ਚੰਡੀਗੜ੍ਹਜਲੰਧਰਪੰਜਾਬ

ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਵਲੋਂ ਮੋਹਾਲੀ ਅਤੇ ਖਰੜ ਵਿਖੇ ਨਸ਼ਾ ਮੁਕਤ ਪੰਜਾਬ ਯਾਤਰਾ ਵਿੱਚ ਸ਼ਮੂਲੀਅਤ

ਨਸ਼ਾ ਮੁਕਤ ਯਾਤਰਾ ਬਣੀ ਜਨ ਅੰਦੋਲਨ : ਕੇਵਲ ਸਿੰਘ ਢਿੱਲੋਂ

ਚੰਡੀਗੜ੍ਹ, 22 ਸਤੰਬਰ (ਮਧੂਸਾਰ ਬਿਊਰੋ) ਪੰਜਾਬ ਵਿੱਚ ਨਸ਼ਿਆਂ ਦੇ ਕੋਹੜ ਨੂੰ ਖਤਮ ਕਰਨ ਲਈ ਭਾਰਤੀ ਜਨਤਾ ਪਾਰਟੀ ਨੇ ‘ਨਸ਼ਾ ਮੁਕਤ ਪੰਜਾਬ ਯਾਤਰਾਵਾਂ’ ਸ਼ੁਰੂ ਕੀਤੀਆਂ ਹਨ, ਜਿਸ ਦਾ ਮੰਤਰ ਪੰਜਾਬ ਵਿੱਚੋਂ ਨਸ਼ੇ ਦਾ ਮੁਕੰਮਲ ਸਫ਼ਾਇਆ ਕਰਨਾ ਹੈ। ਇਹ ਸ਼ਬਦ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਮੋਹਾਲੀ ਅਤੇ ਖਰੜ ਵਿਖੇ ਨਸ਼ਾ ਮੁਕਤ ਯਾਤਰਾ ਦੇ ਸਮਾਗਮਾਂ ਵਿੱਚ ਸਮੂਲੀਅਤ ਕਰਨ ਮੌਕੇ ਕਹੇ।

ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਨਸ਼ੇ ਨੂੰ ਖਤਮ ਕਰਨ ਵਿੱਚ ਫੇਲ ਰਹੀ ਹੈ, ਸਰਕਾਰ ਆਪਣੀ ਨਾਕਾਮੀ ਲੁਕਾਉਣ ਲਈ ਕੇਂਦਰ ਉਪਰ ਦੋਸ਼ ਲਗਾ ਰਹੀ ਹੈ। ਜਦਕਿ ਸੱਚਾਈ ਇਹ ਹੈ ਕਿ ਆਮ ਆਦਮੀ ਪਾਰਟੀ ਦੇ ਰਾਜ ਵਿੱਚ ਚਿੱਟੇ ਦਾ ਨਸ਼ਾ ਘਰ ਘਰ ਤੱਕ ਪਹੁੰਚ ਗਿਆ ਹੈ। ਪ੍ਰਧਾਨ ਢਿੱਲੋਂ ਨੇ ਕਿਹਾ ਕਿ ਨਸ਼ਾ ਮੁਕਤ ਪੰਜਾਬ ਯਾਤਰਾ ਜਨ ਅੰਦੋਲਨ ਦਾ ਰੂਪ ਧਾਰ ਚੁੱਕੀ ਹੈ ਅਤੇ ਪੰਜਾਬ ਦੇ ਲੋਕ ਅੱਗੇ ਵਧ ਚੜ੍ਹ ਕੇ ਇਸ ਯਾਤਰਾ ਦਾ ਸਾਥ ਦੇ ਰਹੇ ਹਨ।

Leave a Reply

Your email address will not be published. Required fields are marked *