ਪੰਜਾਬ

ਬੇਘਰ ਹੋਏ ਸਰਹੱਦੀ ਲੋਕਾਂ ਲਈ ਸ਼੍ਰੋਮਣੀ ਕਮੇਟੀ ਬਣੀ ਆਸ ਦੀ ਕਿਰਨ : ਬੇਦੀ

ਬੇਘਰ ਹੋਏ ਸਰਹੱਦੀ ਲੋਕਾਂ ਲਈ ਸ਼੍ਰੋਮਣੀ ਕਮੇਟੀ ਬਣੀ ਆਸ ਦੀ ਕਿਰਨ : ਬੇਦੀ
ਰਿਹਾਇਸ਼, ਲੰਗਰ, ਮੈਡੀਕਲ ਤੇ ਹੋਰ ਸਹੂਲਤਾਂ ਦੇ ਕੇ ਹੋਈ ਦੁੱਖ ਵਿੱਚ ਸ਼ਰੀਕ
ਜਥੇਦਾਰ ਅਵਤਾਰ ਸਿੰਘ ਦੀ ਪ੍ਰੇਰਨਾ ਰੰਗ ਲਿਆਈ
ਸਾਰੇ ਕੇਂਦਰਾਂ ਤੋਂ ਲੋਕ ਸੰਤੁਸ਼ਟ
ਅੰਮ੍ਰਿਤਸਰ/ਰਾਜਨ ਮਾਨ ਭਾਰਤ ਵੱਲੋਂ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ‘ਚ ਅੱਤਵਾਦੀਆਂ ਦੇ ਸਿਖਲਾਈ ਕੈਂਪਾਂ ‘ਤੇ ਕੀਤੇ ਗਏ ਆਪ੍ਰੇਸ਼ਨ ਤੋਂ ਬਾਅਦ ਪੰਜਾਬ ਨਾਲ ਲੱਗਦੀ ਕਰੀਬ ਸਾਢੇ 500 ਕਿਲੋਮੀਟਰ ਲੰਮੀ ਅੰਤਰਰਾਸ਼ਟਰੀ ਸਰਹੱਦ ਦੇ ਕੰਢੇ ‘ਤੇ ਵਸੇ 10 ਕਿਲੋਮੀਟਰ ਦੇ ਘੇਰੇ ਅੰਦਰਲੇ ਪਿੰਡਾਂ ਨੂੰ ਖਾਲੀ ਕਰਵਾਉਣ ਦੇ ਆਦੇਸ਼ ਤੋਂ ਬਾਅਦ ਬਣੇ ਤਣਾਅਪੂਰਨ ਮਾਹੌਲ ਵਿੱਚ ਘਰ ਛੱਡ ਵਾਪਸ ਰਿਸ਼ਤੇਦਾਰਾਂ ਜਾਂ ਕੈਂਪਾਂ ਵੱਲ ਪਰਤ ਰਹੇ ਲੋਕਾਂ ਦੇ ਦੁੱਖ ਵਿੱਚ ਸ਼ਰੀਕ ਹੁੰਦਿਆਂ ਉਨ੍ਹਾਂ ਨੂੰ ਰਾਹਤ ਪਹੁੰਚਾਉਣ ਦੇ ਮਕਸਦ ਹੇਠ ਇਕ ਵਾਰ ਫਿਰ ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੱਗੇ ਆਈ ਹੈ।

ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਸ. ਪਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ ਵੱਲੋਂ ਬੀਤੇ ਦਿਨੀਂ ਤਹਿਸੀਲ ਅਜਨਾਲਾ ਅਧੀਨ ਆਉਂਦੇ ਸਰਹੱਦੀ ਪਿੰਡ ਘੋਹਨੇਵਾਲ ਤੇ ਕੋਟ ਰਜਾਦਾ ਵਿਖੇ ਸਰਹੱਦੀ ਲੋਕਾਂ ਨੂੰ ਬੇਖੌਫ ਹੋ ਕੇ ਝੋਨੇ ਦੀ ਫਸਲ ਦੀ ਕਟਾਈ ਕਰਨ ਅਤੇ ਆਪਣੇ-ਆਪਣੇ ਘਰਾਂ ਨੂੰ ਵਾਪਸ ਜਾਣ ਦੇ ਹੁਕਮ ਜਾਰੀ ਕਰਨ ਨਾਲ ਹੁਣ ਫਿਰੋਜ਼ਪੁਰ, ਡੇਰਾ ਬਾਬਾ ਨਾਨਕ ਅਤੇ ਗੁਰਦਾਸਪੁਰ ਤੇ ਹੋਰ ਸ਼ਹਿਰਾਂ ਦੇ ਪਰਿਵਾਰ ਆਪੋ-ਆਪਣੇ ਘਰਾਂ ਨੂੰ ਵਾਪਸ ਜਾਣਾ ਸ਼ੁਰੂ ਹੋ ਗਏ ਹਨ।ਉਨਾਂ੍ਹ ਕਿਹਾ ਕਿ ਇਸ ਤਣਾਅਪੂਰਨ ਸਮੇਂ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਰਹੱਦੀ ਲੋਕਾਂ ਦੀ ਸੁਰੱਖਿਆ, ਲੰਗਰ, ਰਿਹਾਇਸ਼, ਮੈਡੀਕਲ ਸਹੂਲਤਾਂ ਅਤੇ ਹੋਰ ਪ੍ਰਬੰਧਾਂ ਦੀ ਦੇਖ-ਰੇਖ ਕਰਨ ਲਈ ਜੋ ਕਾਰਜ ਕੀਤੇ ਗਏ ਉਸ ਨੇ ਲੋਕਾਂ ਨੂੰ ਕਿਸੇ ਬੇਗਾਨੇ ਘਰ ਦੀ ਥਾਂ ਆਪਣੇ ਹੀ ਘਰ ਆਉਣ ਦਾ ਅਹਿਸਾਸ ਕਰਵਾਇਆ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਤੁਰੰਤ ਹਰਕਤ ਵਿੱਚ ਆਉਂਦਿਆਂ ਸਬੰਧਤ ਮੈਂਬਰਾਂ, ਸਕੱਤਰਾਂ ਅਤੇ ਗੁਰਦੁਆਰਾ ਸਾਹਿਬਾਨਾਂ ਦੇ ਮੈਨੇਜਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਤਾਂ ਜੋ ਲੋਕਾਂ ਨੂੰ ਰਾਹਤ ਪਹੁੰਚਾਉਣ ਦੇ ਕਾਰਜਾਂ ਵਿੱਚ ਕਿਸੇ ਕਿਸਮ ਦੀ ਢਿੱਲ ਨਾ ਰਹਿ ਸਕੇ।ਉਨ੍ਹਾਂ ਕਿਹਾ ਕਿ ਇਸ ਸਬੰਧੀ 11 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ

Leave a Reply

Your email address will not be published. Required fields are marked *