ਲਖੀਮਪੁਰ ਖੇੜੀ ਹਿੰਸਾ: ਅਦਾਲਤ ਨੇ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਸ਼ਰਤਾਂ ’ਚ ਹੋਰ ਢਿੱਲ ਦੇਣ ਤੋਂ ਕੀਤਾ ਇਨਕਾਰ
ਨਵੀਂ ਦਿੱਲੀ 6 ਅਗਸਤ (ਮਧੂਸਾਰ ਬਿਊਰੋ) ਸੁਪਰੀਮ ਕੋਰਟ ਨੇ ਵੀਰਵਾਰ ਨੂੰ 2021 ਦੇ ਲਖੀਮਪੁਰ ਖੇੜੀ ਹਿੰਸਾ ਮਾਮਲੇ ਦੇ ਮੁੱਖ ਦੋਸ਼ੀ ਆਸ਼ੀਸ਼ ਮਿਸ਼ਰਾ ਦੀਆਂ ਜ਼ਮਾਨਤ ਸ਼ਰਤਾਂ ਵਿੱਚ ਹੋਰ ਢਿੱਲ ਦੇਣ ਤੋਂ ਇਨਕਾਰ ਕਰ ਦਿੱਤਾ। ਚੀਫ਼ ਜਸਟਿਸ ਆਫ਼ ਇੰਡੀਆ (ਸੀਜੇਆਈ) ਸੂਰਿਆ ਕਾਂਤ, ਜਸਟਿਸ ਜੋਇਮਲਿਆ ਬਾਗਚੀ ਅਤੇ ਜਸਟਿਸ ਵੀ. ਮੋਹਨਾ ਦੀ ਬੈਂਚ ਨੇ ਆਸ਼ੀਸ਼ ਮਿਸ਼ਰਾ ਦੀ ਉਸ ਪਟੀਸ਼ਨ ਨੂੰ ਖਾਰਜ ਕਰ ਦਿੱਤਾ, ਜਿਸ ਵਿਚ ਉਨ੍ਹਾਂ ਨੇ ਆਪਣੀ ਜ਼ਮਾਨਤ ਦੀਆਂ ਸ਼ਰਤਾਂ ਵਿੱਚ ਹੋਰ ਢਿੱਲ ਦੇਣ ਦੀ ਮੰਗ ਕੀਤੀ। ਮਿਸ਼ਰਾ ਦੇ ਵਕੀਲ ਨੇ ਅਦਾਲਤ ਨੂੰ ਦੱਸਿਆ ਕਿ ਮੌਜੂਦਾ ਪਾਬੰਦੀਆਂ ਕਾਰਨ ਉਹ ਆਪਣੀਆਂ ਧੀਆਂ ਦੇ ਜਨਮਦਿਨ ਵਰਗੇ ਪਰਿਵਾਰਕ ਸਮਾਗਮਾਂ ਵਿੱਚ ਸ਼ਾਮਲ ਹੋਣ ਤੋਂ ਅਸਮਰੱਥ ਹੈ।
ਇਸ ’ਤੇ ਚੀਫ਼ ਜਸਟਿਸ ਨੇ ਕਿਹਾ, “ਇਸ ਸਮੇਂ ਇਸ ਬੇਨਤੀ ’ਤੇ ਵਿਚਾਰ ਕਰਨ ਦਾ ਕੋਈ ਆਧਾਰ ਨਹੀਂ ਹੈ। ਅਰਜ਼ੀ ਖਾਰਜ ਕੀਤੀ ਜਾਂਦੀ ਹੈ।” ਇਹ ਹਿੰਸਾ 3 ਅਕਤੂਬਰ, 2021 ਨੂੰ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੇੜੀ ਜ਼ਿਲ੍ਹੇ ਦੇ ਟਿਕੁਨੀਆ ਪਿੰਡ ਵਿੱਚ ਹੋਈ ਸੀ, ਜਦੋਂ ਕਿਸਾਨ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਿਆ ਦੀ ਫੇਰੀ ਦਾ ਵਿਰੋਧ ਕਰ ਰਹੇ ਸਨ। ਇਸ ਘਟਨਾ ਵਿੱਚ ਚਾਰ ਕਿਸਾਨਾਂ ਸਮੇਤ ਅੱਠ ਲੋਕ ਮਾਰੇ ਗਏ ਸਨ। ਇਸਤਗਾਸਾ ਪੱਖ ਦਾ ਦੋਸ਼ ਹੈ ਕਿ ਚਾਰ ਕਿਸਾਨਾਂ ਨੂੰ ਇੱਕ S”V ਨੇ ਕੁਚਲ ਦਿੱਤਾ ਸੀ। ਇਸ ਤੋਂ ਬਾਅਦ ਹੋਈ ਹਿੰਸਾ ਵਿੱਚ ਡਰਾਈਵਰ, ਦੋ ਭਾਰਤੀ ਜਨਤਾ ਪਾਰਟੀ (ਭਾਜਪਾ) ਵਰਕਰ ਅਤੇ ਇੱਕ ਪੱਤਰਕਾਰ ਵੀ ਮਾਰੇ ਗਏ।ਆਸ਼ੀਸ਼ ਮਿਸ਼ਰਾ ਇਸ ਮਾਮਲੇ ਵਿੱਚ ਮੁਕੱਦਮੇ ਦਾ ਸਾਹਮਣਾ ਕਰ ਰਹੇ ਮੁਲਜ਼ਮਾਂ ਵਿੱਚੋਂ ਇੱਕ ਹੈ।

