਫੋਟੋ ਸੈਸ਼ਨਾਂ ਅਤੇ ਸਮਾਗਮਾਂ ਵਿੱਚ ਤਾਂ ਨਜ਼ਰ ਆ ਜਾਂਦੇ ਹਨ, ਪਰ ਜਦੋਂ ਲੋਕਾਂ ਨੂੰ ਪੀਣ ਵਾਲਾ ਪਾਣੀ, ਸਫ਼ਾਈ ਅਤੇ ਹੋਰ ਬੁਨਿਆਦੀ ਸਹੂਲਤਾਂ ਦੀ ਲੋੜ ਹੁੰਦੀ ਹੈ ਤਾਂ ਉਹ ਪੂਰੀ ਤਰ੍ਹਾਂ ਗਾਇਬ ਹੋ ਜਾਂਦੇ ਹਨ। ਉਨ੍ਹਾਂ ਕਿਹਾ ਕਿ ਜਦੋਂ ਇੱਕ ਪਿੰਡ ਦੇ ਲੋਕ ਕਈ ਦਿਨਾਂ ਤੱਕ ਪਾਣੀ ਲਈ ਤਰਸ ਰਹੇ ਹੋਣ ਅਤੇ ਸਰਕਾਰ ਦੇ ਕੰਨ ‘ਤੇ ਜੂੰ ਤੱਕ ਨਾ ਸਰਕੇ, ਤਾਂ ਇਸ ਤੋਂ ਵੱਡੀ ਨਾਕਾਮੀ ਹੋਰ ਕੀ ਹੋ ਸਕਦੀ ਹੈ।

ਉਨ੍ਹਾਂ ਕਿਹਾ ਕਿ ਇੱਕ ਪਾਸੇ ਕਾਂਗਰਸ ਸਰਕਾਰ ਵੱਲੋਂ ਪਿੰਡ ਵਿੱਚ ਬਣਾਈ ਗਈ ਪਾਣੀ ਦੀ ਵਿਵਸਥਾ ਨੂੰ ਸੰਭਾਲਣ ਵਿੱਚ ਮੌਜੂਦਾ ਸਰਕਾਰ ਨਾਕਾਮ ਰਹੀ ਹੈ ਅਤੇ ਦੂਜੇ ਪਾਸੇ ਪੰਚਾਇਤ ਵੱਲੋਂ ਲੋਕਾਂ ਦੀ ਸਹੂਲਤ ਲਈ ਕਰਵਾਏ ਗਏ ਨਵੇਂ ਬੋਰ ਨੂੰ ਵੀ ਦੋ ਸਾਲਾਂ ਤੋਂ ਬਿਜਲੀ ਕਨੈਕਸ਼ਨ ਨਹੀਂ ਦਿੱਤਾ ਗਿਆ। ਇਹ ਸਪੱਸ਼ਟ ਕਰਦਾ ਹੈ ਕਿ ਸਰਕਾਰ ਦੀ ਤਰਜੀਹ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਨਹੀਂ, ਸਗੋਂ ਸਿਰਫ਼ ਪ੍ਰਚਾਰ ਕਰਨਾ ਹੈ।

ਕੰਵਰਬੀਰ ਸਿੰਘ ਸਿੱਧੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ “ਬਦਲਾਅ” ਦੇ ਨਾਮ ‘ਤੇ ਪੰਜਾਬ ਦੇ ਲੋਕਾਂ ਤੋਂ ਵੋਟਾਂ ਤਾਂ ਲੈ ਲਈਆਂ, ਪਰ ਅੱਜ ਬਦਲਾਅ ਸਿਰਫ਼ ਇਹ ਹੋਇਆ ਹੈ ਕਿ ਲੋਕਾਂ ਦੀਆਂ ਮੁਸ਼ਕਲਾਂ ਵਧ ਗਈਆਂ ਹਨ ਅਤੇ ਸਰਕਾਰ ਦੀ ਜਵਾਬਦੇਹੀ ਖ਼ਤਮ ਹੋ ਗਈ ਹੈ। ਜੇਕਰ ਲੋਕਾਂ ਨੂੰ ਪੀਣ ਵਾਲਾ ਪਾਣੀ ਵੀ ਨਾ ਮਿਲੇ, ਗੰਦਗੀ ਦੇ ਢੇਰ ਲੱਗੇ ਹੋਣ ਅਤੇ ਖ਼ਤਰਨਾਕ ਬਿਜਲੀ ਦੀਆਂ ਤਾਰਾਂ ਹਾਦਸਿਆਂ ਨੂੰ ਸੱਦਾ ਦੇ ਰਹੀਆਂ ਹੋਣ ਤਾਂ ਇਹ ਸਰਕਾਰ ਦੇ ਪ੍ਰਸ਼ਾਸਨਿਕ ਮਾਡਲ ਦੀ ਅਸਲੀ ਤਸਵੀਰ ਹੈ।

ਉਨ੍ਹਾਂ ਕਿਹਾ ਕਿ ਮੋਹਾਲੀ ਦੇ ਲੋਕਾਂ ਨੇ ਆਪਣੇ ਵਿਧਾਇਕ ਨੂੰ ਵਿਕਾਸ ਅਤੇ ਲੋਕਾਂ ਦੀਆਂ ਸਮੱਸਿਆਵਾਂ ਹੱਲ ਕਰਨ ਲਈ ਚੁਣਿਆ ਸੀ, ਨਾ ਕਿ ਚੋਣਾਂ ਤੋਂ ਬਾਅਦ ਲੋਕਾਂ ਤੋਂ ਮੂੰਹ ਮੋੜ ਲੈਣ ਲਈ। ਅੱਜ ਹਾਲਾਤ ਇਹ ਹਨ ਕਿ ਲੋਕਾਂ ਨੂੰ ਆਪਣੀਆਂ ਬੁਨਿਆਦੀ ਲੋੜਾਂ ਲਈ ਵੀ ਸੰਘਰਸ਼ ਕਰਨਾ ਪੈ ਰਿਹਾ ਹੈ, ਜੋ ਸਥਾਨਕ ਨੁਮਾਇੰਦਗੀ ਦੀ ਨਾਕਾਮੀ ਦਾ ਸਿੱਧਾ ਸਬੂਤ ਹੈ।

ਅੰਤ ਵਿੱਚ ਕੰਵਰਬੀਰ ਸਿੰਘ ਸਿੱਧੂ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਲੋਕਾਂ ਦੀ ਆਵਾਜ਼ ਬਣ ਕੇ ਖੜ੍ਹੀ ਰਹੀ ਹੈ ਅਤੇ ਅੱਗੇ ਵੀ ਪਿੰਡ ਝਿਊਰਹੇੜੀ ਸਮੇਤ ਹਲਕਾ ਮੋਹਾਲੀ ਦੇ ਹਰ ਪਿੰਡ ਦੀਆਂ ਜਾਇਜ਼ ਮੰਗਾਂ ਨੂੰ ਪੂਰੀ ਤਾਕਤ ਨਾਲ ਉਠਾਉਂਦੀ ਰਹੇਗੀ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿਧਾਇਕ ਕੁਲਵੰਤ ਸਿੰਘ ਨੇ ਤੁਰੰਤ ਪਿੰਡ ਦੀ ਪਾਣੀ ਦੀ ਸਮੱਸਿਆ ਦਾ ਹੱਲ ਨਾ ਕੀਤਾ ਅਤੇ ਬੰਦ ਪਏ ਟਿਊਬਵੈੱਲ, ਟਰਾਂਸਫਾਰਮਰ ਅਤੇ ਨਵੇਂ ਬੋਰ ਨੂੰ ਚਾਲੂ ਨਾ ਕਰਵਾਇਆ, ਤਾਂ ਕਾਂਗਰਸ ਪਾਰਟੀ ਪਿੰਡ ਵਾਸੀਆਂ ਦੇ ਨਾਲ ਮਿਲ ਕੇ ਸੰਘਰਸ਼ ਕਰੇਗੀ ਅਤੇ ਲੋਕਾਂ ਦੀ ਆਵਾਜ਼ ਨੂੰ ਹਰ ਮੰਚ ‘ਤੇ ਬੁਲੰਦ ਕਰੇਗੀ।ਕੰਵਰਬੀਰ ਸਿੰਘ ਸਿੱਧੂ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਬੇਟੇ ਅਤੇ ਯੂਥ ਕਾਂਗਰਸੀ ਆਗੂ ਕੰਵਰਬੀਰ ਸਿੰਘ ਸਿੱਧੂ (ਰੂਬੀ) ਨੇ ਅੱਜ ਹਲਕਾ ਮੋਹਾਲੀ ਦੇ ਪਿੰਡ ਝਿਊਰਹੇੜੀ ਦਾ ਦੌਰਾ ਕਰਕੇ ਪਿੰਡ ਵਾਸੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਪਿੰਡ ਵਾਸੀਆਂ ਨੇ ਦੱਸਿਆ ਕਿ ਕਈ ਦਿਨਾਂ ਤੋਂ ਪੀਣ ਵਾਲੇ ਪਾਣੀ ਦੀ ਸਪਲਾਈ ਪੂਰੀ ਤਰ੍ਹਾਂ ਬੰਦ ਹੈ, ਜਿਸ ਕਾਰਨ ਲੋਕ ਰੋਜ਼ਾਨਾ ਦੀਆਂ ਬੁਨਿਆਦੀ ਲੋੜਾਂ ਪੂਰੀਆਂ ਕਰਨ ਲਈ ਭਾਰੀ ਪ੍ਰੇਸ਼ਾਨੀ ਝੱਲ ਰਹੇ ਹਨ। ਕਈ ਵਾਰ ਸਬੰਧਤ ਵਿਭਾਗਾਂ ਨੂੰ ਸ਼ਿਕਾਇਤਾਂ ਕਰਨ ਦੇ ਬਾਵਜੂਦ ਨਾ ਕੋਈ ਕਾਰਵਾਈ ਹੋਈ ਅਤੇ ਨਾ ਹੀ ਕਿਸੇ ਅਧਿਕਾਰੀ ਨੇ ਮੌਕੇ ‘ਤੇ ਪਹੁੰਚ ਕੇ ਲੋਕਾਂ ਦੀ ਸਾਰ ਲਈ।

ਪਿੰਡ ਵਾਸੀਆਂ ਨੇ ਦੱਸਿਆ ਕਿ ਪਿਛਲੇ ਕਈ ਦਿਨਾਂ ਤੋਂ ਪੀਣ ਵਾਲੇ ਪਾਣੀ ਦੀ ਸਪਲਾਈ ਪੂਰੀ ਤਰ੍ਹਾਂ ਠੱਪ ਹੈ ਅਤੇ ਲੋਕ ਬੂੰਦ-ਬੂੰਦ ਪਾਣੀ ਲਈ ਤਰਸ ਰਹੇ ਹਨ। ਘਰਾਂ ਵਿੱਚ ਰੋਜ਼ਾਨਾ ਦੀਆਂ ਲੋੜਾਂ ਪੂਰੀਆਂ ਕਰਨਾ ਵੀ ਮੁਸ਼ਕਲ ਹੋ ਗਿਆ ਹੈ। ਕਈ ਵਾਰ ਸਬੰਧਤ ਵਿਭਾਗ ਅਤੇ ਅਧਿਕਾਰੀਆਂ ਕੋਲ ਸ਼ਿਕਾਇਤਾਂ ਕਰਨ ਦੇ ਬਾਵਜੂਦ ਨਾ ਕੋਈ ਅਧਿਕਾਰੀ ਮੌਕੇ ‘ਤੇ ਪਹੁੰਚਿਆ ਅਤੇ ਨਾ ਹੀ ਸਮੱਸਿਆ ਦਾ ਕੋਈ ਹੱਲ ਕੀਤਾ ਗਿਆ।

