ਅੰਮ੍ਰਿਤਸਰਚੰਡੀਗੜ੍ਹਪੰਜਾਬਰੂਪਨਗਰ

ਥਾਈਲੈਂਡ `ਚ ਬਜ਼ੁਰਗ ਸਿੱਖ ਵਿਅਕਤੀ ਦੀ ਦਸਤਾਰ ਉਤਾਰਨ ਦੀ ਘਟਨਾ ਅਤਿਨਿੰਦਣਯੋਗ : ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ

ਸ੍ਰੀ ਅਨੰਦਪੁਰ ਸਾਹਿਬ:-20 ਸਤੰਬਰ (ਮਧੂਸਾਰ ਬਿਊਰੋ) ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਥਾਈਲੈਂਡ ਵਿਚ ਇਕ ਬਜ਼ੁਰਗ ਵਿਅਕਤੀ ਨਾਲ ਕੁੱਟਮਾਰ ਕਰਨ ਅਤੇ ਉਸ ਦੀ ਦਸਤਾਰ ਉਤਾਰੇ ਜਾਣ ਸਬੰਧੀ ਸੋਸ਼ਲ ਮੀਡੀਆ ਤੇ ਸਾਹਮਣੇ ਆਈ ਵੀਡੀਓਤੇ ਘਟਨਾ ਨੂੰ ਬੇਹੱਦ ਮੰਦਭਾਗਾ ਅਤੇ ਚਿੰਤਾਜਨਕ ਆਖਿਆ ਹੈ।

ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਕਿਹਾ ਕਿ ਬਜ਼ੁਰਗ ਸਿੱਖ ਦੀ ਦਸਤਾਰ ਦੀ ਜਾਣਬੁੱਝ ਕੇ ਬੇਅਦਬੀ ਕਰਨਾ ਅਤੇ ਉਸ ਨਾਲ ਮਾਰਕੁਟਾਈ ਕੀਤੇ ਜਾਣ ਦੀ ਘਟਨਾ ਸਿੱਖ ਭਾਵਨਾਵਾਂ ਨੂੰ ਸੱਟ ਮਾਰਨ ਵਾਲੀ ਹੈ। ਉਨ੍ਹਾਂ ਕਿਹਾ ਕਿ ਦਸਤਾਰ ਸਿੱਖ ਦੀ ਪਛਾਣ ਅਤੇ ਸਤਿਕਾਰ ਦਾ ਪ੍ਰਤੀਕ ਹੈ, ਇਸ ਲਈ ਇਸ ਨਾਲ ਕਿਸੇ ਵੀ ਤਰ੍ਹਾਂ ਦੀ ਅਪਮਾਨਜਨਕ ਹਰਕਤ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਂਦੀ ਹੈ। ਉਨ੍ਹਾਂ ਜਿਥੇ ਭਾਰਤ ਦੇ ਵਿਦੇਸ਼ ਮੰਤਰੀ ਨੂੰ ਇਹ ਮਾਮਲਾ ਕੂਟਨੀਤਕ ਤੌਰ `ਤੇ ਥਾਈਲੈਂਡ ਸਰਕਾਰ ਕੋਲ ਉਠਾਉਣ ਲਈ ਆਖਿਆ, ਉਥੇ ਹੀ ਥਾਈਲੈਂਡ ਦੇ ਸਬੰਧਤ ਅਧਿਕਾਰੀਆਂ ਨੂੰ ਵੀ ਮਾਮਲੇ ਦੀ ਨਿਰਪੱਖ ਜਾਂਚ ਕਰ ਕੇ ਦੋਸ਼ੀਆਂ ਵਿਰੁੱਧ ਕਾਨੂੰਨ ਅਨੁਸਾਰ ਕਾਰਵਾਈ ਕਰਨ ਦੀ ਅਪੀਲ ਕੀਤੀ।

Leave a Reply

Your email address will not be published. Required fields are marked *