ਪਟਿਆਲਾ

ਡੇਂਗੂ ਤੋਂ ਬਚਾਅ ਲਈ ਜਾਗਰੂਕਤਾ ਪੈਦਾ ਕਰਨ ਹਿੱਤ ਆਟੋ ਰਿਕਸ਼ਾ ਨੂੰ ਝੰਡੀ ਦੇ ਕੇ ਕੀਤਾ ਰਵਾਨਾ

ਪਟਿਆਲਾ 24 ਅਗਸਤ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੇ ਹੁਕਮਾਂ ਤਹਿਤ ਸਿਵਲ ਸਰਜਨ ਡਾ. ਸ਼ੈਲੀ ਜੇਤਲੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਪਟਿਆਲਾ ਵੱਲੋਂ ਜਿਲ੍ਹੇ ਭਰ ਵਿੱਚ ਡੇਂਗੂ ‘ਤੇ ਵਾਰ” ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਜਾਗਰੂਕਤਾ ਫੈਲਾਉਣ ਲਈ ਅੱਜ ਆਟੋ ਰਿਕਸ਼ਾ ਰਵਾਨਾ ਕੀਤੇ ਗਏ । ਬਰਸਾਤੀ ਸੀਜਨ ਦੇ ਮੱਦੇਨਜਰ ਲੋਕਾਂ ਨੂੰ ਜਾਗਰੂਕ ਕਰਨ ਦੇ ਮੰਤਵ ਨਾਲ ਜ਼ਿਲਾ ਐਪੀਡਮੋਲੋਜਿਸਟ ਡਾ.ਗੁਰਪ੍ਰੀਤ ਕੌਰ ਦੀ ਅਗਵਾਈ ਹੇਠ ਡੇਂਗੂ ਸਰਵੇ ਟੀਮਾਂ ਵੱਲੋਂ ਅੱਜ ਜਿਲ੍ਹੇ ਅਧੀਨ ਆਉਂਦੀਆ ਨਰਸਰੀਆਂ, ਸਰਕਾਰੀ ਸਕੂਲਾਂ ਅਤੇ ਘਰਾਂ ਵਿੱਚ ਜਾ ਕੇ ਡੇਂਗੂ ਲਾਰਵੇ ਦੀ ਸ਼ਨਾਖਤ ਕੀਤੀ ਗਈ ਅਤੇ ਮੱਛਰਾਂ ਦੀ ਰੋਕਥਾਮ ਲਈ ਦਵਾਈ ਦਾ ਛਿੜਕਾਅ ਵੀ ਕੀਤਾ ਗਿਆ। ਇਸ ਦੇ ਨਾਲ ਹੀ ਇਹਨਾਂ ਟੀਮਾਂ ਵੱਲੋ ਡੇਂਗੂ ਰੋਕਥਾਮ ਲਈ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਪ੍ਰਤੀ ਵੀ ਸੁਚੇਤ ਕੀਤਾ ਗਿਆ।