ਪਿੰਡ ਵਾਸੀਆਂ ਨੇ ਦੱਸਿਆ ਕਿ ਜਿਸ ਟਿਊਬਵੈੱਲ ਰਾਹੀਂ ਘਰ-ਘਰ ਪੀਣ ਵਾਲੇ ਪਾਣੀ ਦੀ ਸਪਲਾਈ ਕੀਤੀ ਜਾ ਰਹੀ ਸੀ, ਪਿਛਲੇ ਪੰਜ ਸਾਲਾਂ ਤੋਂ ਉਸ ਦੀ ਸਮੇਂ ਸਿਰ ਮੁਰੰਮਤ ਨਾ ਹੋਣ ਕਾਰਨ ਉਹ ਪਿਛਲੇ ਤਿੰਨ ਸਾਲਾਂ ਤੋਂ ਖਰਾਬ ਪਿਆ ਹੈ। ਪਿੰਡ ਵਾਸੀਆਂ ਨੇ ਨਾਰਾਜ਼ਗੀ ਜਤਾਉਂਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਟਿਊਬਵੈੱਲ ਨੂੰ ਠੀਕ ਕਰਵਾਉਣ ਲਈ ਕੋਈ ਠੋਸ ਕਦਮ ਨਹੀਂ ਚੁੱਕਿਆ। ਇਸ ਤੋਂ ਇਲਾਵਾ, ਪਿੰਡ ਦੀ ਪੰਚਾਇਤ ਵੱਲੋਂ ਕਰੀਬ 50 ਲੱਖ ਰੁਪਏ ਦੀ ਲਾਗਤ ਨਾਲ ਇੱਕ ਨਵਾਂ ਬੋਰ ਵੀ ਕਰਵਾਇਆ ਗਿਆ, ਪਰ ਦੋ ਸਾਲ ਬੀਤ ਜਾਣ ਦੇ ਬਾਵਜੂਦ ਉਸ ਨੂੰ ਬਿਜਲੀ ਦਾ ਕਨੈਕਸ਼ਨ ਨਹੀਂ ਦਿੱਤਾ ਗਿਆ, ਜਿਸ ਕਾਰਨ ਉਹ ਵੀ ਅੱਜ ਤੱਕ ਚਾਲੂ ਨਹੀਂ ਹੋ ਸਕਿਆ। ਪਿੰਡ ਵਾਸੀਆਂ ਨੇ ਇਹ ਵੀ ਦੱਸਿਆ ਕਿ ਪਿੰਡ ਵਿੱਚ ਪਿਛਲੇ ਤਿੰਨ ਦਿਨਾਂ ਤੋਂ ਪਾਣੀ ਦੀ ਸਪਲਾਈ ਪੂਰੀ ਤਰ੍ਹਾਂ ਬੰਦ ਹੈ, ਪਰ ਇਸ ਨੂੰ ਚਾਲੂ ਕਰਵਾਉਣ ਲਈ ਹੁਣ ਤੱਕ ਸਰਕਾਰ ਅਤੇ ਸਥਾਨਕ ਵਿਧਾਇਕ ਨੇ ਕੋਈ ਦਿਲਚਸਪੀ ਨਹੀਂ ਦਿਖਾਈ।

ਦੌਰੇ ਦੌਰਾਨ ਕੰਵਰਬੀਰ ਸਿੰਘ ਸਿੱਧੂ ਨੇ ਪਿੰਡ ਦੀਆਂ ਗਲੀਆਂ ਵਿੱਚ ਲਟਕ ਰਹੀਆਂ ਬਿਜਲੀ ਦੀਆਂ ਤਾਰਾਂ ਅਤੇ ਥਾਂ-ਥਾਂ ਪਏ ਕੂੜੇ ਦੇ ਢੇਰਾਂ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਇਹ ਹਾਲਾਤ ਪ੍ਰਸ਼ਾਸਨਿਕ ਲਾਪਰਵਾਹੀ ਦਾ ਸਬੂਤ ਹਨ ਅਤੇ ਲੋਕਾਂ ਦੀ ਸੁਰੱਖਿਆ ਤੇ ਸਿਹਤ ਨਾਲ ਸਿੱਧਾ ਖਿਲਵਾੜ ਕੀਤਾ ਜਾ ਰਿਹਾ ਹੈ। ਜਦੋਂ ਲੋਕਾਂ ਨੂੰ ਪਾਣੀ, ਸਫ਼ਾਈ ਅਤੇ ਸੁਰੱਖਿਆ ਵਰਗੀਆਂ ਬੁਨਿਆਦੀ ਸਹੂਲਤਾਂ ਵੀ ਨਹੀਂ ਮਿਲ ਰਹੀਆਂ ਤਾਂ ਸਰਕਾਰ ਦੇ ਵਿਕਾਸ ਦੇ ਦਾਅਵੇ ਪੂਰੀ ਤਰ੍ਹਾਂ ਖੋਖਲੇ ਸਾਬਤ ਹੋ ਰਹੇ ਹਨ।

ਇਸ ਮੌਕੇ ਕੰਵਰਬੀਰ ਸਿੰਘ ਸਿੱਧੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਮੋਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਇਸ਼ਤਿਹਾਰਾਂ, ਫੋਟੋ ਸੈਸ਼ਨਾਂ ਅਤੇ ਸਮਾਗਮਾਂ ਵਿੱਚ ਤਾਂ ਨਜ਼ਰ ਆ ਜਾਂਦੇ ਹਨ, ਪਰ ਜਦੋਂ ਲੋਕਾਂ ਨੂੰ ਪੀਣ ਵਾਲਾ ਪਾਣੀ, ਸਫ਼ਾਈ ਅਤੇ ਹੋਰ ਬੁਨਿਆਦੀ ਸਹੂਲਤਾਂ ਦੀ ਲੋੜ ਹੁੰਦੀ ਹੈ ਤਾਂ ਉਹ ਪੂਰੀ ਤਰ੍ਹਾਂ ਗਾਇਬ ਹੋ ਜਾਂਦੇ ਹਨ। ਉਨ੍ਹਾਂ ਕਿਹਾ ਕਿ ਜਦੋਂ ਇੱਕ ਪਿੰਡ ਦੇ ਲੋਕ ਕਈ ਦਿਨਾਂ ਤੱਕ ਪਾਣੀ ਲਈ ਤਰਸ ਰਹੇ ਹੋਣ ਅਤੇ ਸਰਕਾਰ ਦੇ ਕੰਨ ‘ਤੇ ਜੂੰ ਤੱਕ ਨਾ ਸਰਕੇ, ਤਾਂ ਇਸ ਤੋਂ ਵੱਡੀ ਨਾਕਾਮੀ ਹੋਰ ਕੀ ਹੋ ਸਕਦੀ ਹੈ।

