ਚੰਡੀਗੜ੍ਹਦੇਸ਼-ਵਿਦੇਸ਼ਪੰਜਾਬ

ਕੇਂਦਰੀ ਕੈਬਨਿਟ ਦਾ ਵੱਡਾ ਫ਼ੈਸਲਾ! ਲੱਦਾਖ ’ਚ ਸਥਾਪਤ ਹੋਵੇਗੀ ਜੰਮੂ-ਕਸ਼ਮੀਰ ਹਾਈ ਕੋਰਟ ਦੀ ਬੈਂਚ

ਨਵੀਂ ਦਿੱਲੀ 20 ਅਗਸਤ (ਮਧੂਸਾਰ ਬਿਊਰੋ) ਕੇਂਦਰੀ ਮੰਤਰੀਮੰਡਲ ਵੱਲੋਂ ਲੱਦਾਖ ਵਿਚ ਜੰਮੂ-ਕਸ਼ਮੀਰ ਹਾਈ ਕੋਰਟ ਦੀ ਇਕ ਬੈਂਚ ਸਥਾਪਤ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਇਸ ਫ਼ੈਸਲੇ ਨਾਲ ਕੇਂਦਰ ਸ਼ਾਸਿਤ ਪ੍ਰਦੇਸ਼ ਦੇ ਦੂਰ-ਦੁਰਾਡੇ ਦੇ ਇਲਾਕਿਆਂ ਵਿਚ ਰਹਿਣ ਵਾਲੇ ਨਾਗਰਿਕਾਂ ਲਈ ਇਨਸਾਫ਼ ਤਕ ਪਹੁੰਚ ਕਾਫ਼ੀ ਬਿਹਤਰ ਹੋਵੇਗੀ।
ਸ਼ਾਹ ਨੇ ’ਐਕਸ’ ’ਤੇ ਇਕ ਪੋਸਟ ਵਿਚ ਕਿਹਾ, “ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਕੇਂਦਰੀ ਮੰਤਰੀ ਮੰਡਲ ਨੇ ਲੱਦਾਖ ਵਿਚ ਜੰਮੂ-ਕਸ਼ਮੀਰ ਹਾਈ ਕੋਰਟ ਦੀ ਇਕ ਬੈਂਚ ਸਥਾਪਤ ਕਰਨ ਦਾ ਫ਼ੈਸਲਾ ਲਿਆ ਹੈ। ਇਸ ਨਾਲ ਲੱਦਾਖ ਦੇ ਦੂਰ-ਦੁਰਾਡੇ ਦੇ ਇਲਾਕਿਆਂ ਵਿਚ ਰਹਿਣ ਵਾਲੇ ਨਾਗਰਿਕਾਂ ਲਈ ਇਨਸਾਫ਼ ਤਕ ਪਹੁੰਚ ਕਾਫ਼ੀ ਬਿਹਤਰ ਹੋਵੇਗੀ, ਕਿਉਂਕਿ ਉਨ੍ਹਾਂ ਨੂੰ ਕਾਨੂੰਨੀ ਸੇਵਾਵਾਂ ਹਾਸਲ ਕਰਨ ਵਿਚ ਲੱਗਣ ਵਾਲਾ ਸਮਾਂ ਘੱਟ ਜਾਵੇਗਾ।” ਉਨ੍ਹਾਂ ਕਿਹਾ ਕਿ ਸਰਕਾਰ ਲੱਦਾਖ ਦੇ ਸਰਵਪੱਖੀ ਵਿਕਾਸ ਤੇ ਸੰਵਿਧਾਨਕ ਸੁਰੱਖਿਆ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

Leave a Reply

Your email address will not be published. Required fields are marked *