ਚੰਡੀਗੜ੍ਹਦੇਸ਼-ਵਿਦੇਸ਼ਪੰਜਾਬ

ਨਕਦੀ ਬਰਾਮਦਗੀ ਮਾਮਲਾ : ਸਾਬਕਾ ਜਸਟਿਸ ਯਸ਼ਵੰਤ ਖਿਲਾਫ 69R ਲਈ ਪਟੀਸ਼ਨ ਦਾਇਰ

ਨਵੀਂ ਦਿੱਲੀ 23 ਸਤੰਬਰ (ਮਧੂਸਾਰ ਬਿਊਰੋ) ਇਲਾਹਾਬਾਦ ਹਾਈ ਕੋਰਟ ਦੇ ਸਾਬਕਾ ਜਸਟਿਸ ਯਸ਼ਵੰਤ ਵਰਮਾ ਦੇ ਘਰੋਂ ਕਥਿਤ ਤੌਰ ’ਤੇ ਨਕਦੀ ਮਿਲਣ ਦੇ ਮਾਮਲੇ ’ਚ ਉਸ ਦੇ ਖਿਲਾਫ ਐੱਫ.ਆਈ.ਆਰ. ਦਰਜ ਕਰਨ ਦਾ ਨਿਰਦੇਸ਼ ਦੇਣ ਦੀ ਬੇਨਤੀ ਸਬੰਧੀ ਇਕ ਨਵੀਂ ਪਟੀਸ਼ਨ ਦਾ ਚੋਟੀ ਦੀ ਅਦਾਲਤ ’ਚ ਤੁਰੰਤ ਸੁਣਵਾਈ ਲਈ ਬੁੱਧਵਾਰ ਨੂੰ ਜ਼ਿਕਰ ਕੀਤਾ ਗਿਆ। ਚੀਫ ਜਸਟਿਸ ਸੂਰਿਆਕਾਂਤ, ਜਸਟਿਸ ਜੋਏਮਾਲਿਆ ਬਾਗਚੀ ਅਤੇ ਜਸਟਿਸ ਵੀ. ਮੋਹਨਾ ਦੀ ਬੈਂਚ ਸਾਹਮਣੇ ਵਕੀਲ ਮੈਥਿਊਜ਼ ਜੇ. ਨੇਦੁਮਪਾਰਾ ਨੇ ਇਸ ਮਾਮਲੇ ਨੂੰ ਸੁਣਵਾਈ ਲਈ ਸੂਚੀਬੱਧ ਕਰਨ ਦੀ ਬੇਨਤੀ ਕੀਤੀ। ਉਨ੍ਹਾਂ ਦੋਸ਼ ਲਾਇਆ ਕਿ ਸੁਪਰੀਮ ਕੋਰਟ ਦੀ ਰਜਿਸਟਰੀ ਮਾਮਲੇ ਨੂੰ ਸੂਚੀਬੱਧ ਕਰਨ ਤੋਂ ਇਨਕਾਰ ਕਰ ਰਹੀ ਹੈ। ਨੇਦੁਮਪਾਰਾ ਨੇ ਕਿਹਾ, ‘‘ਮਾਮਲੇ ਨੂੰ ਸੂਚੀਬੱਧ ਕੀਤਾ ਜਾਣਾ ਚਾਹੀਦਾ ਹੈ। ਮਾਣਯੋਗ ਅਦਾਲਤ ਇਸ ਮਾਮਲੇ ਨੂੰ ਖਾਰਿਜ ਕਰ ਸਕਦੀ ਹੈ ਪਰ ਰਜਿਸਟਰੀ ਨੂੰ ਇਸ ਨੂੰ ਨੰਬਰ ਦੇ ਕੇ ਸੂਚੀਬੱਧ ਕਰਨ ਦਿੱਤਾ ਜਾਵੇ।’’ ਇਕ ਹੋਰ ਪਟੀਸ਼ਨਕਰਤਾ ਨੇ ਪੇਸ਼ ਹੋ ਕੇ ਕਿਹਾ ਕਿ ਲੋਕ ਸਭਾ ਦੀ ਜਾਂਚ ਕਮੇਟੀ ਨੇ ਜਸਟਿਸ ਵਰਮਾ ਦੇ ਖਿਲਾਫ ਦੋਸ਼ਾਂ ਨੂੰ ਸਹੀ ਠਹਿਰਾਇਆ ਹੈ। ਉਨ੍ਹਾਂ ਕਿਹਾ ਕਿ ਐੱਫ. ਆਈ. ਆਰ. ਦਰਜ ਕਰਨ ’ਚ ਕੋਈ ਰੁਕਾਵਟ ਨਹੀਂ ਹੋਣੀ ਚਾਹੀਦੀ।

Leave a Reply

Your email address will not be published. Required fields are marked *