ਪਟਿਆਲਾ

ਜ਼ੋਨ ਪਟਿਆਲਾ-2 ਦੇ ਜ਼ੋਨਲ ਸ਼ਤਰੰਜ ਟੂਰਨਾਮੈਂਟ ਵਿੱਚ ਵਾਈ.ਪੀ.ਐੱਸ. ਅਤੇ ਬ੍ਰਿਟਿਸ਼ ਸਕੂਲ ਛਾਏ

ਪਟਿਆਲਾ (ਮਧੂਸਾਰ ਬਿਊਰੋ) ਪੰਜਾਬ ਸਕੂਲ ਖੇਡਾਂ 2026-27 ਤਹਿਤ ਜ਼ੋਨ ਪਟਿਆਲਾ-2 ਦਾ ਅੰਡਰ-14/17 (ਲੜਕਿਆਂ) ਦਾ ਜ਼ੋਨਲ ਸ਼ਤਰੰਜ ਟੂਰਨਾਮੈਂਟ ਡਾ. ਰਜਨੀਸ਼ ਗੁਪਤਾ (ਪ੍ਰਧਾਨ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2) , ਸ੍ਰੀ ਬਲਵਿੰਦਰ ਸਿੰਘ ਜੱਸਲ (ਜ਼ੋਨਲ ਸਕੱਤਰ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2), ਸ੍ਰੀ ਬਲਕਾਰ ਸਿੰਘ (ਵਿੱਤ ਸਕੱਤਰ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2), ਸ੍ਰੀ ਸੁਰਿੰਦਰਪਾਲ ਸਿੰਘ, ਸ੍ਰੀਮਤੀ ਸੂਨੈਨਾ, ਸ੍ਰੀ ਸੁਮਿਤ ਅਤੇ ਸ੍ਰੀਮਤੀ ਜਸਪ੍ਰੀਤ ਕੌਰ ਦੀ ਅਗਵਾਈ ਵਿੱਚ ਪਲੇ ਵੇਜ਼ ਸੀਨੀਅਰ ਸੈਕੰਡਰੀ ਸਕੂਲ ਪਟਿਆਲਾ ਵਿਖੇ ਹੋਇਆ।ਟੂਰਨਾਮੈਂਟ ਦੀ ਸ਼ੁਰੂਆਤ ਅੰਡਰ-14 ਦੇ ਮੁਕਾਬਲਿਆਂ ਨਾਲ ਹੋਈ। ਅੰਡਰ-14 ਲੜਕਿਆਂ ਦੇ ਟੂਰਨਾਮੈਂਟ ਵਿੱਚ ਯਾਦਵਿੰਦਰਾ ਪਬਲਿਕ ਸਕੂਲ ਨੇ ਪਹਿਲਾ, ਦਾ ਬ੍ਰਿਟਿਸ਼ ਕੋ ਐਡ ਸਕੂਲ ਨੇ ਦੂਜਾ ਅਤੇ ਭੁਪਿੰਦਰਾ ਇੰਟਰਨੈਸ਼ਨਲ ਸਕੂਲ ਨੇ ਤੀਜਾ ਸਥਾਨ ਹਾਸਲ ਕੀਤਾ। ਅੰਡਰ-17 ਲੜਕਿਆਂ ਦੇ ਟੂਰਨਾਮੈਂਟ ਵਿੱਚ ਯਾਦਵਿੰਦਰਾ ਪਬਲਿਕ ਸਕੂਲ ਨੇ ਪਹਿਲਾ, ਆਰਮੀ ਪਬਲਿਕ ਸਕੂਲ ਨੇ ਦੂਜਾ ਅਤੇ ਦਾ ਬ੍ਰਿਟਿਸ਼ ਕੋ ਐਡ ਸਕੂਲ ਨੇ ਤੀਜਾ ਸਥਾਨ ਹਾਸਲ ਕੀਤਾ।ਸ੍ਰੀ ਬਲਕਾਰ ਸਿੰਘ (ਵਿੱਤ ਸਕੱਤਰ) ਨੇ ਦੱਸਿਆ ਕਿ ਸ਼ਤਰੰਜ ਟੂਰਨਾਮੈਂਟ ਦਾ ਬਹੁਤ ਵਧੀਆ ਪ੍ਰਬੰਧ ਕੀਤਾ ਗਿਆ ਹੈ ਅਤੇ ਟੂਰਨਾਮੈਂਟ ਵਿੱਚ ਭਾਗ ਲੈਣ ਵਾਲੇ ਸਕੂਲ ਟੂਰਨਾਮੈਂਟ ਦੇ ਪ੍ਰਬੰਧਾਂ ਤੋਂ ਬਹੁਤ ਖੁਸ਼ ਹਨ। ਸ੍ਰੀ ਬਲਵਿੰਦਰ ਸਿੰਘ ਜੱਸਲ ਜੀ (ਜ਼ੋਨਲ ਸਕੱਤਰ) ਨੇ ਦੱਸਿਆ ਕਿ ਸ਼ਤਰੰਜ ਟੂਰਨਾਮੈਂਟ ਵਿੱਚ ਸਾਰੇ ਖਿਡਾਰੀਆਂ ਨੇ ਬਹੁਤ ਜੀ ਵਧੀਆ ਖੇਡ ਦਾ ਪ੍ਰਦਰਸ਼ਨ ਕੀਤਾ ਅਤੇ ਉਹਨਾਂ ਨੂੰ ਆਸ ਹੈ ਕਿ ਜ਼ੋਨ ਪਟਿਆਲਾ-2 ਦੀ ਟੀਮ ਜ਼ਿਲ੍ਹਾ ਪੱਧਰ ਤੇ ਵੀ ਚੰਗਾ ਪ੍ਰਦਰਸ਼ਨ ਕਰੇਗੀ।ਇਸ ਮੌਕੇ ਸ੍ਰੀ ਯਸ਼ਦੀਪ ਸਿੰਘ ਵਾਲੀਆ, ਸ੍ਰੀਮਤੀ ਜ਼ਾਹੀਦਾ ਕੁਰੈਸ਼ੀ, ਸ੍ਰੀਮਤੀ ਮਮਤਾ ਰਾਣੀ, ਸ੍ਰੀ ਜਸਦੇਵ ਸਿੰਘ, ਸ੍ਰੀ ਗੁਰਦੀਪ ਸਿੰਘ ਅਤੇ ਸ੍ਰੀ ਮਨਪ੍ਰੀਤ ਸਿੰਘ (ਪ੍ਰੈਸ ਇੰਚਾਰਜ) ਮੌਜੂਦ ਸਨ।

Leave a Reply

Your email address will not be published. Required fields are marked *