ਹਰਿਆਣਾਚੰਡੀਗੜ੍ਹਪੰਜਾਬ

ਰਾਜਪਾਲ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਮਦਰ ਟੇਰੇਸਾ ਸਾਕੇਤ ਆਰਥੋਪੈਡਿਕ ਹਸਪਤਾਲ ਵਿੱਚ ਮਰੀਜ਼ਾਂ ਲਈ ਲਿਫ਼ਟ ਦਾ ਨੀਂਹ ਪੱਥਰ ਰੱਖਿਆ

ਲਿਫ਼ਟ ਸਥਾਪਨਾ ਵਿੱਚ ਗੁਣਵੱਤਾ ਦੇ ਉੱਚਤਮ ਮਿਆਰਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ – ਪ੍ਰੋ. ਅਸੀਮ ਕੁਮਾਰ ਘੋਸ਼

ਪੰਚਕੂਲਾ 8 ਅਗਸਤ (ਮਧੂਸਾਰ ਬਿਊਰੋ) ਹਰਿਆਣਾ ਦੇ ਰਾਜਪਾਲ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਅੱਜ ਸੈਕਟਰ-1, ਪੰਚਕੂਲਾ ਸਥਿਤ ਮਦਰ ਟੇਰੇਸਾ ਸਾਕੇਤ ਆਰਥੋਪੈਡਿਕ ਹਸਪਤਾਲ ਵਿੱਚ ਮਰੀਜ਼ਾਂ ਲਈ ਲਿਫ਼ਟ ਦੀ ਨੀਂਹ ਰੱਖੀ। ਇਸ ਲਿਫ਼ਟ ਦੀ ਸਥਾਪਨਾ ’ਤੇ 73.31 ਲੱਖ ਰੁਪਏ ਦੀ ਲਾਗਤ ਆਵੇਗੀ ਅਤੇ ਇਸ ਨੂੰ ਛੇ ਮਹੀਨਿਆਂ ਦੇ ਅੰਦਰ ਪੂਰਾ ਕੀਤਾ ਜਾਵੇਗਾ। ਰਾਜਪਾਲ ਦੇ ਨਾਲ ਲੇਡੀ ਗਵਰਨਰ ਸ੍ਰੀਮਤੀ ਮਿਤ੍ਰਾ ਘੋਸ਼ ਵੀ ਮੌਜੂਦ ਸਨ। ਇਸ ਮੌਕੇ ਰਾਜਪਾਲ ਨੇ ਲੋਕ ਨਿਰਮਾਣ ਵਿਭਾਗ (ਪੀ.ਡਬਲਯੂ.ਡੀ.) ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਲਿਫ਼ਟ ਦੀ ਸਥਾਪਨਾ ਨਿਰਧਾਰਤ ਨਿਯਮਾਂ ਅਤੇ ਮਿਆਰਾਂ ਦੇ ਅਨੁਸਾਰ ਕੀਤੀ ਜਾਵੇ ਅਤੇ ਕੰਮ ਵਿੱਚ ਗੁਣਵੱਤਾ ਦੇ ਉੱਚਤਮ ਮਿਆਰਾਂ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਨੇ ਖ਼ਾਸ ਤੌਰ ’ਤੇ ਕਿਹਾ ਕਿ ਲਿਫ਼ਟ ਦੀ ਸਥਾਪਨਾ ਵਿੱਚ ਵਰਤੀ ਜਾਣ ਵਾਲੀ ਹਰ ਇੱਕ ਸਮੱਗਰੀ ਉੱਚ ਗੁਣਵੱਤਾ ਵਾਲੀ ਹੋਵੇ ਤਾਂ ਜੋ ਮਰੀਜ਼ਾਂ ਅਤੇ ਉਨ੍ਹਾਂ ਦੇ ਨਾਲ ਆਉਣ ਵਾਲੇ ਪਰਿਵਾਰਕ ਮੈਂਬਰਾਂ ਦੀ ਸੁਰੱਖਿਆ ਅਤੇ ਸਹੂਲਤ ਨੂੰ ਯਕੀਨੀ ਬਣਾਇਆ ਜਾ ਸਕੇ।
ਇਸ ਤੋਂ ਬਾਅਦ ਰਾਜਪਾਲ ਨੇ ਮਦਰ ਟੇਰੇਸਾ ਸਾਕੇਤ ਆਰਥੋਪੈਡਿਕ ਹਸਪਤਾਲ ਕੈਂਪਸ ਦਾ ਦੌਰਾ ਕੀਤਾ ਅਤੇ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਮੁਹੱਈਆ ਕਰਵਾਈ ਜਾ ਰਹੀਆਂ ਸਹੂਲਤਾਂ ਦਾ ਜਾਇਜ਼ਾ ਲਿਆ।
