ਹਰਿਆਣਾਚੰਡੀਗੜ੍ਹਦੇਸ਼-ਵਿਦੇਸ਼ਪੰਜਾਬ

ਚਮਕੌਰ ਸਾਹਿਬ ਦੀ ਪਵਿੱਤਰ ਧਰਤੀ ਤਿਆਗ, ਸਾਹਸ ਅਤੇ ਸੇਵਾ ਦੀ ਜਿਉਂਦੀ-ਜਾਗਦੀ ਪਾਠਸ਼ਾਲਾ : ਮੁੱਖ ਮੰਤਰੀ

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪੰਜਾਬ ਦੇ ਚਮਕੌਰ ਸਾਹਿਬ ਸਥਿਤ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਗੁਰੂ ਚਰਨਾਂ ਵਿੱਚ ਸ਼ੀਸ਼ ਨਿਵਾ ਕੇ ਸੂਬਾ ਵਾਸੀਆਂ ਦੀ ਸੁੱਖ-ਸਮਰੱਧੀ ਦੀ ਕਾਮਨਾ ਕੀਤੀ

ਅਮਰ ਸ਼ਹੀਦ ਬੀਬੀ ਸ਼ਰਨ ਕੌਰ ਦੇ ਨਾਂ ’ਤੇ ਇਤਿਹਾਸਕ ਦੁਆਰ ਬਣਾਉਣ ਲਈ 21 ਲੱਖ ਰੁਪਏ ਦੇਣ ਦਾ ਐਲਾਨ ਕੀਤਾ

