ਚੰਡੀਗੜ੍ਹਦੇਸ਼-ਵਿਦੇਸ਼ਪੰਜਾਬ

ਤਾਮਿਲਨਾਡੂ ਵਿਧਾਨ ਸਭਾ ਨੇ NEET ਨੂੰ ਖਤਮ ਕਰਨ ਦੀ ਅਪੀਲ ਵਾਲੇ ਪ੍ਰਸਤਾਵ ਨੂੰ ਮਿਲੀ ਮਨਜ਼ੂਰੀ

ਚੇਨਈ :(ਮਧੂਸਾਰ ਬਿਊਰੋ) ਤਾਮਿਲਨਾਡੂ ਵਿਧਾਨ ਸਭਾ ਨੇ ਮੰਗਲਵਾਰ ਨੂੰ ਸਰਬਸੰਮਤੀ ਨਾਲ ਇਕ ਪ੍ਰਸਤਾਵ ਨੂੰ ਸਵੀਕਾਰ ਕਰਕੇ ਕੇਂਦਰ ਸਰਕਾਰ ਨੂੰ N55“ ਪ੍ਰੀਖਿਆ ਖ਼ਤਮ ਕਰਨ ਦੀ ਅਪੀਲ ਕੀਤੀ। ਇਸ ਵਿੱਚ ਪ੍ਰੀਖਿਆਵਾਂ ਵਿੱਚ ਵਾਰ-ਵਾਰ ਹੋਣ ਵਾਲੀਆਂ ਗਲਤੀਆਂ, ਪੇਪਰ ਲੀਕ ਹੋਣ ਕਾਰਨ ਰੱਦ ਹੋ ਰਹੀਆਂ ਪ੍ਰੀਖਿਆਵਾਂ ਅਤੇ ਮੈਡੀਕਲ ਉਮੀਦਵਾਰਾਂ ਦੀਆਂ ਖੁਦਕੁਸ਼ੀਆਂ ਦਾ ਹਵਾਲਾ ਦਿੱਤਾ ਹੈ। ਪ੍ਰਸਤਾਵ ਵਿੱਚ ਕਿਹਾ ਗਿਆ ਹੈ ਕਿ ਰਾਸ਼ਟਰੀ ਯੋਗਤਾ ਕਮ ਪ੍ਰਵੇਸ਼ ਪ੍ਰੀਖਿਆ (N55“) ਪੇਂਡੂ ਅਤੇ ਸਮਾਜਿਕ-ਆਰਥਿਕ ਤੌਰ ’ਤੇ ਪਛੜੇ ਵਿਦਿਆਰਥੀਆਂ ਦੇ ਡਾਕਟਰ ਬਣਨ ਦੇ ਸੁਪਨਿਆਂ ਨੂੰ ਰੋਕ ਰਹੀ ਹੈ। ਇਸ ਲਈ, ਰਾਜ ਸਰਕਾਰ ਨੂੰ ਸਿਰਫ਼ 12ਵੀਂ ਬੋਰਡ ਪ੍ਰੀਖਿਆ ਦੇ ਅੰਕਾਂ ਦੇ ਆਧਾਰ ’ਤੇ M22S ਦਾਖਲੇ ਦੇਣ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ। ਪ੍ਰਸਤਾਵ ਵਿੱਚ ਕੇਂਦਰ ਸਰਕਾਰ ਨੂੰ ਰਾਸ਼ਟਰੀ ਪੱਧਰ ’ਤੇ N55“ ਨੂੰ ਖਤਮ ਕਰਨ ਲਈ ਰਾਸ਼ਟਰੀ ਮੈਡੀਕਲ ਕਮਿਸ਼ਨ ਐਕਟ, 2019 ਅਤੇ ਹੋਰ ਸੰਬੰਧਿਤ ਕੇਂਦਰੀ ਕਾਨੂੰਨਾਂ ਵਿੱਚ ਜ਼ਰੂਰੀ ਸੋਧਾਂ ਕਰਨ ਦੀ ਵੀ ਅਪੀਲ ਕੀਤੀ ਗਈ ਹੈ। ਇਸ ਪ੍ਰਸਤਾਵ ’ਤੇ ਲਗਭਗ ਇੱਕ ਘੰਟੇ ਤੱਕ ਚਰਚਾ ਹੋਈ। ਇਸ ਦੌਰਾਨ ਕੁਝ ਸਮੇਂ ਲਈ ਕਾਂਗਰਸ ਅਤੇ ਡੀਐਮਕੇ ਵਿਚਕਾਰ ਗਰਮਾ-ਗਰਮ ਬਹਿਸ ਹੋਈ।

Leave a Reply

Your email address will not be published. Required fields are marked *