ਅੰਮ੍ਰਿਤਸਰਚੰਡੀਗੜ੍ਹਜਲੰਧਰਪੰਜਾਬ

ਬੰਦੀ ਸਿੰਘਾਂ ਦੀ ਰਿਹਾਈ ਅਤੇ ਚੜ੍ਹਦੀ ਕਲਾ ਲਈ ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਅਰਦਾਸ ਕੀਤੀ

ਅੰਮ੍ਰਿਤਸਰ:- 29 ਅਗਸਤ (ਮਧੂਸਾਰ ਬਿਊਰੋ) ਅੱਜ ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ, ਗੁ: ਮੱਲ ਅਖਾੜਾ ਸਾਹਿਬ ਪਾ: ਛੇਵੀਂ ਛਾਉਣੀ ਨਿਹੰਗ ਸਿੰਘਾਂ ਬੁੱਢਾ ਦਲ ਵਿਖੇ ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ‘ਬੰਦੀ ਸਿੰਘਾਂ’ ਦੀ ਜਲਦ ਰਿਹਾਈ, ਚੜ੍ਹਦੀ ਕਲਾ ਅਤੇ ਪੰਥਕ ਏਕਤਾ ਲਈ ਗੁਰੂ ਚਰਨਾਂ ਵਿਚ ਅਰਦਾਸ ਬੇਨਤੀ ਕੀਤੀ ਗਈ। ਅਰਦਾਸ ਬੇਨਤੀ ਕੀਤੀ ਗਈ ਹੈ ਕਿ ਵਾਹਿਗੁਰੂ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਰਗ ਵਿਚ ਆ ਰਹੀਆਂ ਰੁਕਾਵਟਾਂ ਨੂੰ ਦੂਰ ਕਰਨ ਅਤੇ ਉਨ੍ਹਾਂ ਨੂੰ ਜਲਦ ਆਪਣੇ ਪਰਿਵਾਰਾਂ ਵਿਚ ਪਰਤਣ ਦਾ ਸਮਾਂ ਬਖਸ਼ਣ। ਇਸ ਅਰਦਾਸ ਵਿਚ ਸ. ਪਰਮਜੀਤ ਸਿੰਘ ਬਾਜਵਾ ਮੈਨੇਜ਼ਰ ਬੁੱਢਾ ਦਲ, ਬਾਬਾ ਬਲਦੇਵ ਸਿੰਘ ਢੋਡੀਵਿੰਡ, ਬਾਬਾ ਮੱਘਰ ਸਿੰਘ, ਬਾਬਾ ਭਗਤ ਸਿੰਘ, ਬਾਬਾ ਗੁਰਲਾਲ ਸਿੰਘ, ਬਾਬਾ ਗਗਨਦੀਪ ਸਿੰਘ, ਬਾਬਾ ਗੁਰਲਾਲ ਸਿੰਘ ਅਜਨਾਲਾ ਆਦਿ ਹਾਜ਼ਰ ਸਨ।

Leave a Reply

Your email address will not be published. Required fields are marked *