ਉਨ੍ਹਾਂ ਕਿਹਾ ਕਿ ਇੱਕ ਪਾਸੇ ਕਾਂਗਰਸ ਸਰਕਾਰ ਵੱਲੋਂ ਪਿੰਡ ਵਿੱਚ ਬਣਾਈ ਗਈ ਪਾਣੀ ਦੀ ਵਿਵਸਥਾ ਨੂੰ ਸੰਭਾਲਣ ਵਿੱਚ ਮੌਜੂਦਾ ਸਰਕਾਰ ਨਾਕਾਮ ਰਹੀ ਹੈ ਅਤੇ ਦੂਜੇ ਪਾਸੇ ਪੰਚਾਇਤ ਵੱਲੋਂ ਲੋਕਾਂ ਦੀ ਸਹੂਲਤ ਲਈ ਕਰਵਾਏ ਗਏ ਨਵੇਂ ਬੋਰ ਨੂੰ ਵੀ ਦੋ ਸਾਲਾਂ ਤੋਂ ਬਿਜਲੀ ਕਨੈਕਸ਼ਨ ਨਹੀਂ ਦਿੱਤਾ ਗਿਆ। ਇਹ ਸਪੱਸ਼ਟ ਕਰਦਾ ਹੈ ਕਿ ਸਰਕਾਰ ਦੀ ਤਰਜੀਹ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਨਹੀਂ, ਸਗੋਂ ਸਿਰਫ਼ ਪ੍ਰਚਾਰ ਕਰਨਾ ਹੈ। ਕੰਵਰਬੀਰ ਸਿੰਘ ਸਿੱਧੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ “ਬਦਲਾਅ” ਦੇ ਨਾਮ ‘ਤੇ ਪੰਜਾਬ ਦੇ ਲੋਕਾਂ ਤੋਂ ਵੋਟਾਂ ਤਾਂ ਲੈ ਲਈਆਂ, ਪਰ ਅੱਜ ਬਦਲਾਅ ਸਿਰਫ਼ ਇਹ ਹੋਇਆ ਹੈ ਕਿ ਲੋਕਾਂ ਦੀਆਂ ਮੁਸ਼ਕਲਾਂ ਵਧ ਗਈਆਂ ਹਨ ਅਤੇ ਸਰਕਾਰ ਦੀ ਜਵਾਬਦੇਹੀ ਖ਼ਤਮ ਹੋ ਗਈ ਹੈ। ਜੇਕਰ ਲੋਕਾਂ ਨੂੰ ਪੀਣ ਵਾਲਾ ਪਾਣੀ ਵੀ ਨਾ ਮਿਲੇ, ਗੰਦਗੀ ਦੇ ਢੇਰ ਲੱਗੇ ਹੋਣ ਅਤੇ ਖ਼ਤਰਨਾਕ ਬਿਜਲੀ ਦੀਆਂ ਤਾਰਾਂ ਹਾਦਸਿਆਂ ਨੂੰ ਸੱਦਾ ਦੇ ਰਹੀਆਂ ਹੋਣ ਤਾਂ ਇਹ ਸਰਕਾਰ ਦੇ ਪ੍ਰਸ਼ਾਸਨਿਕ ਮਾਡਲ ਦੀ ਅਸਲੀ ਤਸਵੀਰ ਹੈ। ਉਨ੍ਹਾਂ ਕਿਹਾ ਕਿ ਮੋਹਾਲੀ ਦੇ ਲੋਕਾਂ ਨੇ ਆਪਣੇ ਵਿਧਾਇਕ ਨੂੰ ਵਿਕਾਸ ਅਤੇ ਲੋਕਾਂ ਦੀਆਂ ਸਮੱਸਿਆਵਾਂ ਹੱਲ ਕਰਨ ਲਈ ਚੁਣਿਆ ਸੀ, ਨਾ ਕਿ ਚੋਣਾਂ ਤੋਂ ਬਾਅਦ ਲੋਕਾਂ ਤੋਂ ਮੂੰਹ ਮੋੜ ਲੈਣ ਲਈ। ਅੱਜ ਹਾਲਾਤ ਇਹ ਹਨ ਕਿ ਲੋਕਾਂ ਨੂੰ ਆਪਣੀਆਂ ਬੁਨਿਆਦੀ ਲੋੜਾਂ ਲਈ ਵੀ ਸੰਘਰਸ਼ ਕਰਨਾ ਪੈ ਰਿਹਾ ਹੈ, ਜੋ ਸਥਾਨਕ ਨੁਮਾਇੰਦਗੀ ਦੀ ਨਾਕਾਮੀ ਦਾ ਸਿੱਧਾ ਸਬੂਤ ਹੈ। ਅੰਤ ਵਿੱਚ ਕੰਵਰਬੀਰ ਸਿੰਘ ਸਿੱਧੂ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਲੋਕਾਂ ਦੀ ਆਵਾਜ਼ ਬਣ ਕੇ ਖੜ੍ਹੀ ਰਹੀ ਹੈ ਅਤੇ ਅੱਗੇ ਵੀ ਪਿੰਡ ਝਿਊਰਹੇੜੀ ਸਮੇਤ ਹਲਕਾ ਮੋਹਾਲੀ ਦੇ ਹਰ ਪਿੰਡ ਦੀਆਂ ਜਾਇਜ਼ ਮੰਗਾਂ ਨੂੰ ਪੂਰੀ ਤਾਕਤ ਨਾਲ ਉਠਾਉਂਦੀ ਰਹੇਗੀ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿਧਾਇਕ ਕੁਲਵੰਤ ਸਿੰਘ ਨੇ ਤੁਰੰਤ ਪਿੰਡ ਦੀ ਪਾਣੀ ਦੀ ਸਮੱਸਿਆ ਦਾ ਹੱਲ ਨਾ ਕੀਤਾ ਅਤੇ ਬੰਦ ਪਏ ਟਿਊਬਵੈੱਲ, ਟਰਾਂਸਫਾਰਮਰ ਅਤੇ ਨਵੇਂ ਬੋਰ ਨੂੰ ਚਾਲੂ ਨਾ ਕਰਵਾਇਆ, ਤਾਂ ਕਾਂਗਰਸ ਪਾਰਟੀ ਪਿੰਡ ਵਾਸੀਆਂ ਦੇ ਨਾਲ ਮਿਲ ਕੇ ਸੰਘਰਸ਼ ਕਰੇਗੀ ਅਤੇ ਲੋਕਾਂ ਦੀ ਆਵਾਜ਼ ਨੂੰ ਹਰ ਮੰਚ ‘ਤੇ ਬੁਲੰਦ ਕਰੇਗੀ।

Leave a Reply

Your email address will not be published. Required fields are marked *