ਤਖ਼ਤ ਸੱਚਖੰਡ ਸ੍ਰੀ ਹਜੂਰ ਸਾਹਿਬ ਨਤਮਸਤਕ ਹੋਏ ਸੁਖਬੀਰ ਬਾਦਲ ਤੇ ਹਰਸਿਮਰਤ ਕੌਰ, ਸਭ ਦੇ ਭਲੇ ਦੀ ਕੀਤੀ ਅਰਦਾਸ
ਨਾਂਦੇੜ 13 ਅਗਸਤ (ਮਧੂਸਾਰ ਬਿਊਰੋ) ਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਉਨ੍ਹਾਂ ਦੀ ਪਤਨੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਅੱਜ ਤਖ਼ਤ ਸੱਚਖੰਡ ਸ੍ਰੀ ਹਜੂਰ ਸਾਹਿਬ ਵਿਖੇ ਨਤਮਸਤਕ ਹੋਏ ਹਨ।
ਇਸ ਦੌਰਾਨ ਉਨ੍ਹਾਂ ਨੇ ਗੁਰੂ ਚਰਨਾ ’ਚ ਅਰਦਾਸ ਕਰ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਦੀਆਂ ਤਸਵੀਰਾਂ ਹਰਸਿਮਰਤ ਕੌਰ ਬਾਦਲ ਨੇ ਸੋਸ਼ਲ ਮੀਡੀਆ ’ਤੇ ਵੀ ਸਾਂਝੀਆਂ ਕੀਤੀਆਂ ਹਨ। ਹਰਸਿਮਰਤ ਕੌਰ ਬਾਦਲ ਨੇ ਲਿਖਿਆ ਕਿ ’’ਦਸਮ ਪਿਤਾ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਅਪਾਰ ਬਖਸ਼ਿਸ਼ ਸਦਕਾ ਅੱਜ ਤਖ਼ਤ ਸੱਚਖੰਡ ਸ੍ਰੀ ਹਜੂਰ ਸਾਹਿਬ ਵਿਖ਼ੇ ਨਤਮਸਤਕ ਹੋਣ ਦਾ ਸੁਭਾਗ ਪ੍ਰਾਪਤ ਹੋਇਆ। ਗੁਰੂ ਸਾਹਿਬ ਕੁੱਲ ਜਗਤ ਦੀਆਂ ਝੋਲੀਆਂ ਆਪਣੀਆਂ ਰਹਿਮਤਾਂ ਨਾਲ ਭਰਨ ਤੇ ਸਰਬੱਤ ਦਾ ਭਲਾ ਕਰਨ।’’

