ਚੰਡੀਗੜ੍ਹਪੰਜਾਬਪਟਿਆਲਾ

ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਆਗਮਨ ਪੁਰਬ ਮੌਕੇ ਮਹਾਨ ਕੀਰਤਨ ਦਰਬਾਰ

ਗੁਰਦੁਆਰਾ ਮੋਤੀ ