ਹਰਚੰਦ ਸਿੰਘ ਬਰਸਟ ਵੱਲੋਂ 52.13 ਲੱਖ ਰੁਪਏ ਦੇ ਸ਼ੜਕੀ ਨਿਰਮਾਣ ਕਾਰਜਾਂ ਦਾ ਉਦਘਾਟਨ
ਮਿਹਸ ਕੱਲ੍ਹੇਮਾਜਰਾ ਰੋਡ ਤੋਂ ਨਾਭਾ-ਸੌਜਾ, ਰੋਹਟੀ ਬਸਤਾ ਸਿੰਘ ਅਤੇ ਇੱਛੇਵਾਲ ਤੱਕ ਬਣੇਗੀ ਸੜਕ, 52.13 ਲੱਖ ਰੁਪਏ ਹੋਣਗੇ ਖ਼ਰਚ
ਪਟਿਆਲਾ, 09 ਸਤੰਬਰ, 2026 (ਮਧੂਸਾਰ ਬਿਊਰੋ) ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਸ. ਹਰਚੰਦ ਸਿੰਘ ਬਰਸਟ ਵੱਲੋਂ ਅੱਜ ਕਰੀਬ 52.13 ਲੱਖ ਰੁਪਏ ਦੇ ਸੜਕੀ ਪ੍ਰੋਜੈਕਟ ਦਾ ਰਿਬਨ ਕੱਟ ਕੇ ਰਸਮੀ ਤੌਰ ਤੇ ਉਦਘਾਟਨ ਕੀਤਾ ਗਿਆ ਹੈ। ਇਸ ਕਾਰਜ ਦੇ ਸ਼ੁਰੂ ਹੋਣ ਨਾਲ ਸਮੂਹ ਇਲਾਕਾ ਨਿਵਾਸੀਆਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ ਅਤੇ ਸਾਰਿਆਂ ਨੇ ਸ. ਹਰਚੰਦ ਸਿੰਘ ਬਰਸਟ ਦਾ ਫੁੱਲਾਂ ਦੇ ਗੁਲਦਤੇ ਦੇ ਕੇ ਸਵਾਗਤ ਕੀਤਾ।
ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰਦਿਆਂ ਸ. ਬਰਸਟ ਨੇ ਦੱਸਿਆ ਕਿ ਮਿਹਸ ਕੱਲ੍ਹੇਮਾਜਰਾ ਰੋਡ ਤੋਂ ਨਾਭਾ ਸੌਜਾ, ਰੋਹਟੀ ਬਸਤਾ ਸਿੰਘ ਅਤੇ ਇੱਛੇਵਾਲ ਤੱਕ ਜਾਣ ਵਾਲੀ ਸੜਕ ਦੇ ਨਿਰਮਾਣ ਕਾਰਜ ਸ਼ੁਰੂ ਕੀਤਾ ਗਿਆ ਹੈ। ਇਹ ਇੱਕ ਕਿਲੋਮੀਟਰ ਲੰਬੀ ਸੜਕ ਨੂੰ ਬਣਾਉਣ ਤੇ ਕਰੀਬ 52.13 ਲੱਖ ਰੁਪਏ ਖਰਚ ਆਵੇਗਾ। ਇਸ ਸੜਕ ਦੇ ਬਣਨ ਨਾਲ ਆਲੇ-ਦੁਆਲੇ ਦੇ ਪਿੰਡਾਂ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ ਅਤੇ ਉਹਨਾਂ ਦਾ ਸਫ਼ਰ ਸੁਖਾਲਾ ਹੋਵੇਗਾ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਨਿਰੰਤਰ ਕਾਰਜਸ਼ੀਲ ਹੈ। ਪਿੰਡਾਂ ਦੀਆ ਲਿੰਕ ਸੜਕਾਂ ਦਾ ਨਵੀਨੀਕਰਨ ਅਤੇ ਮੁਰੰਮਤ ਸਰਕਾਰ ਦੀ ਮੁੱਖ ਤਰਜੀਹ ਹੈ, ਤਾਂ ਜੋ ਕਿਸਾਨਾਂ, ਮਜ਼ਦੂਰਾਂ ਅਤੇ ਆਮ ਲੋਕਾਂ ਨੂੰ ਮੰਡੀਆਂ ਅਤੇ ਸ਼ਹਿਰਾਂ ਤੱਕ ਪਹੁੰਚਣ ਵਿੱਚ ਕੋਈ ਦਿੱਕਤ ਪੇਸ਼ ਨਾ ਆਵੇ।
ਸ. ਬਰਸਟ ਨੇ ਅੱਗੇ ਕਿਹਾ ਕਿ ਪੰਜਾਬ ਮੰਡੀ ਬੋਰਡ ਵੱਲੋਂ ਸੂਬੇ ਭਰ ਦੀਆਂ ਮੰਡੀਆਂ ਦੇ ਇਨਫਰਾਸਟਰਕਚਰ ਨੂੰ ਅਪਗ੍ਰੇਡ ਕੀਤਾ ਜਾ ਰਿਹਾ ਹੈ ਅਤੇ ਲਿੰਕ ਸੜਕਾਂ ਦੀ ਨਵੀਨੀਕਰਨ ਅਤੇ ਮੁਰੰਮਤ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕੰਮ ਨੂੰ ਪਾਰਦਰਸ਼ੀ ਤਰੀਕੇ ਨਾਲ ਅਤੇ ਮਿੱਥੇ ਸਮੇਂ ਅੰਦਰ ਪੂਰਾ ਕੀਤਾ ਜਾਵੇਗਾ। ਉਨ੍ਹਾਂ ਸਾਰਿਆਂ ਨੂੰ ਭਰੋਸਾ ਦਵਾਇਆ ਕਿ ਖੇਤਰ ਦੇ ਵਿਕਾਸ ਵਿੱਚ ਕਿਸੇ ਕਿਸਮ ਦੀ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ।
ਇਸ ਮੌਕੇ ਇਲਾਕਾ ਨਿਵਾਸੀਆਂ ਨੇ ਪੰਜਾਬ ਸਰਕਾਰ ਅਤੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਹਨਾਂ ਕਿਹਾ ਕਿ ਇਸ ਸੜਕ ਦੀ ਹਾਲਤ ਕਾਫੀ ਸਮੇਂ ਤੋਂ ਖਸਤਾ ਸੀ, ਜਿਸ ਕਾਰਨ ਰਾਹਗੀਰਾਂ, ਖਾਸ ਕਰਕੇ ਸਕੂਲੀ ਬੱਚਿਆਂ ਅਤੇ ਕਿਸਾਨਾਂ ਨੂੰ ਆਪਣੀ ਫ਼ਸਲ ਮੰਡੀ ਤੱਕ ਲੈ ਕੇ ਜਾਣ ਵਿੱਚ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਸੀ। ਹੁਣ ਇਸ ਸੜਕ ਦੇ ਪੱਕੇ ਹੋਣ ਨਾਲ ਉਨ੍ਹਾਂ ਦੀ ਇਹ ਵੱਡੀ ਸਮੱਸਿਆ ਹਮੇਸ਼ਾ ਲਈ ਹੱਲ ਹੋ ਜਾਵੇਗੀ।
ਇਸ ਮੌਕੇ ਰਾਜਵੰਤ ਸਿੰਘ ਘੁੱਲੀ ਚੇਅਰਮੈਨ ਮਾਰਕਿਟ ਕਮੇਟੀ ਧੂਰੀ, ਜੁਗਤੇਜ਼ ਸਿੰਘ ਖੰਗੂੜਾ ਬ੍ਰਦਰਜ਼ ਬਰਿਕ ਕਿਲਨ ਕੰਪਨੀ, ਹਾਕਮ ਸਿੰਘ ਸਰਪੰਚ ਇੱਛੇਵਾਲ, ਗੁਰਧਿਆਨ ਸਿੰਘ ਸਰਪੰਚ ਰੋਹਟੀ ਬਸਤਾ, ਜਸਪਾਲ ਸਿੰਘ ਸਰਪੰਚ ਕੱਲ੍ਹੇਮਾਜਰਾ, ਗੁਰਪ੍ਰੀਤ ਸਿੰਘ ਸਰਪੰਚ ਸੁਰਾਜਪੁਰ, ਜਸਵੰਤ ਸਿੰਘ, ਚਰਨਜੀਤ ਸਿੰਘ, ਬੇਅੰਤ ਸਿੰਘ, ਕੇਸਰ ਸਿੰਘ, ਭੁਪਿੰਦਰ ਸਿੰਘ ਕੱਲ੍ਹੇਮਾਜਰਾ, ਭੁਪਿੰਦਰ ਸਿੰਘ ਧਾਰੌਕੀ, ਦੀਦਾਰ ਸਿੰਘ ਇੱਛੇਵਾਲ, ਜਸਮੇਲ ਸਿੰਘ ਇੱਛੇਵਾਲ, ਪੱਪੀ ਕੱਲ੍ਹੇਮਾਜਰਾ, ਇੱਸ਼ਰ ਸਿੰਘ ਸਾਬਕਾ ਸਰਪੰਚ, ਸੁਖਚੇਨ ਸਿੰਘ, ਅੰਮ੍ਰਿਤਪਾਲ ਸਿੰਘ ਕਾਰਜਕਾਰੀ ਇੰਜੀਨੀਅਰ, ਪੰਕਜ ਮਹਿਰਾ ਐਸ.ਡੀ.ਓ. ਸਮੇਤ ਵੱਡੀ ਗਿਣਤੀ ਵਿੱਚ ਲੋਕ ਮੌਜੂਦ ਰਹੇ।

