ਪੰਜਾਬ

ਕਬੱਡੀ ਦੇ ਮੈਦਾਨ ’ਚ ਚਮਕਿਆ ਐੱਸ.ਡੀ.ਐੱਸ.ਈ. ਸਕੂਲ, ਵਿਰੋਧੀ ਟੀਮਾਂ ਨੂੰ ਪਛਾੜ ਹਾਸਲ ਕੀਤਾ ਪਹਿਲਾ ਸਥਾਨ

ਪਟਿਆਲਾ (ਮਧੂਸਾਰ ਬਿਊਰੋ) – ਪੰਜਾਬ ਸਕੂਲ ਖੇਡਾਂ 2026-27 ਤਹਿਤ ਜ਼ੋਨ ਪਟਿਆਲਾ-2 ਦਾ ਜ਼ੋਨਲ ਨੈਸ਼ਨਲ ਸਟਾਇਲ ਕਬੱਡੀ ਟੂਰਨਾਮੈਂਟ ਸਕੂਲ ਆਫ਼ ਐਮੀਨੈਂਸ ਫ਼ੀਲਖ਼ਾਨਾ, ਪਟਿਆਲਾ ਵਿਖੇ ਬੜੇ ਉਤਸ਼ਾਹ ਨਾਲ ਕਰਵਾਇਆ ਗਿਆ। ਇਹ ਟੂਰਨਾਮੈਂਟ ਡਾ. ਰਜਨੀਸ਼ ਗੁਪਤਾ (ਪ੍ਰਧਾਨ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2), ਸ੍ਰੀ ਬਲਵਿੰਦਰ ਸਿੰਘ ਜੱਸਲ (ਜ਼ੋਨਲ ਸਕੱਤਰ), ਸ੍ਰੀ ਬਲਕਾਰ ਸਿੰਘ (ਵਿੱਤ ਸਕੱਤਰ), ਸ੍ਰੀਮਤੀ ਕਿਰਨਜੀਤ ਕੌਰ, ਸ੍ਰੀ ਜਸਦੇਵ ਸਿੰਘ, ਸ੍ਰੀ ਗੁਰਦੀਪ ਸਿੰਘ ਅਤੇ ਸ੍ਰੀਮਤੀ ਰੁਪਿੰਦਰ ਕੌਰ ਦੀ ਸੁਚੱਜੀ ਦੇਖ-ਰੇਖ ਅਤੇ ਅਗਵਾਈ ਹੇਠ ਨੇਪਰੇ ਚੜ੍ਹਿਆ। ਟੂਰਨਾਮੈਂਟ ਦੌਰਾਨ ਵੱਖ-ਵੱਖ ਸਕੂਲਾਂ ਦੇ ਖਿਡਾਰੀਆਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਲਿਆ ਅਤੇ ਖੇਡ ਮੈਦਾਨ ਵਿੱਚ ਬੇਹੱਦ ਫਸਵੇਂ ਤੇ ਰੋਮਾਂਚਕ ਮੁਕਾਬਲੇ ਦੇਖਣ ਨੂੰ ਮਿਲੇ। ਜ਼ੋਨਲ ਨੈਸ਼ਨਲ ਸਟਾਇਲ ਕਬੱਡੀ ਦੇ ਅੰਡਰ-14 ਲੜਕਿਆਂ ਦੇ ਵਰਗ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਐੱਸ.ਡੀ.ਐੱਸ.ਈ. ਸਕੂਲ ਨੇ ਪਹਿਲਾ ਸਥਾਨ ਹਾਸਲ ਕੀਤਾ, ਜਦਕਿ ਸਰਕਾਰੀ ਮਿਡਲ ਸਕੂਲ ਝੰਡੀ ਨੇ ਦੂਜਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਸਿਆਣਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਖਿਡਾਰੀਆਂ ਦੀ ਹੌਸਲਾ-ਅਫ਼ਜ਼ਾਈ ਕਰਨ ਲਈ ਸ੍ਰੀਮਤੀ ਮਨਦੀਪ ਕੌਰ, ਸ੍ਰੀਮਤੀ ਸੰਦੀਪ ਕੌਰ, ਸ੍ਰੀਮਤੀ ਮਮਤਾ ਰਾਣੀ, ਸ੍ਰੀ ਸਤਵਿੰਦਰ ਸਿੰਘ, ਸ੍ਰੀ ਪਰਦੀਪ ਕੁਮਾਰ, ਸ੍ਰੀਮਤੀ ਜਸਪ੍ਰੀਤ ਕੌਰ, ਸ੍ਰੀਮਤੀ ਰਾਜਵਿੰਦਰ ਕੌਰ, ਸ੍ਰੀਮਤੀ ਰੁਪਿੰਦਰ ਕੌਰ, ਸ੍ਰੀਮਤੀ ਯਾਦਵਿੰਦਰ ਕੌਰ, ਸ੍ਰੀਮਤੀ ਰਵਿੰਦਰਪਾਲ ਕੌਰ, ਸ੍ਰੀਮਤੀ ਜ਼ਾਹੀਦਾ ਕੁਰੈਸ਼ੀ, ਸ੍ਰੀਮਤੀ ਸੁਮਨ ਕੁਮਾਰੀ, ਸ੍ਰੀ ਵਿਜੈ ਕੁਮਾਰ, ਸ੍ਰੀ ਅਮੋਲਕ ਸਿੰਘ ਅਤੇ ਸ੍ਰੀ ਮਨਪ੍ਰੀਤ ਸਿੰਘ (ਪ੍ਰੈੱਸ ਇੰਚਾਰਜ) ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ। ਕਮੇਟੀ ਅਹੁਦੇਦਾਰਾਂ ਨੇ ਜੇਤੂ ਖਿਡਾਰੀਆਂ ਨੂੰ ਮੁਬਾਰਕਬਾਦ ਦਿੱਤੀ ਅਤੇ ਅਗਲੇਰੇ ਮੁਕਾਬਲਿਆਂ ਲਈ ਸ਼ੁੱਭਕਾਮਨਾਵਾਂ ਭੇਟ ਕੀਤੀਆਂ।

Leave a Reply

Your email address will not be published. Required fields are marked *