ਹਰਿਆਣਾਚੰਡੀਗੜ੍ਹਦੇਸ਼-ਵਿਦੇਸ਼ਪੰਜਾਬ

ਹਰਿਆਣਾ ਅਤੇ ਆਸਟ੍ਰੇਲੀਆ ਵਿਚਕਾਰ ਸਿੱਖਿਆ, ਹੁਨਰ, ਇਨੋਵੇਸ਼ਨ ਅਤੇ ਨਿਵੇਸ਼ ਦੇ ਖੇਤਰ ਵਿੱਚ ਸਹਿਯੋਗ ਦੀਆਂ ਵਿਆਪਕ ਸੰਭਾਵਨਾਵਾਂ : ਨਾਇਬ ਸਿੰਘ ਸੈਣੀ

ਆਸਟ੍ਰੇਲੀਆ ਦੇ ਹਾਈ ਕਮਿਸ਼ਨਰ ਸ੍ਰੀ ਫਿਲਿਪ ਗ੍ਰੀਨ ਦੀ ਅਗਵਾਈ ਹੇਠਲੇ ਵਫ਼ਦ ਨੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨਾਲ ਕੀਤੀ ਮੁਲਾਕਾਤ

ਹਰਿਆਣਾ ਦੇ ਨੌਜਵਾਨਾਂ ਲਈ ਵਿਸ਼ਵੀ ਹੁਨਰ ਅਤੇ ਰੁਜ਼ਗਾਰ ਦੇ ਨਵੇਂ ਦੁਆਰ ਖੋਲ੍ਹਣ ਦੀ ਦਿਸ਼ਾ ਵਿੱਚ ਆਸਟ੍ਰੇਲੀਆ ਨਾਲ ਭਾਈਵਾਲੀ ’ਤੇ ਜ਼ੋਰ

ਪੰਚਕੂਲਾ 9 ਸਤੰਬਰ (ਮਧੂਸਾਰ ਬਿਊਰੋ) ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਪ੍ਰਧਾਨਗੀ ਹੇਠ ਬੁੱਧਵਾਰ ਨੂੰ ਚੰਡੀਗੜ੍ਹ ਵਿੱਚ ਭਾਰਤ ਵਿੱਚ ਆਸਟ੍ਰੇਲੀਆ ਦੇ ਹਾਈ ਕਮਿਸ਼ਨਰ ਸ੍ਰੀ ਫਿਲਿਪ ਗ੍ਰੀਨ ਦੀ ਅਗਵਾਈ ਹੇਠ ਆਏ ਵਫ਼ਦ ਨਾਲ ਅਹਿਮ ਬੈਠਕ ਹੋਈ। ਬੈਠਕ ਵਿੱਚ ਹਰਿਆਣਾ ਅਤੇ ਆਸਟ੍ਰੇਲੀਆ ਵਿਚਕਾਰ ਸਿੱਖਿਆ, ਉੱਚ ਸਿੱਖਿਆ, ਹੁਨਰ ਵਿਕਾਸ (ਸਕਿੱਲ ਡਿਵੈਲਪਮੈਂਟ), ਨਵ-ਪ੍ਰਵਰਤਨ (ਇਨੋਵੇਸ਼ਨ), ਖੇਤੀਬਾੜੀ, ਗ੍ਰੀਨ ਐਨਰਜੀ, ਖੇਡਾਂ, ਸੈਰ-ਸਪਾਟਾ, ਨਿਵੇਸ਼ ਅਤੇ ਨੌਜਵਾਨਾਂ ਨੂੰ ਗਲੋਬਲ ਮੌਕੇ ਉਪਲਬਧ ਕਰਵਾਉਣ ਸਮੇਤ ਵੱਖ-ਵੱਖ ਖੇਤਰਾਂ ਵਿੱਚ ਸਹਿਯੋਗ ਵਧਾਉਣ ਬਾਰੇ ਵਿਸਤਾਰ ਨਾਲ ਚਰਚਾ ਕੀਤੀ ਗਈ।
ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਭਾਰਤ ਅਤੇ ਆਸਟ੍ਰੇਲੀਆ ਵਿਚਕਾਰ ਮਜ਼ਬੂਤ ਅਤੇ ਵਿਆਪਕ ਰਣਨੀਤਕ ਭਾਈਵਾਲੀ ਹੈ। ਦੋਵਾਂ ਦੇਸ਼ਾਂ ਵਿਚਕਾਰ ਵਪਾਰ, ਸਿੱਖਿਆ, ਤਕਨੀਕ, ਇਨੋਵੇਸ਼ਨ, ਹੁਨਰ ਵਿਕਾਸ ਅਤੇ ਲੋਕਾਂ ਵਿਚਕਾਰ ਆਪਸੀ ਸੰਪਰਕ ਲਗਾਤਾਰ ਵਧ ਰਿਹਾ ਹੈ। ਅਜਿਹੇ ਵਿੱਚ ਹਰਿਆਣਾ ਲਈ ਆਸਟ੍ਰੇਲੀਆ ਨਾਲ ਰਾਜ ਪੱਧਰ ‘ਤੇ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ਦੀਆਂ ਵਿਆਪਕ ਸੰਭਾਵਨਾਵਾਂ ਹਨ। ਉਨ੍ਹਾਂ ਕਿਹਾ ਕਿ ਭਾਰਤ ਅਤੇ ਆਸਟ੍ਰੇਲੀਆ ਵਿਚਕਾਰ ਮਜ਼ਬੂਤ ਹੋ ਰਹੇ ਸਬੰਧਾਂ ਦਾ ਲਾਭ ਹਰਿਆਣਾ ਦੇ ਨੌਜਵਾਨਾਂ, ਵਿਦਿਆਰਥੀਆਂ, ਕਿਸਾਨਾਂ, ਉੱਦਮੀਆਂ ਅਤੇ ਉਦਯੋਗਾਂ ਤੱਕ ਪਹੁੰਚਾਉਣਾ ਰਾਜ ਸਰਕਾਰ ਦੀ ਤਰਜੀਹ ਹੈ। ਸਿੱਖਿਆ, ਹੁਨਰ, ਖੋਜ, ਇਨੋਵੇਸ਼ਨ ਅਤੇ ਨਵੀਆਂ ਤਕਨੀਕਾਂ ਦੇ ਖੇਤਰ ਵਿੱਚ ਸਹਿਯੋਗ ਨਾਲ ਹਰਿਆਣਾ ਦੇ ਵਿਕਾਸ ਨੂੰ ਨਵੀਂ ਗਤੀ ਦਿੱਤੀ ਜਾ ਸਕਦੀ ਹੈ।
ਮੀਟਿੰਗ ਵਿੱਚ ਮੁੱਖ ਮੰਤਰੀ ਦੇ ਮੁੱਖ ਪ੍ਰਧਾਨ ਸਕੱਤਰ ਸ੍ਰੀ ਰਾਜੇਸ਼ ਖੁੱਲਰ, ਮੁੱਖ ਮੰਤਰੀ ਦੇ ਉਪ ਪ੍ਰਧਾਨ ਸਕੱਤਰ ਸ੍ਰੀ ਅਜੈ ਕੁਮਾਰ, ਵਿਦੇਸ਼ ਸਹਿਯੋਗ ਵਿਭਾਗ ਵਿੱਚ ਮੁੱਖ ਮੰਤਰੀ ਦੇ ਸਲਾਹਕਾਰ ਸ੍ਰੀ ਪਵਨ ਚੌਧਰੀ, ਵਿਦੇਸ਼ ਸਹਿਯੋਗ ਵਿਭਾਗ ਦੀ ਸੰਯੁਕਤ ਡਾਇਰੈਕਟਰ ਸ਼੍ਰੀਮਤੀ ਹੀਨਾ ਬਿੰਦਲਿਸ਼ ਸਮੇਤ ਆਸਟ੍ਰੇਲੀਆ-ਇੰਡੀਆ ਬਿਜ਼ਨਸ ਕੌਂਸਲ ਨਾਲ ਜੁੜੇ ਪ੍ਰਤੀਨਿਧੀ ਅਤੇ ਵਫ਼ਦ ਦੇ ਹੋਰ ਮੈਂਬਰ ਮੌਜੂਦ ਸਨ। ਇਸ ਦੌਰਾਨ ਹਰਿਆਣਾ ਅਤੇ ਆਸਟ੍ਰੇਲੀਆ ਵਿਚਕਾਰ ਵਪਾਰ ਅਤੇ ਨਿਵੇਸ਼ ਨੂੰ ਹੁਣ ਦੇਣ ਅਤੇ ਦੋਵਾਂ ਧਿਰਾਂ ਵਿਚਕਾਰ ਬਿਜ਼ਨਸ-ਟੂ-ਬਿਜ਼ਨਸ ਸਹਿਯੋਗ ਨੂੰ ਹੋਰ ਵੱਧ ਮਜ਼ਬੂਤ ਕਰਨ ਦੇ ਸੰਬੰਧ ਵਿੱਚ ਵੀ ਵਿਸਤਿ੍ਰਤ ਵਿਚਾਰ-ਵਾਂਦਰਾ ਕੀਤਾ ਗਿਆ।
ਬੈਠਕ ਵਿੱਚ ਹਰਿਆਣਾ ਦੀਆਂ ਯੂਨੀਵਰਸਿਟੀਆਂ ਅਤੇ ਆਸਟ੍ਰੇਲੀਆ ਦੀਆਂ ਪ੍ਰਮੁੱਖ ਯੂਨੀਵਰਸਿਟੀਆਂ ਅਤੇ ਖੋਜ ਸੰਸਥਾਵਾਂ ਵਿਚਕਾਰ ਸਹਿਯੋਗ ਵਧਾਉਣ ‘ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ। ਆਰਟੀਫੀਸ਼ੀਅਲ ਇੰਟੈਲੀਜੈਂਸ, ਸਾਈਬਰ ਸੁਰੱਖਿਆ, ਖੇਤੀਬਾੜੀ, ਇੰਜੀਨੀਅਰਿੰਗ, ਕਲੀਨ ਐਨਰਜੀ ਅਤੇ ਪਬਲਿਕ ਪਾਲਿਸੀ ਵਰਗੇ ਖੇਤਰਾਂ ਵਿੱਚ ਸਾਂਝੀ ਖੋਜ, ਵਿਦਿਆਰਥੀ ਅਤੇ ਫੈਕਲਟੀ ਐਕਸਚੇਂਜ ਅਤੇ ਸਾਂਝੇ ਵਿਦਿਅਕ ਪ੍ਰੋਗਰਾਮ ਸ਼ੁਰੂ ਕਰਨ ਦੀਆਂ ਸੰਭਾਵਨਾਵਾਂ ‘ਤੇ ਚਰਚਾ ਹੋਈ।
ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਵਿੱਚ ਉੱਚ ਸਿੱਖਿਆ, ਤਕਨੀਕੀ ਸਿੱਖਿਆ ਅਤੇ ਖੋਜ ਦੇ ਖੇਤਰ ਵਿੱਚ ਤੇਜ਼ੀ ਨਾਲ ਵਿਸਤਾਰ ਹੋ ਰਿਹਾ ਹੈ। ਆਸਟ੍ਰੇਲੀਆ ਦੀਆਂ ਯੂਨੀਵਰਸਿਟੀਆਂ ਅਤੇ ਖੋਜ ਸੰਸਥਾਵਾਂ ਦੀ ਮੁਹਾਰਤ ਦਾ ਲਾਭ ਲੈ ਕੇ ਹਰਿਆਣਾ ਵਿੱਚ ਇਨੋਵੇਸ਼ਨ, ਖੋਜ ਅਤੇ ਇੰਡਸਟਰੀ-ਐਕਾਡਮੀਆ ਭਾਈਵਾਲੀ ਨੂੰ ਹੋਰ ਮਜ਼ਬੂਤ ਕੀਤਾ ਜਾ ਸਕਦਾ ਹੈ। ਉਨ੍ਹਾਂ ਨੇ ਹਰਿਆਣਾ ਵਿੱਚ ਸੈਂਟਰ ਆਫ਼ ਐਕਸੀਲੈਂਸ, ਖੋਜ ਅਤੇ ਇਨੋਵੇਸ਼ਨ ਹੱਬ ਅਤੇ ਨਵੀਆਂ ਤਕਨੀਕਾਂ ਨਾਲ ਜੁੜੇ ਸਿਖਲਾਈ ਕੇਂਦਰ ਵਿਕਸਿਤ ਕਰਨ ਵਿੱਚ ਆਸਟ੍ਰੇਲੀਆ ਦੇ ਸਹਿਯੋਗ ਦੀਆਂ ਸੰਭਾਵਨਾਵਾਂ ‘ਤੇ ਵੀ ਚਰਚਾ ਕੀਤੀ।
ਮੀਟਿੰਗ ਵਿੱਚ ਹਰਿਆਣਾ ਦੇ ਨੌਜਵਾਨਾਂ ਨੂੰ ਅੰਤਰਰਾਸ਼ਟਰੀ ਪੱਧਰ ਦੇ ਹੁਨਰ ਪ੍ਰਦਾਨ ਕਰਨ ਅਤੇ ਉਨ੍ਹਾਂ ਨੂੰ ਗਲੋਬਲ ਰੁਜ਼ਗਾਰ ਦੇ ਮੌਕਿਆਂ ਨਾਲ ਜੋੜਨ ‘ਤੇ ਵੀ ਵਿਸ਼ੇਸ਼ ਚਰਚਾ ਹੋਈ। ਆਸਟ੍ਰੇਲੀਆ ਦੇ ਤਕਨੀਕੀ ਅਤੇ ਵਪਾਰਕ ਸਿੱਖਿਆ ਸੰਸਥਾਨਾਂ ਅਤੇ ਹਰਿਆਣਾ ਦੇ ਆਈ.ਟੀ.ਆਈ., ਪੌਲੀਟੈਕਨਿਕ ਅਤੇ ਸਕਿੱਲ ਯੂਨੀਵਰਸਿਟੀਆਂ ਵਿਚਕਾਰ ਸਹਿਯੋਗ ਵਧਾਉਣ ਦੀਆਂ ਸੰਭਾਵਨਾਵਾਂ ‘ਤੇ ਵਿਚਾਰ ਕੀਤਾ ਗਿਆ। ਦੋਵਾਂ ਧਿਰਾਂ ਨੇ ਉਦਯੋਗ ਦੀਆਂ ਲੋੜਾਂ ਅਨੁਸਾਰ ਹੁਨਰ ਸਿਖਲਾਈ, ਆਧੁਨਿਕ ਪਾਠਕ੍ਰਮ, ਅੰਗਰੇਜ਼ੀ ਭਾਸ਼ਾ ਸਿਖਲਾਈ, ਪ੍ਰਮਾਣੀਕਰਨ ਅਤੇ ਰੁਜ਼ਗਾਰ ਲਈ ਜ਼ਰੂਰੀ ਸਿਖਲਾਈ ਉਪਲਬਧ ਕਰਵਾਉਣ ‘ਤੇ ਜ਼ੋਰ ਦਿੱਤਾ। ਆਸਟ੍ਰੇਲੀਆਈ ਵਫ਼ਦ ਵੱਲੋਂ ਹਰਿਆਣਾ ਦੇ ਨੌਜਵਾਨਾਂ ਲਈ ਆਸਟ੍ਰੇਲੀਆ ਵਿੱਚ ਹੈਲਥਕੇਅਰ, ਕੰਸਟ੍ਰਕਸ਼ਨ, ਐਡਵਾਂਸਡ ਮੈਨੂਫੈਕਚਰਿੰਗ, ਹਾਸਪਿਟੈਲਿਟੀ, ਲੌਜਿਸਟਿਕਸ ਅਤੇ ਆਈ.ਟੀ. ਵਰਗੇ ਖੇਤਰਾਂ ਵਿੱਚ ਰੁਜ਼ਗਾਰ ਦੇ ਮੌਕਿਆਂ ਅਨੁਸਾਰ ਸਿਖਲਾਈ ਅਤੇ ਹੁਨਰ ਵਿਕਾਸ ਵਿੱਚ ਸਹਿਯੋਗ ਦੀਆਂ ਸੰਭਾਵਨਾਵਾਂ ‘ਤੇ ਵੀ ਚਰਚਾ ਕੀਤੀ ਗਈ।

Leave a Reply

Your email address will not be published. Required fields are marked *