ਪਟਿਆਲਾ

ਜੇਲ੍ਹਾਂ ’ਚ ਨਜ਼ਰਬੰਦ ਬੰਦੀ ਸਿੱਖਾਂ ਦੀ ਰਿਹਾਈ ਨੂੰ ਲੈ ਕੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ

ਮੀਰੀ ਪੀਰੀ ਖਾਲਸਾ ਮਾਰਚ ਨੂੰ ਲੈ ਕੇ ਤਿਆਰੀਆਂ ਮੁਕੰਮਲ, ਭਲਕੇ 28 ਨੂੰ ਗੁਰਦੁਆਰਾ ਕਰਹਾਾਲੀ ਸਾਹਿਬ ਪੁੱਜੇ

ਗੁਰਦੁਆਰਾ ਪ੍ਰਬੰਧਕਾਂ ਨੇ ਕੀਤੀਆਂ ਤਿਆਰੀਆਂ ਵੱਖ ਵੱਖ ਥਾਵਾਂ ਤੇ ਸੰਗਤਾਂ ਕਰਨਗੀਆਂ ਸਵਾਗਤ

ਪਟਿਆਲਾ 27 ਅਗਸਤ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਹੋਈ ਅੰਤ੍ਰਿੰਗ ਕਮੇਟੀ ਦੀ ਬੈਠਕ ਵਿਚ ਲਏ ਫੈਸਲੇ ਤਹਿਤ ਜੇਲ੍ਹਾਂ ਵਿਚ ਨਜ਼ਰਬੰਦ ਬੰਦੀ ਸਿੱਖਾਂ ਦੀ ਰਿਹਾਈ ਨੂੰ 29 ਅਗਸਤ ਨੂੰ ਕਰਵਾਏ ਜਾਣ ਵਾਲੇ ਅਰਦਾਸ ਸਮਾਗਮ ਦੇ ਸਬੰਧ ਵਿਚ ਅੱਜ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਸ੍ਰੀ ਅਖੰਡ ਸਾਹਿਬ ਦੀ ਆਰੰਭਤਾ ਕਰਵਾਈ ਗਈ। ਇਸ ਮੌਕੇ ਸਾਬਕਾ ਪ੍ਰਧਾਨ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ, ਮੈਨੇਜਰ ਭਾਗ ਸਿੰਘ ਨੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਸਰਬੱਤ ਦੇ ਭਲੇ ਦੀ ਅਰਦਾਸ ਨਾਲ ਕੀਤੀ। ਇਸ ਉਪਰੰਤ ਹੈਡ ਗ੍ਰੰਥੀ ਪਾਈ ਪ੍ਰਨਾਮ ਸਿੰਘ ਨੇ ਜਾਣਕਾਰੀ ਦਿੱਤੀ ਕਿ ਸਜ਼ਾਵਾਂ ਪੂਰੀਆਂ ਕਰ ਚੁੱਕ ਬੰਦੀ ਸਿੱਖਾਂ ਦੀ ਰਿਹਾਈ ਨੂੰ ਲੈ ਕੇ 29 ਅਗਸਤ ਨੂੰ ਗੁਰਦੁਆਰਾ ਸਾਹਿਬ ਵਿਖੇ ਹੋਵੇਗਾ, ਜਿਸ ਵਿਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣ ਉਪਰੰਤ ਸਮੂਹ ਸਿੰਘਾਂ ਦੀ ਰਿਹਾਈ ਲਈ ਅਰਦਾਸ ਸਮਾਗਮ ਹੋਵੇਗਾ, ਸੋ ਸਮੂਹ ਸੰਗਤਾਂ ਅਰਦਾਸ ਸਮਾਗਮ ਵਿਚ ਸ਼ਮੂਲੀਅਤ ਕਰਨ।

ਇਸ ਮੌਕੇ ਮੈਨੇਜਰ ਭਾਗ ਸਿੰਘ ਨੇ ਦੱਸਿਆ ਕਿ ਮੀਰੀ ਪੀਰੀ ਖਾਲਸਾ ਮਾਰਚ ਵੱਖ ਵੱਖ ਪੜਾਵਾਂ ਤੋਂ ਹੁੰਦਾ ਹੋਇਆ ਜਿਥੇ 28 ਦੀ ਸ਼ਾਮ ਨੂੰ ਗੁਰਦੁਆਰਾ ਸ੍ਰੀ ਕਰਾਹਾਲੀ ਸਾਹਿਬ ਪੁੱਜੇਗਾ, ਉਥੇ ਹੀ 29 ਅਗਸਤ ਨੂੰ ਗੁਰਦੁਆਰਾ ਕਰਹਾਲੀ ਸਾਹਿਬ ਤੋਂ ਆਰੰਭ ਹੋ ਕੇ ਦੇਰ ਸ਼ਾਮ ਗੁਰਦੁਆਰਾ ਸਾਹਿਬ ਰਾਤਰੀ ਠਹਿਰਾਅ ਕਰੇਗਾ ਅਤੇ 30 ਅਗਸਤ ਨੂੰ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਤੋ ਮੀਰੀ ਪੀਰੀ ਖਾਲਸਾ ਮਾਰਚ ਅਗਲੇ ਪੜਾਅ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਪੁੱਜੇਗਾ। ਮੈਨੇਜਰ ਭਾਗ ਸਿੰਘ ਨੇ ਦੱਸਿਆ ਕਿ ਮੀਰੀ ਪੀਰੀ ਖਾਲਸਾ ਮਾਰਚ ਲਈ ਵੱਖ ਵੱਖ ਥਾਵਾਂ ’ਤੇ ਸੰਗਤਾਂ ਵੱਲੋਂ ਸਵਾਗਤ ਕੀਤਾ ਜਾਵੇ ਅਤੇ ਇਸ ਸਬੰਧ ਵਿਚ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਸਮੁੱਚੇ ਪ੍ਰਬੰਧਕੀ ਸਟਾਫ ਨਾਲ ਬੈਠਕ ਕਰਕੇ ਦਿਸ਼ਾ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਮੀਰੀ ਪੀਰੀ ਖਾਲਸਾ ਮਾਰਚ ਦੇ ਸਵਾਗਤ ਵਿਚ ਸੰਗਤਾਂ ਅਤੇ ਸਮੁੱਚਾ ਸਟਾਫ ਆਪਣਾ ਅਹਿਮ ਯੋਗਦਾਨ ਪਾਵੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕਥਾਵਾਚਕ ਗਿਆਨੀ ਪ੍ਰਿਤਪਾਲ ਸਿੰਘ, ਐਡੀਸ਼ਨਲ ਮੈਨੇਜਰ ਮਨਦੀਪ ਸਿੰਘ ਭਲਵਾਨ, ਮੀਤ ਮੈਨੇਜਰ ਸੁਰਜੀਤ ਸਿੰਘ, ਨਵਜਿੰਦਰ ਸਿੰਘ, ਸੁਪਰਵਾਈਜ਼ਰ ਕਰਨੈਲ ਸਿੰਘ, ਵਰਿੰਦਰ ਸਿੰਘ ਗੋਲਡੀ, ਸ਼ੋ੍ਰਮਣੀ ਕਮੇਟੀ ਅਧਿਕਾਰੀ ਅਤੇ ਸਮੂਹ ਸਟਾਫ ਦੇ ਮੈਂਬਰ ਸਾਹਿਬਾਨ ਆਦਿ ਸ਼ਾਮਲ ਸਨ।

Leave a Reply

Your email address will not be published. Required fields are marked *