ਸਿਵਲ ਸਰਜਨ ਡਾ.ਸ਼ੈਲੀ ਜੇਤਲੀ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਬਰਸਾਤੀ ਮੌਸਮ ‘ਚ ਡੇਂਗੂ ਤੋਂ ਸਾਵਧਾਨ ਰਹੋ ਅਤੇ ਘਰਾਂ ਦੇ ਆਸਪਾਸ ਕਿਸੇ ਵੀ ਥਾਂ ‘ਤੇ ਪਾਣੀ ਨਾ ਖੜਾ ਹੋਣ ਦਿੱਤਾ ਜਾਵੇ। ਡੇਂਗੂ ਤੋਂ ਬਚਾਅ ਲਈ ਹਰ ਇਕ ਵਿਆਕਤੀ ਨੂੰ ਆਪਣੀ ਜ਼ਿੰਮੇਵਾਰੀ ਸਮਝਦੇ ਹੋਏ ਆਲੇ ਦੁਆਲੇ ਦੀ ਸਾਫ-ਸਫਾਈ ਦਾ ਧਿਆਨ ਰੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਫਰਿਜ਼ਾਂ ਦੀਆਂ ਟਰੇਆਂ, ਗਮਲਿਆਂ, ਟੁੱਟੇ-ਫੁੱਟੇ ਬਰਤਨਾਂ, ਕੂਲਰਾਂ, ਪਾਣੀ ਦੀਆਂ ਟੈਕੀਆਂ ਆਦਿ ਨੂੰ ਚੈੱਕ ਕੀਤਾ ਜਾਵੇ ਤਾਂ ਜੋ ਇਨ੍ਹਾਂ ਸਥਾਨਾਂ ‘ਤੇ ਡੇਂਗੂ ਲਾਰਵਾ ਪੈਦਾ ਨਾ ਹੋ ਸਕੇ। ਸੌਣ ਸਮੇਂ ਮੱਛਰਦਾਨੀਆਂ ਅਤੇ ਮੱਛਰ ਭਜਾਉਣ ਵਾਲੀਆਂ ਕਰੀਮਾਂ ਦਾ ਇਸਤੇਮਾਲ ਕੀਤਾ ਜਾਵੇ, ਪੂਰੀਆਂ ਬਾਹਾਂ ਦੇ ਕੱਪੜੇ ਪਾਏ ਜਾਣ, ਕੂਲਰਾਂ ਆਦਿ ਦੀ ਸਾਫ-ਸਫਾਈ ਕਰਨਾ ਯਕੀਨੀ ਬਣਾਈ ਜਾਵੇ ਅਤੇ ਟੁੱਟੇ-ਭੱਜੇ ਬਰਤਨਾਂ, ਟਾਇਰਾਂ, ਫਰਿਜਾਂ ਦੀਆਂ ਟਰੇਆਂ ਅਤੇ ਗਮਲਿਆਂ ਆਦਿ ਵਿੱਚ ਪਾਣੀ ਜਮ੍ਹਾਂ ਨਾ ਹੋਣ ਦਿੱਤਾ ਜਾਵੇ। ਪੰਛੀਆਂ ਦੇ ਪਾਣੀ ਪੀਣ ਲਈ ਰੱਖੇ ਬਰਤਨਾਂ ਵਿਚਲਾ ਪਾਣੀ ਵੀ ਜਰੂਰ ਬਦਲਦੇ ਰਹਿਣਾ ਚਾਹੀਦਾ ਹੈ। ਜਿਲ੍ਹਾ ਐਪੀਡੋਮੋਲੋਜਿਸਟ ਡਾ.ਗੁਰਪ੍ਰੀਤ ਕੌਰ ਨੇ ਦੱਸਿਆ ਕਿ ਸਿਹਤ ਵਿਭਾਗ ਪਟਿਆਲਾ ਵੱਲੋਂ ਜਿਲ੍ਹੇ ਵਿੱਚ 20674 ਥਾਵਾਂ ‘ਤੇ ਡੇਂਗੂ ਲਾਰਵੇ ਦੀ ਸ਼ਨਾਖਤ ਕੀਤੀ ਗਈ ਇਸ ਦੌਰਾਨ 116 ਥਾਵਾਂ ਉੱਤੇ ਡੇਂਗੂ ਦਾ ਲਾਰਵਾ ਮਿਲੀਆ। ਜਿਸ ਨੂੰ ਟੀਮਾਂ ਵੱਲੋਂ ਨਿਰਧਾਰਤ ਵਿਧੀ ਨਾਲ ਨਸ਼ਟ ਕੀਤਾ ਗਿਆ। ਹੁਣ ਤੱਕ ਕੁੱਲ 761152 ਥਾਂਵਾ ਤੇ ਸਨਾਖਤ ਕੀਤੀ ਗਈ ਅਤੇ 5038 ਥਾਂਵਾ ਤੇ ਲਾਰਵਾ ਮਿਲਿਆ। ਹੁਣ ਤੱਕ ਜ਼ਿਲ੍ਹੇ ਵਿੱਚ ਕੁੱਲ 22 ਕੇਸ ਰਿਪੋਰਟ ਹੋਏ ਹਨ। ਇਸ ਤੋਂ ਇਲਾਵਾ ਐਂਟੀ ਲਾਰਵਾ ਟੀਮਾ ਵੱਲੋਂ ਡੇਂਗੂ ਰੋਕਥਾਮ ਦੇ ਮੱਦੇਨਜਰ ਸ਼ੱਕੀ ਥਾਵਾਂ ਤੇ ਫੋਗਿੰਗ ਵੀ ਕੀਤੀ ਗਈ।

Leave a Reply

Your email address will not be published. Required fields are marked *