ਪਟਿਆਲਾ

ਸਿਵਲ ਸਰਜਨ ਵੱਲੋਂ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਨਾਲ ਮੀਟਿੰਗ

ਪਟਿਆਲਾ 9 ਸਤੰਬਰ (ਮਧੂਸਾਰ ਬਿਊਰੋ) ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਸਰਕਾਰੀ ਹਸਪਤਾਲਾਂ ਵਿੱਚ ਮਿਆਰੀ ਸਿਹਤ ਸਹੁਲਤਾਂ ਉਪਲਬਧ ਕਰਵਾਉਣ ਦਿੱਤੇ ਟੀਚੇ ਮਿੱਥੇ ਸਮੇਂ ਵਿੱਚ ਪੂਰੇ ਕਰਨ ਅਤੇ ਵੱਖ ਵੱਖ ਸਿਹਤ ਪ੍ਰੋਗਰਾਮਾਂ ਦੀਆਂ ਪ੍ਰਾਪਤੀਆਂ ਦਾ ਰੀਵਿਓ ਕਰਨ ਲਈ ਸਿਵਲ ਸਰਜਨ ਡਾ.ਸ਼ੈਲੀ ਜੇਤਲੀ ਵੱਲੋਂ ਦਫਤਰ ਸਿਵਲ ਸਰਜਨ ਦੇ ਸਮੂਹ ਸਿਹਤ ਪ੍ਰੋਗਰਾਮ ਅਫਸਰਾਂ ਅਤੇ ਬਲਾਕਾਂ ਤੇ ਸਬ ਡਵੀਜਨ ਹਸਪਤਾਲਾ ਦੇ ਸੀਨੀਅਰ ਮੈਡੀਕਲ ਅਫਸਰਾਂ ਦੀ ਮੀਟਿੰਗ ਕੀਤੀ। ਮੀਟਿੰਗ ਵਿੱਚ ਹਾਜ਼ਰ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਨੂੰ ਕਿਹਾ ਕਿ ਉਹ ਸਮੇਂ ਸਮੇਂ ਤੇ ਉਹਨਾਂ ਅਧੀਨ ਆਉਂਦੀਆਂ ਸਿਹਤ ਸੰਸਥਾਂਵਾ ਦੇ ਦੋਰੇ ਜਰੂਰ ਕਰਨ ਤਾਂ ਜੋ ਮਰੀਜ਼ਾਂ ਨੂੰ ਆਉਣ ਵਾਲੀਆਂ ਮੁਸ਼ਕਿਲਾ ਦਾ ਜਲਦ ਹੱਲ ਕੀਤਾ ਜਾ ਸਕੇ। ਸਿਹਤ ਸੰਸਥਾਂਵਾ ਦੀ ਸਾਫ ਸਫਾਈ, ਲੋੜੀਂਦੀਆਂ ਦਵਾਈਆਂ ਅਤੇ ਸਟਾਫ ਦਾ ਡਿਉਟੀ ਤੇਂ ਸਮੇਂ ਸਿਰ ਆਉਣਾ ਤੇ ਡਿਉਟੀ ਸਮੇਂ ਦੋਰਾਣ ਡਿਉਟੀ ਤੇਂ ਹਾਜਰੀ ਨੂੰ ਵੀ ਚੈਕ ਕੀਤਾ ਜਾਵੇ। ਇਸ ਮੀਟਿੰਗ ਦੋਰਾਨ ਸਮੂਹ ਸਿਹਤ ਪ੍ਰੋਗਰਾਮਾਂ ਜਿਵੇਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ, ਆਮ ਆਦਮੀ ਕਲੀਨਿਕਾਂ ਸਬੰਧੀ, ਟੀਕਾਕਰਨ ਪ੍ਰੋਗਰਾਮ, ਡੀ ਅਡਿਕਸ਼ਨ ਪ੍ਰੋਗਰਾਮ,ਰਾਸ਼ਟਰੀ ਤਪਦਿਕ ਕੰਟਰੋਲ ਪ੍ਰੋਗਰਾਮ, ਜੱਚਾ ਬੱਚਾ ਸਿਹਤ ਪ੍ਰੋਗਰਾਮ, ਮੁੱਖ ਮੰਤਰੀ ਕੈਂਸਰ ਰਾਹਤ ਕੋਸ਼ ਯੋਜਨ, ਹਰ ਸ਼ੁੱਕਰਵਾਰ ਡੇਂਗੂ ਤੇ ਵਾਰ, ਫੈਮਿਲੀ ਪਲਾਨਿੰਗ ਸਿਹਤ ਸੇਵਾਵਾਂ, ਰਾਸ਼ਟਰੀ ਬਾਲ ਸਵਾਸਥ ਪ੍ਰੋਗਰਾਮ ਆਦਿ ਸਿਹਤ ਪ੍ਰੋਗਰਾਮਾ ਦੀ ਪ੍ਰਾਪਤੀਆਂ ਦਾ ਰੀਵਿਉ ਕਰਦੇ ਉਹਨਾਂ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਨੂੰ ਕਿਹਾ ਕਿ ਸਿਹਤ ਵਿਭਾਗ ਵੱਲੋਂ ਚਲਾਏ ਜਾ ਰਹੇ ਸਾਰੇ ਸਿਹਤ ਪ੍ਰੋਗਰਾਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਦੇ ਹੋਏ ਲੋਕਾਂ ਨੂੰ ਸਮੇ ਸਿਰ ਗੁਣਵੱਤਾ ਭਰਪੂਰ ਸਿਹਤ ਸੇਵਾਵਾਂ ਮੁਹੱਈਆ ਕਰਵਾਈਆ ਜਾਣ। ਇਸ ਮੌਕੇ ਡਾ.ਰਨਜੀਤ ਸਿੰਘ ਮੈਡੀਕਲ ਅਫਸਰ ਏ.ਆਰ.ਟੀ ਸੇਂਟਰ ਰਾਜਿੰਦਰਾ ਹਸਪਤਾਲ ਪਟਿਆਲਾ ਵੱਲੋਂ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਨੂੰ ਕੇਪੇਸਿਟੀ ਬਿਲਡਿੰਗ ਸੈਸ਼ਨ ਆਨ ਐਚ.ਆਈ.ਵੀ ਐਕਟ 2017 ਸਬੰਧੀ ਟ੍ਰੇਨਿੰਗ ਦਿੱਤੀ ਗਈ। ਐਚ.ਆਈ.ਵੀ ਐਕਟ 2017 ਕਾਨੂੰਨ ਐਚ.ਆਈ.ਵੀ ਨਾਲ ਪੀੜਤ ਵਿਅਕਤੀ ਦੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਕਰਨਾ ਅਤੇ ਸਮਾਜ ਵਿੱਚ ਉਹਨਾਂ ਵਿਰੁੱਧ ਵਿਤਕਰੇ ਨੂੰ ਖਤਮ ਕਰਨ ਲਈ ਬਣਾਇਆ ਗਿਆ ਹੈ।

Leave a Reply

Your email address will not be published. Required fields are marked *