ਚੰਡੀਗੜ੍ਹਦੇਸ਼-ਵਿਦੇਸ਼ਪੰਜਾਬ

ਅਮਰੀਕੀ ਅਦਾਲਤ ਵੱਲੋਂ ਗੌਤਮ ਅਡਾਨੀ ਵਿਰੁੱਧ ਅਪਰਾਧਿਕ ਮਾਮਲਾ ਖਾਰਜ

ਨਿਊਯਾਰਕ/ਨਵੀਂ ਦਿੱਲੀ 11 ਅਗਸਤ (ਮਧੂਸਾਰ ਬਿਊਰੋ) ਇੱਕ ਅਮਰੀਕੀ ਅਦਾਲਤ ਨੇ ਅਡਾਨੀ ਗਰੁੱਪ ਦੇ ਚੇਅਰਮੈਨ ਗੌਤਮ ਅਡਾਨੀ, ਉਨ੍ਹਾਂ ਦੇ ਭਤੀਜੇ ਸਾਗਰ ਅਡਾਨੀ ਅਤੇ ਅਡਾਨੀ ਗ੍ਰੀਨ ਦੇ ਸਾਬਕਾ ਸੀ.ਈ.ਓ. ਵਿਨੀਤ ਜੈਨ ਵਿਰੁੱਧ ਚੱਲ ਰਹੇ ਕਥਿਤ ਧੋਖਾਧੜੀ ਅਤੇ ਰਿਸ਼ਵਤਖੋਰੀ ਦੇ ਅਪਰਾਧਿਕ ਮਾਮਲੇ ਨੂੰ ਖਾਰਜ ਕਰ ਦਿੱਤਾ ਹੈ। ਇਸ ਫੈਸਲੇ ਨਾਲ ਪਿਛਲੇ ਲਗਭਗ ਦੋ ਸਾਲਾਂ ਤੋਂ ਚੱਲ ਰਹੀ ਕਾਨੂੰਨੀ ਕਾਰਵਾਈ ਪੂਰੀ ਤਰ੍ਹਾਂ ਸਮਾਪਤ ਹੋ ਗਈ ਹੈ। ਈਸਟਰਨ ਡਿਸਟਿ੍ਰਕਟ ਆਫ਼ ਨਿਊਯਾਰਕ ਦੀ ਅਮਰੀਕੀ ਜ਼ਿਲ੍ਹਾ ਅਦਾਲਤ ਦੇ ਜੱਜ ਨਿਕੋਲਸ ਗਾਰੌਫਿਸ ਨੇ ਅਮਰੀਕੀ ਨਿਆਂ ਵਿਭਾਗ (4oJ) ਦੀ ਗਿ੍ਰਫ਼ਤਾਰੀ ਪੱਤਰ/ਦੋਸ਼ਾਂ ਨੂੰ ਵਾਪਸ ਲੈਣ ਦੀ ਪਟੀਸ਼ਨ (Rule 48(a) motion) ਨੂੰ ਪ੍ਰਵਾਨਗੀ ਦੇ ਦਿੱਤੀ। ਅਦਾਲਤ ਨੇ ਇਹ ਮਾਮਲਾ with prejudice ਖਾਰਜ ਕੀਤਾ ਹੈ, ਜਿਸ ਦਾ ਮਤਲਬ ਹੈ ਕਿ ਇਹ ਅਪਰਾਧਿਕ ਕਾਰਵਾਈਆਂ ਪੱਕੇ ਤੌਰ ’ਤੇ ਬੰਦ ਹੋ ਗਈਆਂ ਹਨ ਅਤੇ ਇਹਨਾਂ ਦੋਸ਼ਾਂ ਨੂੰ ਦੁਬਾਰਾ ਦਰਜ ਨਹੀਂ ਕੀਤਾ ਜਾ ਸਕਦਾ। ਇਹ ਮਾਮਲਾ ਨਵੰਬਰ 2024 ਵਿੱਚ ਸ਼ੁਰੂ ਹੋਇਆ ਸੀ, ਜਦੋਂ ਅਮਰੀਕੀ ਸਰਕਾਰੀ ਵਕੀਲਾਂ ਨੇ ਦੋਸ਼ ਲਗਾਇਆ ਸੀ ਕਿ ਅਡਾਨੀ ਗਰੁੱਪ ਦੇ ਅਧਿਕਾਰੀਆਂ ਨੇ ਭਾਰਤ ਵਿੱਚ ਸੌਰ ਊਰਜਾ ਦੇ ਠੇਕੇ ਪ੍ਰਾਪਤ ਕਰਨ ਲਈ ਭਾਰਤੀ ਸਰਕਾਰੀ ਅਧਿਕਾਰੀਆਂ ਨੂੰ 250 ਮਿਲੀਅਨ ਅਮਰੀਕੀ ਡਾਲਰ ਦੀ ਰਿਸ਼ਵਤ ਦੇਣ ਦੀ ਸਾਜ਼ਿਸ਼ ਰਚੀ ਸੀ। ਅਡਾਨੀ ਗਰੁੱਪ ਨੇ ਸ਼ੁਰੂ ਤੋਂ ਹੀ ਇਹਨਾਂ ਦੋਸ਼ਾਂ ਨੂੰ ਬੇਬੁਨਿਆਦ ਦੱਸਦਿਆਂ ਖਾਰਜ ਕੀਤਾ ਸੀ। ਅਦਾਲਤ ਵਿੱਚ ਆਪਣੀ ਪਟੀਸ਼ਨ ਦੌਰਾਨ ਟਰੰਪ ਪ੍ਰਸ਼ਾਸਨ ਦੇ ਨਿਆਂ ਵਿਭਾਗ ਨੇ ਕਿਹਾ ਕਿ ਇਸ ਕੇਸ ਨੂੰ ਅੱਗੇ ਵਧਾਉਣਾ ਹੁਣ ਨਿਆਂ ਦੇ ਹਿੱਤ ਵਿੱਚ ਨਹੀਂ ਹੈ। ਉਨ੍ਹਾਂ ਖੇਤਰ-ਅਧਿਕਾਰ (jurisdictional), ਸਬੂਤਾਂ ਦੀਆਂ ਚੁਣੌਤੀਆਂ ਅਤੇ ਇਹ ਦਲੀਲ ਦਿੱਤੀ ਕਿ ਇਹ ਮਾਮਲਾ ਮੁੱਖ ਤੌਰ ’ਤੇ ਭਾਰਤ ਨਾਲ ਸਬੰਧਤ ਸੀ, ਜਿੱਥੇ ਭਾਰਤੀ ਅਧਿਕਾਰੀ ਪਹਿਲਾਂ ਹੀ ਇਸ ਦੀ ਸਮੀਖਿਆ ਕਰ ਚੁੱਕੇ ਹਨ। ਅਦਾਲਤੀ ਫੈਸਲੇ ਤੋਂ ਬਾਅਦ ਗੌਤਮ ਅਡਾਨੀ ਨੇ ਐਕਸ ’ਤੇ ਇੱਕ ਪੋਸਟ ਸਾਂਝੀ ਕਰਦਿਆਂ ਕਿਹਾ, “ਮੈਂ ਨਿਆਇਕ ਪ੍ਰਕਿਰਿਆ ਪ੍ਰਤੀ ਨਿਮਰਤਾ ਅਤੇ ਡੂੰਘੇ ਸਤਿਕਾਰ ਨਾਲ ਅਮਰੀਕੀ ਅਦਾਲਤ ਦੇ ਫੈਸਲੇ ਦਾ ਸਵਾਗਤ ਕਰਦਾ ਹਾਂ। ਇਸ ਚੁਣੌਤੀਪੂਰਨ ਸਮੇਂ ਦੌਰਾਨ ਸੱਚ, ਨਿਰਪੱਖਤਾ ਅਤੇ ਕਾਨੂੰਨ ਦੇ ਰਾਜ ਵਿੱਚ ਸਾਡਾ ਵਿਸ਼ਵਾਸ ਅਟੱਲ ਰਿਹਾ। ਮੈਂ ਉਨ੍ਹਾਂ ਸਾਰਿਆਂ ਦਾ ਧੰਨਵਾਦੀ ਹਾਂ ਜਿਨ੍ਹਾਂ ਨੇ ਸਾਡੇ ’ਤੇ ਅਤੇ ਭਾਰਤ ਦੀ ਨਿਆਂ ਪ੍ਰਣਾਲੀ ’ਤੇ ਵਿਸ਼ਵਾਸ ਬਣਾਈ ਰੱਖਿਆ।”

Leave a Reply

Your email address will not be published. Required fields are marked *