ਚਮਕੌਰ ਸਾਹਿਬ, ਪੰਚਕੂਲਾ 3 ਸਤੰਬਰ (ਮਧੂਸਾਰ ਬਿਊਰੋ) ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਅੱਜ ਪੰਜਾਬ ਦੇ ਚਮਕੌਰ ਸਾਹਿਬ ਸਥਿਤ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਗੁਰੂ ਚਰਨਾਂ ਵਿੱਚ ਸ਼ੀਸ਼ ਨਿਵਾ ਕੇ ਪ੍ਰਦੇਸ਼ ਵਾਸੀਆਂ ਦੀ ਸੁੱਖ-ਸਮਰੱਧੀ ਅਤੇ ਹਰਿਆਣਾ-ਪੰਜਾਬ ਵਿੱਚ ਆਪਸੀ ਭਾਈਚਾਰੇ ਦੀ ਮਜ਼ਬੂਤੀ ਲਈ ਅਰਦਾਸ ਕੀਤੀ। ਉਨ੍ਹਾਂ ਅਮਰ ਸ਼ਹੀਦ ਬੀਬੀ ਸ਼ਰਨ ਕੌਰ ਦੇ ਨਾਂ ’ਤੇ ਇਤਿਹਾਸਕ ਦੁਆਰ ਬਣਾਉਣ ਲਈ 21 ਲੱਖ ਰੁਪਏ ਦੇਣ ਦਾ ਵੀ ਐਲਾਨ ਕੀਤਾ।
ਸਾਧ-ਸੰਗਤ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਦੀ ਇਸ ਪਵਿੱਤਰ ਧਰਤੀ ’ਤੇ ਗੁਰੂ ਚਰਨਾਂ ਵਿੱਚ ਸ਼ੀਸ਼ ਨਿਵਾਉਣ ਦਾ ਮੌਕਾ ਉਨ੍ਹਾਂ ਲਈ ਬੇਹੱਦ ਭਾਵੁਕ ਅਤੇ ਮਾਣ ਵਾਲਾ ਪਲ ਹੈ। ਚਮਕੌਰ ਸਾਹਿਬ ਦੀ ਧਰਤੀ ਤਿਆਗ, ਸ਼ਹਾਦਤ, ਸਨਮਾਨ, ਸੇਵਾ, ਸਾਹਸ ਅਤੇ ਅਦੁੱਤੀ ਆਤਮ-ਬਲ ਦੀ ਜਿਉਂਦੀ-ਜਾਗਦੀ ਪਾਠਸ਼ਾਲਾ ਹੈ। ਇਹ ਪਵਿੱਤਰ ਸਥਾਨ ਦਸ਼ਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ ਜੀ ਅਤੇ ਬਾਬਾ ਜੁਝਾਰ ਸਿੰਘ ਜੀ ਦੇ ਮਹਾਨ ਬਲਿਦਾਨ ਦੀ ਯਾਦ ਨਾਲ ਜੁੜਿਆ ਹੋਇਆ ਹੈ। ਸੰਨ 1704 ਵਿੱਚ ਸਾਹਿਬਜ਼ਾਦਿਆਂ ਦੇ ਬਲਿਦਾਨ ਤੋਂ ਬਾਅਦ ਦਸੰਬਰ ਦੀ ਉਸ ਠੰਢੀ ਰਾਤ ਵਿੱਚ ਬੀਬੀ ਸ਼ਰਨ ਕੌਰ ਨੇ ਜਿਸ ਸਾਹਸ ਅਤੇ ਸੇਵਾ-ਭਾਵਨਾ ਨਾਲ ਸਾਹਿਬਜ਼ਾਦਿਆਂ ਦਾ ਅੰਤਮ ਸਸਕਾਰ ਕੀਤਾ, ਉਹ ਉਸ ਮਹਾਨ ਵੀਰਾਂਗਣਾ ਦੀ ਅਦੁੱਤੀ ਸੇਵਾ-ਭਾਵਨਾ ਦੀ ਮਿਸਾਲ ਹੈ, ਜਿਸਨੂੰ ਇਤਿਹਾਸ ਕਦੇ ਭੁਲਾ ਨਹੀਂ ਸਕਦਾ। ਮੁੱਖ ਮੰਤਰੀ ਨੇ ਕਿਹਾ ਕਿ ਬੀਬੀ ਸ਼ਰਨ ਕੌਰ ਦੀ ਉਦਾਹਰਣ ਸਾਨੂੰ ਸਿਖਾਉਂਦੀ ਹੈ ਸੇਵਾ ਅਤੇ ਸਾਹਸ ਵਿੱਚ ਔਰਤਾਂ ਕਦੇ ਕਿਸੇ ਤੋਂ ਪਿੱਛੇ ਨਹੀਂ ਰਹੀਆਂ। ਸਾਨੂੰ ਆਪਣੇ ਮਹਾਨ ਗੁਰੂਆਂ ਅਤੇ ਪੁਰਖਿਆਂ ਤੋਂ ਇਹੀ ਸਿੱਖਣ ਨੂੰ ਮਿਲਦਾ ਹੈ ਕਿ ਸਾਨੂੰ ਆਪਣੇ ਬੱਚਿਆਂ ਨੂੰ ਸਿਰਫ਼ ਸਫਲ ਬਣਨ ਲਈ ਹੀ ਨਹੀਂ, ਸਗੋਂ ਸੰਸਕਾਰਵਾਨ ਬਣਨ ਲਈ ਵੀ ਪ੍ਰੇਰਿਤ ਕਰਨਾ ਚਾਹੀਦਾ ਹੈ। ਗੁਰੂਆਂ ਦਾ ਜੀਵਨ ਸਾਨੂੰ ਇਹ ਸੋਚਣ ਲਈ ਪ੍ਰੇਰਿਤ ਕਰਦਾ ਹੈ ਕਿ ਅਸੀਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਕਿਹੋ ਜਿਹੀ ਵਿਰਾਸਤ ਦੇ ਕੇ ਜਾਣਾ ਚਾਹੁੰਦੇ ਹਾਂ।
ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਅਤੇ ਹਰਿਆਣਾ ਸਰਕਾਰ ਅੱਜ ਉਸੇ ਰਸਤੇ ’ਤੇ ਚੱਲ ਰਹੀ ਹੈ ਜੋ ਰਸਤਾ ਸਾਡੇ ਮਹਾਨ ਗੁਰੂਆਂ ਨੇ ਸਾਨੂੰ ਦਿਖਾਇਆ ਸੀ। ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਵਰ੍ਹੇ ਦੇ ਮੌਕੇ ’ਤੇ ਹਰਿਆਣਾ ਸਰਕਾਰ ਨੇ ਇੱਕ ਮਹੀਨੇ ਤੱਕ ਵੱਖ-ਵੱਖ ਪ੍ਰੋਗਰਾਮਾਂ ਰਾਹੀਂ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਘਰ-ਘਰ ਤੱਕ ਪਹੁੰਚਾਇਆ ਅਤੇ ਸ਼ਹਾਦਤ ਨੂੰ ਨਮਨ ਕੀਤਾ। ਇਸ ਸਬੰਧ ਵਿੱਚ ਕੁਰੂਕਸ਼ੇਤਰ ਵਿੱਚ ਵਿਸ਼ਾਲ ਸਮਾਗਮ ਕੀਤਾ ਗਿਆ ਜਿਸ ਵਿੱਚ ਪਹੁੰਚ ਕੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨੇ ਵੀ ਮੱਥਾ ਟੇਕਿਆ ਅਤੇ ਗੁਰੂ ਜੀ ਦੀ ਯਾਦ ਵਿੱਚ ਸਿੱਕਾ ਅਤੇ ਕੌਫੀ ਟੇਬਲ ਬੁੱਕ ਲਾਂਚ ਕੀਤੀ। ਸਰਕਾਰ ਵੱਲੋਂ ਕੁਰੂਕਸ਼ੇਤਰ ਵਿੱਚ 100 ਕਰੋੜ ਰੁਪਏ ਦੀ ਲਾਗਤ ਨਾਲ ਸਿੱਖ ਮਿਊਜ਼ੀਅਮ ਦਾ ਨਿਰਮਾਣ ਕਰਵਾਇਆ ਜਾ ਰਿਹਾ ਹੈ ਤਾਂ ਜੋ ਗੁਰੂਆਂ ਦੇ ਸੰਦੇਸ਼ ਅਤੇ ਸਿੱਖਿਆਵਾਂ ਨੂੰ ਜਨ-ਜਨ ਤੱਕ ਪਹੁੰਚਾਇਆ ਜਾ ਸਕੇ। ਸ਼੍ਰੀ ਨਾਇਬ ਸਿੰਘ ਸੈਣੀ ਨੇ Çਉਨ੍ਹਾਂ ਦੱਸਿਆ ਕਿ ਹਰਿਆਣਾ ਕਿਸਾਨਾਂ ਦੀਆਂ ਸਾਰੀਆਂ ਫਸਲਾਂ ਘੱਟੋ-ਘੱਟ ਸਮਰਥਨ ਮੁੱਲ ’ਤੇ ਖਰੀਦਣ ਵਾਲਾ ਦੇਸ਼ ਦਾ ਇੱਕੋ-ਇੱਕ ਰਾਜ ਹੈ। ਫਸਲ ਖਰੀਦਣ ਦੇ 72 ਘੰਟਿਆਂ ਵਿੱਚ ਪੈਸਾ ਕਿਸਾਨਾਂ ਦੇ ਖਾਤਿਆਂ ਵਿੱਚ ਪਹੁੰਚ ਜਾਂਦਾ ਹੈ। ਜੇਕਰ ਕਿਸੇ ਕਾਰਨ ਇਸ ਵਿੱਚ ਦੇਰੀ ਹੁੰਦੀ ਹੈ ਤਾਂ ਕਿਸਾਨ ਨੂੰ ਉਸ ਪੈਸੇ ਦਾ ਵਿਆਜ ਵੀ ਮਿਲਦਾ ਹੈ। ਇਸੇ ਤਰ੍ਹਾਂ ਹਰਿਆਣਾ ਵਿੱਚ ਸਬਜ਼ੀ ਅਤੇ ਫਲਾਂ ਦਾ ਉਤਪਾਦਨ ਕਰਨ ਵਾਲੇ ਕਿਸਾਨਾਂ ਲਈ ਸਰਕਾਰ ਨੇ ਭਾਵਾਂਤਰ ਭਰਪਾਈ ਯੋਜਨਾ ਸ਼ੁਰੂ ਕੀਤੀ ਹੈ ਜਿਸ ਨਾਲ ਜੇਕਰ ਫਸਲ ਦਾ ਬਾਜ਼ਾਰ ਭਾਵ ਘੱਟ ਮਿਲਦਾ ?? ਤਾਂ ਉਸ ਦੇ ਅੰਤਰ ਦੀ ਭਰਪਾਈ ਸਰਕਾਰ ਕਰਦੀ ਹੈ। ਇਸ ਤਹਿਤ ਹੁਣ ਤੱਕ ਕਿਸਾਨਾਂ ਦੇ ਖਾਤਿਆਂ ਵਿੱਚ 200 ਕਰੋੜ ਰੁਪਏ ਭਿਜਵਾਏ ਜਾ ਚੁੱਕੇ ਹਨ। ਹਰਿਆਣਾ ਵਿੱਚ ਫਸਲ ਖਰਾਬ ਹੋਣ ’ਤੇ ਕਿਸਾਨਾਂ ਨੂੰ ਹੁਣ ਤੱਕ 16500 ਕਰੋੜ ਰੁਪਏ ਦੀ ਆਰਥਿਕ ਮਦਦ ਦਿੱਤੀ ਗਈ ਹੈ।

Leave a Reply

Your email address will not be published. Required fields are marked *