ਦੌਰੇ ਦੌਰਾਨ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਮਰੀਜ਼ਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀ ਸਿਹਤ, ਇਲਾਜ ਅਤੇ ਹਸਪਤਾਲ ਵੱਲੋਂ ਉਪਲਬਧ ਕਰਵਾਈ ਜਾ ਰਹੀ ਡਾਕਟਰੀ ਸਹੂਲਤਾਂ ਬਾਰੇ ਜਾਣਕਾਰੀ ਲਈ। ਉਨ੍ਹਾਂ ਨੇ ਹਸਪਤਾਲ ਦੇ ਡਾਇਰੈਕਟਰ ਨੂੰ ਨਿਰਦੇਸ਼ ਦਿੱਤੇ ਕਿ ਓ.ਪੀ.ਡੀ. ਦੇ ਬਾਹਰ ਉਡੀਕ ਕਰ ਰਹੇ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਲਈ ਪੱਖਿਆਂ ਦਾ ਲੋੜੀਂਦਾ ਪ੍ਰਬੰਧ ਯਕੀਨੀ ਬਣਾਇਆ ਜਾਵੇ ਤਾਂ ਜੋ ਉਨ੍ਹਾਂ ਨੂੰ ਉਡੀਕ ਦੌਰਾਨ ਕਿਸੇ ਕਿਸਮ ਦੀ ਅਸੁਵਿਧਾ ਨਾ ਹੋਵੇ।
ਰਾਜਪਾਲ ਨੇ ਹਸਪਤਾਲ ਦੇ ਆਪ੍ਰੇਸ਼ਨ ਥੀਏਟਰ ਦਾ ਵੀ ਨਿਰੀਖਣ ਕੀਤਾ ਅਤੇ ਉੱਥੇ ਉਪਲਬਧ ਨਵੀਆਂ ਮਸ਼ੀਨਾਂ ਅਤੇ ਉਪਕਰਣਾਂ ਦੀ ਜਾਣਕਾਰੀ ਲਈ। ਉਨ੍ਹਾਂ ਨੇ ਪ੍ਰਾਈਵੇਟ ਵਾਰਡ, ਵੇਟਿੰਗ ਰੂਮ, ਉਡੀਕ ਕਰ ਰਹੇ ਮਰੀਜ਼ਾਂ ਲਈ ਪੀਣ ਵਾਲੇ ਪਾਣੀ ਦੇ ਪ੍ਰਬੰਧ, ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਲਈ ਉਪਲਬਧ ਪਖਾਨਿਆਂ ਅਤੇ ਇਲੈਕਟ੍ਰੋਥੈਰੇਪੀ ਰੂਮ ਦਾ ਵੀ ਨਿਰੀਖਣ ਕੀਤਾ। ਇਸ ਦੌਰਾਨ ਉਨ੍ਹਾਂ ਨੇ ਹਸਪਤਾਲ ਵਿੱਚ ਉਪਲਬਧ ਵੱਖ-ਵੱਖ ਸਹੂਲਤਾਂ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ।
ਬਾਅਦ ਵਿੱਚ ਰਾਜਪਾਲ ਪ੍ਰੋ. ਅਸੀਮ ਕੁਮਾਰ ਘੋਸ਼ ਅਤੇ ਲੇਡੀ ਗਵਰਨਰ ਸ੍ਰੀਮਤੀ ਮਿਤ੍ਰਾ ਘੋਸ਼ ਨੇ ‘ਇੱਕ ਰੁੱਖ ਮਾਂ ਦੇ ਨਾਂ’ ਮੁਹਿੰਮ ਤਹਿਤ ਹਸਪਤਾਲ ਕੈਂਪਸ ਵਿੱਚ ਪੌਦੇ ਲਗਾਏ ਅਤੇ ਵਾਤਾਵਰਣ ਸੰਭਾਲ ਦਾ ਸੁਨੇਹਾ ਦਿੱਤਾ।
ਇਸ ਮੌਕੇ ਰਾਜਪਾਲ ਦੇ ਸਕੱਤਰ ਸ੍ਰੀ ਵਿਜੇਕੁਮਾਰ ਭਾਵਿਕੱਟੀ, ਰਾਜਪਾਲ ਦੇ ਏ.ਡੀ.ਸੀ. ਸਕੁਐਡਰਨ ਲੀਡਰ ਪੀ. ਭਰਤ, ਮਦਰ ਟੇਰੇਸਾ ਸਾਕੇਤ ਆਰਥੋਪੈਡਿਕ ਹਸਪਤਾਲ ਦੇ ਡਾਇਰੈਕਟਰ ਡਾ. ਵੀ.ਕੇ. ਨਾਗਪਾਲ, ਡਿਪਟੀ ਕਮਿਸ਼ਨਰ ਸ੍ਰੀ ਸਤਪਾਲ ਸ਼ਰਮਾ, ਪੰਚਕੂਲਾ ਦੀ ਪੁਲਿਸ ਡਿਪਟੀ ਕਮਿਸ਼ਨਰ ਸ੍ਰੀਮਤੀ ਅਦਿਤੀ ਸਿੰਘ ਅਤੇ ਹੋਰ ਵੁਡ?ੇ ਅਧਿਕਾਰੀ ਵੀ ਮੌਜੂਦ ਸਨ।

Leave a Reply

Your email address will not be published. Required fields are marked *