ਚੰਡੀਗੜ੍ਹਦੇਸ਼-ਵਿਦੇਸ਼ਪੰਜਾਬ

ਧੁਰੰਦਰ ਹੋਣ ਜਾਂ ਨਾ, SR33 ਦੇ ਗ੍ਰੈਜੂਏਟਸ ਨੇ ਹਮੇਸ਼ਾ ਮਚਾਈ ਧੂਮ, ਸ਼ਤਾਬਦੀ ਸਮਾਗਮ ’ਚ ਬੋਲੇ PM ਮੋਦੀ

ਨਵੀਂ ਦਿੱਲੀ 5 ਸਤੰਬਰ (ਮਧੂਸਾਰ ਬਿਊਰੋ) ਦਿੱਲੀ ਯੂਨੀਵਰਸਿਟੀ ਦੇ ਵੱਕਾਰੀ ਸ਼੍ਰੀ ਰਾਮ ਕਾਲਜ ਆਫ਼ ਕਾਮਰਸ (SR33) ਦੇ ਸ਼ਤਾਬਦੀ ਸਮਾਗਮ ਵਿੱਚ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ਾਮਲ ਹੋਏ। ਇਸ ਇਤਿਹਾਸਕ ਮੌਕੇ ’ਤੇ ਸਮਾਗਮ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਪਲ ਦੇਸ਼ ਦੇ ਸਿੱਖਿਆ ਜਗਤ ਲਈ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਨੇ ਕਾਲਜ ਦੇ ਸਾਬਕਾ ਵਿਦਿਆਰਥੀਆ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਕਾਲਜ ਨਾਲ ਜੁੜੀਆਂ ਕਈ ਪੀੜ੍ਹੀਆਂ ਨੇ ਹਰ ਖੇਤਰ ਵਿੱਚ ਆਪਣੀ ਸਫ਼ਲਤਾ ਦੀ ਧੂਮ ਮਚਾਈ ਹੈ। ਉਨ੍ਹਾਂ ਕਿਹਾ ’ਧੁਰੰਦਰ ਹੋਣ ਜਾਂ ਨਾ, SR33 ਦੇ ਗ੍ਰੈਜੂਏਟਸ ਨੇ ਹਮੇਸ਼ਾ ਧੂਮ ਮਚਾਈ ਹੈ।’
ਆਪਣੇ ਸੰਬੋਧਨ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਦੱਸਿਆ ਕਿ ਅੱਜ-ਕੱਲ੍ਹ ਲੋਕ ਉਨ੍ਹਾਂ ਦੇ 2013 ਵਾਲੇ ਭਾਸ਼ਣ ਨੂੰ ਮੁੜ ਯਾਦ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਲਗਭਗ 13-14 ਸਾਲ ਬੀਤ ਜਾਣ ਦੇ ਬਾਵਜੂਦ ਵੀ ਉਸ ਭਾਸ਼ਣ ਦਾ ਅਸਰ ਅੱਜ ਵੀ ਲੋਕਾਂ ਦੇ ਮਨਾਂ ’ਤੇ ਬਰਕਰਾਰ ਹੈ। ਉਨ੍ਹਾਂ ਯਾਦ ਕਰਦਿਆਂ ਦੱਸਿਆ ਕਿ ਉਸ ਸਮੇਂ ਉਹ ਗੁਜਰਾਤ ਦੇ ਮੁੱਖ ਮੰਤਰੀ ਅਤੇ ਮੁੱਖ ਵਿਰੋਧੀ ਪਾਰਟੀ ਦੇ ਮੈਂਬਰ ਸਨ। ਉਸ ਵੇਲੇ ਲੋਕਾਂ ਨੂੰ ਉਮੀਦ ਸੀ ਕਿ ਉਹ ਤਤਕਾਲੀ ਕੇਂਦਰ ਸਰਕਾਰ ’ਤੇ ਦੋਸ਼ ਲਗਾਉਣਗੇ ਪਰ ਉਨ੍ਹਾਂ ਨੇ ਵਿਰੋਧੀ ਧਿਰ ਵਿੱਚ ਹੋਣ ਦੇ ਬਾਵਜੂਦ ਹਮੇਸ਼ਾ ਸਕਾਰਾਤਮਕ ਗੱਲਾਂ ਕਰਨ ਨੂੰ ਤਰਜੀਹ ਦਿੱਤੀ। ਪੀ.ਐਮ. ਮੋਦੀ ਨੇ ਅੱਗੇ ਕਿਹਾ ਕਿ ਜੋ ਗੱਲਾਂ ਉਨ੍ਹਾਂ ਨੇ 2013 ਵਿੱਚ ਕਹੀਆਂ ਸਨ, ਉਹ ਉਨ੍ਹਾਂ ਦਾ ਪੱਕਾ ਵਿਸ਼ਵਾਸ ਸਨ ਅਤੇ ਦੇਸ਼ ਲਈ ਜੀਣ ਦਾ ਜਜ਼ਬਾ ਹੀ ਉਨ੍ਹਾਂ ਦੇ ਮਨ ਦਾ ਅਸਲ ਭਾਵ ਸੀ।
ਇਸ ਸਮਾਰੋਹ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਤੋਂ ਪਹਿਲਾਂ ਕੇਂਦਰੀ ਸਿੱਖਿਆ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਵੀ ਹਾਜ਼ਰੀਨ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਭਾਰਤ ਕੋਲ ਦੁਨੀਆ ਦੀ ਸਭ ਤੋਂ ਨੌਜਵਾਨ ਆਬਾਦੀ ਹੈ, ਜਿਸ ਲਈ ਪ੍ਰਧਾਨ ਮੰਤਰੀ ਮੋਦੀ ਦਾ ਨਾਅਰਾ “ਇਹੀ ਸਮਾਂ ਹੈ, ਸਹੀ ਸਮਾਂ ਹੈ” ਬਿਲਕੁਲ ਸਹੀ ਢੁੱਕਦਾ ਹੈ। ਸਿੱਖਿਆ ਮੰਤਰੀ ਨੇ ਦੇਸ਼ ਦੀ ਤਰੱਕੀ ਦੇ ਅੰਕੜੇ ਸਾਂਝੇ ਕਰਦਿਆਂ ਦੱਸਿਆ ਕਿ ਅੱਜ ਭਾਰਤ ਵਿੱਚ ਵਰਤੇ ਜਾਣ ਵਾਲੇ 99 ਫ਼ੀਸਦੀ ਮੋਬਾਈਲ ਫ਼ੋਨ ਦੇਸ਼ ਵਿੱਚ ਹੀ ਬਣਾਏ ਜਾਂਦੇ ਹਨ ਅਤੇ ਇਨ੍ਹਾਂ ਨੂੰ ਦੂਜੇ ਦੇਸ਼ਾਂ ਵਿੱਚ ਐਕਸਪੋਰਟ (ਨਿਰਯਾਤ) ਵੀ ਕੀਤਾ ਜਾਂਦਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ’ਆਤਮਨਿਰਭਰ ਭਾਰਤ’ ਦੇ ਨਿਰਮਾਣ ਵਿੱਚ ਦੇਸ਼ ਦੇ ਨੌਜਵਾਨਾਂ ਦੀ ਬਹੁਤ ਵੱਡੀ ਜ਼ਿੰਮੇਵਾਰੀ ਹੈ।

Leave a Reply

Your email address will not be published. Required fields are marked *