ਚੰਡੀਗੜ੍ਹਦੇਸ਼-ਵਿਦੇਸ਼ਪੰਜਾਬ

ਸ਼ੇਰ-ਏ-ਪੰਜਾਬ ਟਵੰਟੀ-20 ਲੀਗ ਵਿੱਚ ਖੇਡਣਗੇ ਚੋਟੀ ਦੇ ਖਿਡਾਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ 8 ਅਗਸਤ (ਮਧੂਸਾਰ ਬਿਊਰੋ) ਪੰਜਾਬ ਨੂੰ ਆਈ.ਪੀ.ਐਲ. ਦੀ ਤਰਜ਼ ’ਤੇ ਟਵੰਟੀ-20 ਲੀਗ ਮਿਲਣ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ੇਰ-ਏ-ਪੰਜਾਬ ਟਵੰਟੀ-20 ਲੀਗ ਦੀ ਸ਼ੁਰੂਆਤ ਦਾ ਐਲਾਨ ਕੀਤਾ, ਜਿਸ ਵਿੱਚ ਛੇ ਫ਼੍ਰੈਂਚਾਇਜ਼ੀ ਟੀਮਾਂ ਸ਼ਾਮਲ ਹਨ। ਇਨ੍ਹਾਂ ਟੀਮਾਂ ਵਿੱਚ ਸ਼ੁਭਮਨ ਗਿੱਲ, ਅਰਸ਼ਦੀਪ ਸਿੰਘ, ਅਭਿਸ਼ੇਕ ਸ਼ਰਮਾ, ਪ੍ਰਭਸਿਮਰਨ ਸਿੰਘ, ਰਮਨਦੀਪ ਸਿੰਘ ਅਤੇ ਗੁਰਨੂਰ ਬਰਾੜ ਸਮੇਤ ਪੰਜਾਬ ਦੇ ਸਟਾਰ ਕ੍ਰਿਕਟਰ ਖੇਡਣਗੇ। ਇਹ ਲੀਗ 30 ਅਗਸਤ ਤੋਂ 13 ਸਤੰਬਰ ਤੱਕ ਮੋਹਾਲੀ ਦੇ ਪੰਜਾਬ ਕ੍ਰਿਕਟ ਐਸੋਸੀਏਸ਼ਨ (ਪੀ.ਸੀ.ਏ.) ਸਟੇਡੀਅਮ ਵਿੱਚ ਖੇਡੀ ਜਾਵੇਗੀ। 9 ਅਗਸਤ ਨੂੰ ਹੋਣ ਵਾਲੀ ਨਿਲਾਮੀ ਵਿੱਚ ਪੰਜਾਬ ਦੇ 450 ਤੋਂ ਵੱਧ ਖਿਡਾਰੀ ਹਿੱਸਾ ਲੈਣਗੇ, ਜਿਸ ਨਾਲ ਉੱਭਰਦੀ ਪ੍ਰਤਿਭਾ ਨੂੰ ਸਥਾਪਤ ਖਿਡਾਰੀਆਂ ਨਾਲ ਖੇਡਣ ਦਾ ਇੱਕ ਵੱਡਾ ਮੌਕਾ ਤੇ ਮੰਚ ਮਿਲੇਗਾ।
ਅੱਜ ਦੇ ਇਸ ਮੌਕੇ ਭਾਰਤੀ ਕ੍ਰਿਕਟਰ ਅਭਿਸ਼ੇਕ ਸ਼ਰਮਾ, ਅਰਸ਼ਦੀਪ ਸਿੰਘ, ਪ੍ਰਭਸਿਮਰਨ ਸਿੰਘ ਅਤੇ ਰਮਨਦੀਪ ਸਿੰਘ ਮੌਜੂਦ ਸਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੇ ਹਮੇਸ਼ਾ ਦੇਸ਼ ਨੂੰ ਪ੍ਰਤਿਭਾਸ਼ਾਲੀ ਖਿਡਾਰੀ ਦਿੱਤੇ ਹਨ ਅਤੇ ਸਰਕਾਰ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਖੇਡ ਖੇਤਰ ਵਿੱਚ ਸੂਬੇ ਨੂੰ ਹੋਰ ਮਜ਼ਬੂਤ ਕਰਨ ਲਈ ਨਿਰੰਤਰ ਕੰਮ ਕਰ ਰਹੀ ਹੈ। ਖਿਡਾਰੀਆਂ ਨਾਲ ਕੁਝ ਝਲਕੀਆਂ ਸਾਂਝੀਆਂ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ: “ਸ਼ੇਰ-ਏ-ਪੰਜਾਬ ਟਵੰਟੀ-20 ਲੀਗ ਦੇ ਖਿਡਾਰੀਆਂ ਨੂੰ ਮਿਲ ਕੇ ਬਹੁਤ ਖੁਸ਼ੀ ਹੋਈ। ਪੰਜਾਬ ਦੀ ਧਰਤੀ ਨੇ ਹਮੇਸ਼ਾ ਦੇਸ਼ ਨੂੰ ਨਾਮਵਰ ਖਿਡਾਰੀ ਦਿੱਤੇ ਹਨ। ਸਾਡੀ ਸਰਕਾਰ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਖੇਡਾਂ ਦੇ ਖੇਤਰ ਵਿੱਚ ਪੰਜਾਬ ਨੂੰ ਹੋਰ ਅੱਗੇ ਲਿਜਾਣ ਲਈ ਲਗਾਤਾਰ ਯਤਨਸ਼ੀਲ ਹੈ। ਇਸ ਟਵੰਟੀ-20 ਕੱਪ ਵਿੱਚ ਛੇ ਟੀਮਾਂ ਹਿੱਸਾ ਲੈ ਰਹੀਆਂ ਹਨ। ਸਾਰੇ ਮੈਚ 30 ਅਗਸਤ ਤੋਂ 13 ਸਤੰਬਰ ਤੱਕ ਪੀ.ਸੀ.ਏ. ਸਟੇਡੀਅਮ, ਮੋਹਾਲੀ ਵਿਖੇ ਖੇਡੇ ਜਾਣਗੇ।

Leave a Reply

Your email address will not be published. Required fields are marked *