ਅੰਮ੍ਰਿਤਸਰਚੰਡੀਗੜ੍ਹਜਲੰਧਰਪੰਜਾਬ

ਨਿਹੰਗ ਬਾਬਾ ਸੁੱਖਾ ਸਿੰਘ, ਬਾਬਾ ਮਹਿਤਾਬ ਸਿੰਘ ਦਾ ਸਲਾਨਾ ਜੋੜ ਮੇਲਾ

ਗੁ: ਹਨੂੰਮਾਨਗੜ੍ਹ ਟਾਊਨ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ

ਨੌਜਵਾਨ ਸ਼ਹੀਦ ਸਿੰਘਾਂ ਦੇ ਜੀਵਨ ਤੋਂ ਸੇਧ ਲੈਣ: ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ

ਸ੍ਰੀ ਦਮਦਮਾ ਸਾਹਿਬ/ ਤਲਵੰਡੀ ਸਾਬੋ: 10 ਸਤੰਬਰ (ਮਧੂਸਾਰ ਬਿਊਰੋ) ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਅਗਵਾਈ ਵਿੱਚ ਸ਼ਹੀਦ ਨਿਹੰਗ ਬਾਬਾ ਸੁੱਖਾ ਸਿੰਘ ਮਾੜੀ ਕੰਬੋਕੀ, ਨਿਹੰਗ ਬਾਬਾ ਮਹਿਤਾਬ ਸਿੰਘ ਮੀਰਾਂਕੋਟ ਦੀ ਯਾਦ ਵਿੱਚ ਸਲਾਨਾ ਜੋੜ ਮੇਲਾ ਗੁਰਦੁਆਰਾ ਛਾਉਣੀ ਨਿਹੰਗ ਸਿੰਘਾਂ ਹਨੂੰਮਾਨਗੜ੍ਹ ਟਾਊਨ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।

ਸ਼ਹੀਦਾਂ ਦੇ ਅਸਥਾਨਪੁਰ ਸੰਗਤਾਂ ਨੇ ਹੁੰਮ-ਹੁਮਾ ਕੇ ਹਜ਼ਾਰਾਂ ਦੀ ਗਿਣਤੀ ਵਿੱਚ ਹਾਜ਼ਰੀ ਲਵਾਈ ਤੇ ਅਰਦਾਸੇ ਕੀਤੇ। ਸੈਂਕੜੇ ਪ੍ਰਾਣੀਆਂ ਨੇ ਅੰਮ੍ਰਿਤ ਛੱਕ ਕੇ ਸਿੰਘ ਸਜੇ। ਇਸ ਮੌਕੇ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨੇ ਸ੍ਰੀ ਹਰਿਮੰਦਰ ਸਾਹਿਬ ਮੱਸੇ ਰੰਗੜ ਨੇ ਜੋ ਉਭੱਦਰ ਕੁਕਰਮ ਕਾਰਾ ਕੀਤਾ ਸੀ। ਉਸ ਦੀ ਖਬਰ ਬੁੱਢਾ ਦਲ ਦੇ ਮੁਖੀ ਬਾਬਾ ਜੱਸਾ ਸਿੰਘ ਆਹਲੂਵਾਲੀਆਂ ਨੂੰ ਪੁਜੀ, ਤੇ ਉਨ੍ਹਾਂ ਦੇ ਦਿਸ਼ਾ ਨਿਰਦੇਸ਼ਾਂ ਤੇ ਸਿੰਘਾਂ ਨੇ ਗੁਰਮਤਾ ਕਰਕੇ ਬਦਲਾ ਲੈਣ ਲਈ ਬੁੱਢਾ ਜੋਹੜ ਰਾਜਸਥਾਨ ਤੋਂ ਹੀ ਅੰਮ੍ਰਿਤਸਰ ਸਾਹਿਬ ਲਈ ਨਿਹੰਗ ਬਾਬਾ ਸੁੱਖਾ ਸਿੰਘ ਮਾੜੀ ਕੰਬੋਕੀ ਅਤੇ ਨਿਹੰਗ ਬਾਬਾ ਮਹਿਤਾਬ ਸਿੰਘ ਮੀਰਾਂਕੋਟ ਨੂੰ ਭੇਜਿਆ ਸੀ। ਜੋ ਮੱਸੇ ਰੰਗੜ ਦਾ ਸਿਰ ਵੱਡ ਕੇ ਨੇਜਿਆ ਤੇ ਟੰਗ ਕੇ ਸਿੰਘਾਂ ਨੇ ਆਪਣੇ ਬੋਲ ਪੁਗਾਏ। ਗੁਰੂਘਰ ਦੀ ਅਜਮਤ ਦਾ ਪਰਚਮ ਮੁੜ ਲਹਿਰਾਇਆ। ਉਨ੍ਹਾਂ ਆਪਣੇ ਸੰਬੋਧਨ ‘ਚ ਕਿਹਾ ਅੱਜ ਦੀ ਨੌਜਵਾਨੀ ਨੂੰ ਬਾਬਾ ਸੁੱਖਾ ਸਿੰਘ, ਮਹਿਤਾਬ ਸਿੰਘ ਵਰਗੇ ਧਰਮੀ ਬਨਣ ਦੀ ਲੋੜ ਹੈ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਆਪਣੇ ਬੱਚਿਆਂ ਅਤੇ ਨੌਜਵਾਨਾਂ ਨੂੰ ਸਿੱਖ ਇਤਿਹਾਸ, ਗੁਰਬਾਣੀ ਤੇ ਸ਼ਹੀਦਾਂ ਦੀ ਵਿਰਾਸਤ ਨਾਲ ਜੋੜਿਆ ਜਾਵੇ। ਸਾਡੇ ਕੋਲ ਸ੍ਰੀ ਗੁਰੂ ਗ੍ਰੰੰਥ ਸਾਹਿਬ ਜੀ ਵਰਗੇ ਸਰਵੋਤਮ ਗੁਰੂ ਅਤੇ ਮਹਾਨ ਸ਼ਹੀਦਾਂ ਦਾ ਮਾਣ ਮਤਾ ਇਤਿਹਾਸ ਹੈ। ਇਸ ਵਿਰਾਸਤ ਨੂੰ ਅਗਲੀ ਪੀੜ੍ਹੀ ਤਕ ਪਹੁੰਚਾਉਣਾ ਸਾਡੀ ਸਾਰਿਆਂ ਦੀ ਸਾਂਝੀ ਜਿੰਮੇਵਾਰੀ ਹੈ। ਇਸ ਸਮਾਗਮ ਦੌਰਾਨ ਗੁਰਬਾਣੀ ਕੀਰਤਨ ਭਾਈ ਗੁਰਪ੍ਰੀਤ ਸਿੰਘ ਹਜ਼ੂਰੀ ਰਾਗੀ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਨੇ ਕੀਤਾ ਅਤੇ ਕਥਾਵਾਚਕ, ਢਾਡੀ ਜਥਿਆਂ ਨੇ ਗੁਰ ਇਤਿਹਾਸ ਬੀਰਰਸ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ।

ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਸ. ਜਗਸੀਰ ਸਿੰਘ ਮਾਂਗੇਆਣਾ, ਬਾਬਾ ਜੋਗਾ ਸਿੰਘ ਹਨੂੰਮਾਨਗੜ੍ਹ, ਬਾਬਾ ਬੂਟਾ ਸਿੰਘ ਲੰਬਵਾਲੀ, ਬਾਬਾ ਜੱਸਾ ਸਿੰਘ ਤਲਵੰਡੀ ਸਾਬੋ, ਬਾਬਾ ਸੁਖਵਿੰਦਰ ਸਿੰਘ ਮੋਰ, ਬਾਬਾ ਵਿਸ਼ਵਪ੍ਰਤਾਪ ਸਿੰਘ, ਬਾਬਾ ਸੁਖਦੇਵ ਸਿੰਘ ਸੁੱਖਾ, ਬਾਬਾ ਬਲਦੇਵ ਸਿੰਘ ਢੋਡੀਵਿੰਡ, ਬਾਬਾ ਛਿੰਦਾ ਸਿੰਘ, ਬਾਬਾ ਗੁਰਮੁਖ ਸਿੰਘ, ਬਾਬਾ ਰਣਜੋਧ ਸਿੰਘ, ਬਾਬਾ ਹਰਪ੍ਰੀਤ ਸਿੰਘ ਹੈਪੀ, ਬਾਬਾ ਮਲੂਕ ਸਿੰਘ, ਬਾਬਾ ਸ਼ੇਰ ਸਿੰਘ, ਬਾਬਾ ਗੁਰਮੁਖ ਸਿੰਘ, ਬਾਬਾ ਲਛਮਨ ਸਿੰਘ, ਬਾਬਾ ਬਲਦੇਵ ਸਿੰਘ, ਬਾਬਾ ਲਵਪ੍ਰੀਤ ਸਿੰਘ ਸੁਲਤਾਨਪੁਰ ਲੋਧੀ, ਬਾਬਾ ਗੁਰਪ੍ਰੀਤ ਸਿੰਘ, ਬਾਬਾ ਲਖਬੀਰ ਸਿੰਘ ਕੋਟਕਪੁਰਾ, ਬਾਬਾ ਗੁਰਬਚਨ ਸਿੰਘ, ਬਾਬਾ ਸਰਬਜੀਤ ਸਿੰਘ ਡੀ.ਸੀ ਆਦਿ ਹੋਰ ਨਿਹੰਗ ਸਿੰਘ ਹਾਜ਼ਰ ਸਨ।

Leave a Reply

Your email address will not be published. Required fields are marked *