ਚੰਡੀਗੜ੍ਹਦੇਸ਼-ਵਿਦੇਸ਼ਪੰਜਾਬ

PM ਮੋਦੀ ਨਾਲ ਔਰਤ ਦੀ ਛੇੜਛਾੜ ਕੀਤੀ ਗਈ ਤਸਵੀਰ ਤੁਰੰਤ ਹਟਾਏ ਮੇਟਾ : ਹਾਈ ਕੋਰਟ

ਨਵੀਂ ਦਿੱਲੀ 25 ਸਤੰਬਰ (ਮਧੂਸਾਰ ਬਿਊਰੋ) ਦਿੱਲੀ ਹਾਈ ਕੋਰਟ ਨੇ ਸ਼ੁੱਕਰਵਾਰ ਨੂੰ ਮੇਟਾ ਪਲੇਟਫਾਰਮਾਂ ਨੂੰ ਨਿਰਦੇਸ਼ ਦਿੱਤਾ ਕਿ ਉਹ ਸੋਸ਼ਲ ਮੀਡੀਆ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਇਕ ਔਰਤ ਦੀ ’ਛੇੜਛਾੜ ਕਰ ਕੇ ਬਣਾਈ ਗਈ ਤਸਵੀਰ’ (ਮੋਰਫਡ ਫੋਟੋ) ਨਾਲ ਸੰਬੰਧਤ ਇਤਰਾਜ਼ਯੋਗ ਸਮੱਗਰੀ ਤੁਰੰਤ ਹਟਾ ਦੇਣ। ਜਸਟਿਸ ਗਿਰੀਸ਼ ਕਠਪਾਲੀਆ ਨੇ ਕਿਹਾ ਕਿ ਇਹ ਇਕ ਅਸਾਧਾਰਨ ਸਥਿਤੀ ਹੈ, ਜਿਸ ’ਚ ਮਾਮਲਾ ਸਿਰਫ਼ ਇਕ ਔਰਤ ਦਾ ਨਹੀਂ, ਸਗੋਂ ਦੇਸ਼ ਦੇ ਪ੍ਰਧਾਨ ਮੰਤਰੀ ਦਾ ਵੀ ਹੈ।
ਉਨ੍ਹਾਂ ਕਿਹਾ ਕਿ ਜੇਕਰ ਦਿੱਲੀ ਪੁਲਸ ਇਸ ਮਾਮਲੇ ਪ੍ਰਤੀ ਸੰਵੇਦਨਸ਼ੀਲ ਨਹੀਂ ਹੈ, ਤਾਂ ਅਦਾਲਤ ਇਹ ਯਕੀਨੀ ਬਣਾਏਗੀ ਕਿ ਉਗ ਸੰਵੇਦਨਸ਼ੀਲ ਬਣੇ। ਹਾਈ ਕੋਰਟ ਨੇ ਕਾਕਰੋਚ ਜਨਤਾ ਪਾਰਟੀ (ਸੀਜੇਪੀ) ਦੇ ਆਗੂਆਂ ਸੌਰਵ ਦਾਸ, ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ ਅਤੇ ਰਤਨਾ ਸਿੰਘ ਨੂੰ ਵੀ ਨੋਟਿਸ ਜਾਰੀ ਕੀਤਾ। ਔਰਤ ਨੇ ਦੋਸ਼ ਲਗਾਇਆ ਸੀ ਕਿ ਇਨ੍ਹਾਂ ਲੋਕਾਂ ਨੇ ਉਸ ਦੀ ਫੋਟੋ ਨਾਲ ਛੇੜਛਾੜ ਕੀਤੀ ਅਤੇ ਇਸ ਨੂੰ ਪ੍ਰਧਾਨ ਮੰਤਰੀ ਦੀ ਫੋਟੋ ਨਾਲ ਜੋੜ ਕੇ ਸਾਂਝਾ ਕੀਤਾ ਹੈ।
ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ 14 ਅਕਤੂਬਰ ਨੂੰ ਤੈਅ ਕੀਤੀ ਅਤੇ ਪੁਲਸ ਨੂੰ ਔਰਤ ਨੂੰ ਪੂਰੀ ਸੁਰੱਖਿਆ ਪ੍ਰਦਾਨ ਕਰਨ ਦੇ ਨਿਰਦੇਸ਼ ਦਿੱਤੇ, ਜਿਸ ਨੇ ਕਿਹਾ ਹੈ ਕਿ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਔਰਤ ਦੀ ਪਟੀਸ਼ਨ ’ਚ ਸੀਜੇਪੀ ਆਗੂਆਂ ’ਤੇ ਪ੍ਰਧਾਨ ਮੰਤਰੀ ਮੋਦੀ ਨਾਲ ਉਸ ਦੀਆਂ ’ਡੀਪਫੇਕ ਅਸ਼ਲੀਲ ਤਸਵੀਰਾਂ’ ਪ੍ਰਸਾਰਿਤ ਕਰਨ ਦਾ ਦੋਸ਼ ਲਗਾਇਆ ਗਿਆ ਸੀ। ਇਸ ਪਟੀਸ਼ਨ ’ਚ ਕੁਝ ਅਜਿਹੀਆਂ ਡੀਪਫੇਕ ਤਸਵੀਰਾਂ ਨੂੰ ਹਟਾਉਣ ਦੀ ਮੰਗ ਕੀਤੀ ਗਈ ਹੈ, ਜਿਨ੍ਹਾਂ ’ਚ ਪ੍ਰਧਾਨ ਮੰਤਰੀ ਨਾਲ ਅਜਿਹੀਆਂ ਤਸਵੀਰਾਂ ਪ੍ਰਸਾਰਿਤ ਕੀਤੀਆਂ ਗਈਆਂ ਹਨ, ਜਿਨ੍ਹਾਂ ’ਚ ਔਰਤ ਦੇ ਚਿਹਰੇ ਨਾਲ ਛੇੜਛਾੜ ਕੀਤੀ ਗਈ ਸੀ।
ਔਰਤ ਦੇ ਵਕੀਲ ਨੇ ਕਿਹਾ ਕਿ ਇਸ ਮਾਮਲੇ ’ਚ ਪਹਿਲਾਂ ਹੀ ਐੱਫਆਈਆਰ ਦਰਜ ਕੀਤੀ ਜਾ ਚੁੱਕੀ ਹੈ। ਹਾਲਾਂਕਿ, ਉਸ ਨੇ ਦਲੀਲ ਦਿੱਤੀ ਕਿ ਜ਼ਿੰਮੇਵਾਰ ਲੋਕਾਂ ਨੂੰ ਫੜਨ ਜਾਂ ਵਾਇਰਲ ਡੀਪਫੇਕ ਲਿੰਕਾਂ ਨੂੰ ਤੁਰੰਤ ਹਟਾਉਣ ਜਾਂ ਬਲਾਕ ਕਰਨ ਲਈ ਕੋਈ ਠੋਸ ਕਦਮ ਨਹੀਂ ਚੁੱਕੇ ਗਏ ਹਨ। ਪਟੀਸ਼ਨ ’ਚ ਕਿਹਾ ਗਿਆ ਹੈ,”ਨਵੀਂ ਦਿੱਲੀ ਦੇ ਜੰਤਰ-ਮੰਤਰ ’ਤੇ ਹਾਲ ਹੀ ’ਚ ਕਾਕਰੋਚ ਜਨਤਾ ਪਾਰਟੀ (ਸੀਜੇਪੀ) ਦੇ ਵਿਰੋਧ ਪ੍ਰਦਰਸ਼ਨ ਦੌਰਾਨ, ਉੱਤਰਦਾਤਾ ਨੰਬਰ 2 ਤੋਂ 5 (ਸੀਜੇਪੀ ਆਗੂ) ਅਤੇ ਉਨ੍ਹਾਂ ਦੇ ਸਰਗਰਮ ਸਹਿਯੋਗੀਆਂ ਨੇ ਪਟੀਸ਼ਨਰ ਦੀ ਨਿੱਜੀ ਫੋਟੋ ਉਸ ਦੀ ਸਹਿਮਤੀ ਤੋਂ ਬਿਨਾਂ ਪ੍ਰਾਪਤ ਕੀਤੀ ਅਤੇ ਇੱਕ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਫੇਸ-ਸਵੈਪਿੰਗ ਟੂਲ ਦੀ ਵਰਤੋਂ ਕਰਕੇ, ਉਸ ਦੇ ਚਿਹਰੇ ਨੂੰ ਭਾਰਤ ਦੇ ਪ੍ਰਧਾਨ ਮੰਤਰੀ ਨਾਲ ਇਕ ਬਹੁਤ ਹੀ ਅਸ਼ਲੀਲ ਅਤੇ ਇਤਰਾਜ਼ਯੋਗ ਤਸਵੀਰ ਤਿਆਰ ਕਰ ਕੇ ਜੋੜ ਦਿੱਤਾ ਗਿਆ।

Leave a Reply

Your email address will not be published. Required fields are marked *