ਹਰਿਆਣਾਚੰਡੀਗੜ੍ਹਜਲੰਧਰਪੰਜਾਬ

ਖਿਡਾਰੀਆਂ ਦੀ ਮਿਹਨਤ ਅਤੇ ਸਰਕਾਰ ਦੀ ਖੇਡ ਨੀਤੀ ਦੇ ਸਕਾਰਾਤਮਕ ਨਤੀਜੇ ਅੱਜ ਦੁਨੀਆ ਦੇ ਸਾਹਮਣੇ : ਨਾਇਬ ਸਿੰਘ ਸੈਣੀ

ਖੇਡ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਕੇ ਖਿਡਾਰੀਆਂ ਨੂੰ ਅੱਗੇ ਵਧਾਉਣਾ ਸਰਕਾਰ ਦਾ ਸੰਕਲਪ – ਮੁੱਖ ਮੰਤਰੀ

ਪੰਚਕੂਲਾ 31 ਅਗਸਤ (ਮਧੂਸਾਰ ਬਿਊਰੋ) ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸਾਲ 2014 ਤੋਂ ਰਾਜ ਸਰਕਾਰ ਨੇ ਖੇਡਾਂ ਅਤੇ ਖਿਡਾਰੀਆਂ ਨੂੰ ਹੱਲਾਸ਼ੇਰੀ ਦੇਣ ਦੇ ਨਾਲ-ਨਾਲ ਖੇਡ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਉੱਤੇ ਵਿਸ਼ੇਸ਼ ਧਿਆਨ ਦਿੱਤਾ ਹੈ। ਪਿਛਲੇ 12 ਸਾਲਾਂ ਵਿੱਚ ਇਸ ਦਿਸ਼ਾ ਵਿੱਚ ਕੀਤੇ ਗਏ ਲਗਾਤਾਰ ਯਤਨਾਂ ਦੇ ਸਕਾਰਾਤਮਕ ਨਤੀਜੇ ਅੱਜ ਸਾਹਮਣੇ ਆ ਰਹੇ ਹਨ। ਹਰਿਆਣਾ ਦੇ ਖਿਡਾਰੀ ਆਪਣੀ ਮਿਹਨਤ ਅਤੇ ਪ੍ਰਤਿਭਾ ਦੇ ਬਲਬੂਤੇ ਉੱਤੇ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਉੱਤੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸੋਨ ਤਗ਼ਮੇ ਜਿੱਤ ਰਹਿ ਹਨ ਅਤੇ ਸੂਬੇ ਤੇ ਦੇਸ਼ ਦਾ ਮਾਣ ਵਧਾ ਰਹੇ ਹਨ।

ਮੁੱਖ ਮੰਤਰੀ ਸੋਮਵਾਰ ਨੂੰ ਹਰਿਆਣਾ ਵਿਧਾਨ ਸਭਾ ਵਿੱਚ ਪ੍ਰਸ਼ਨ ਕਾਲ ਦੌਰਾਨ ਵਿਧਾਇਕ ਸ੍ਰੀ ਦੇਵੇਂਦਰ ਹੰਸ ਵੱਲੋਂ ਪੁੱਛੇ ਗਏ ਇੱਕ ਸਵਾਲ ਦੇ ਸਬੰਧ ਵਿੱਚ ਸਦਨ ਵਿੱਚ ਬੋਲ ਰਹੇ ਸਨ। ਸ੍ਰੀ ਨਾਇਬ ਸਿੰਘ ਸੈਣੀ ਨੇ ਸੂਬੇ ਦੇ ਸਾਰੇ ਖਿਡਾਰੀਆਂ ਦੀ ਸਖ਼ਤ ਮਿਹਨਤ ਅਤੇ ਪ੍ਰਾਪਤੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅੱਜ ਖਿਡਾਰੀਆਂ ਵੱਲੋਂ ਜਿੱਤੇ ਜਾ ਰਹੇ ਤਗ਼ਮੇ ਉਨ੍ਹਾਂ ਦੀ ਦਿਨ-ਰਾਤ ਦੀ ਮਿਹਨਤ ਦੇ ਨਾਲ-ਨਾਲ ਰਾਜ ਸਰਕਾਰ ਦੀ ਖੇਡ ਨੀਤੀ ਅਤੇ ਉਨ੍ਹਾਂ ਨੂੰ ਉਪਲਬਧ ਕਰਵਾਈ ਜਾ ਰਹੀਆਂ ਸਹੂਲਤਾਂ ਦਾ ਵੀ ਨਤੀਜਾ ਹਨ। ਸਰਕਾਰ ਦਾ ਸਪੱਸ਼ਟ ਸੰਕਲਪ ਖੇਡ ਇਨਫਰਾਸਟਰਕਚਰ ਨੂੰ ਹੋਰ ਮਜ਼ਬੂਤ ਕਰਨਾ ਅਤੇ ਖਿਡਾਰੀਆਂ ਨੂੰ ਅੱਗੇ ਵਧਣ ਲਈ ਹਰਸੰਭਵ ਸਹਿਯੋਗ ਪ੍ਰਦਾਨ ਕਰਨਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਦਨ ਵਿੱਚ ਚੁਣ ਕੇ ਆਏ ਨਵੇਂ ਵਿਧਾਇਕਾਂ ਨੂੰ ਸ਼ਾਇਦ ਇਸ ਗੱਲ ਦੀ ਜਾਣਕਾਰੀ ਨਹੀਂ ਹੈ ਕਿ ਪੁਰਾਣੀਆਂ ਸਰਕਾਰਾਂ ਦੇ ਕਾਰਜਕਾਲ ਵਿੱਚ ਖਿਡਾਰੀਆਂ ਲਈ ਕੀ ਕੀਤਾ ਜਾਂਦਾ ਸੀ। ਉਨ੍ਹਾਂ ਕਿਹਾ ਕਿ ਮੌਜੂਦਾ ਰਾਜ ਸਰਕਾਰ ਨੇ ਖਿਡਾਰੀਆਂ ਦੇ ਹਿੱਤ ਵਿੱਚ ਇਤਿਹਾਸਕ ਕੰਮ ਕੀਤੇ ਹਨ। ਸਰਕਾਰ ਨੇ ਖੇਡ ਪ੍ਰਤਿਭਾਵਾਂ ਨੂੰ ਅੱਗੇ ਵਧਣ ਲਈ ਮਜ਼ਬੂਤ ਆਧਾਰ ਅਤੇ ਬਿਹਤਰ ਮੌਕੇ ਉਪਲਬਧ ਕਰਵਾਏ ਹਨ ਅਤੇ ਭਵਿੱਖ ਵਿੱਚ ਵੀ ਖਿਡਾਰੀਆਂ ਦੇ ਹਿੱਤ ਵਿੱਚ ਇਸੇ ਵਚਨਬੱਧਤਾ ਨਾਲ ਕੰਮ ਜਾਰੀ ਰਹੇਗਾ।

Leave a Reply

Your email address will not be published. Required fields are marked *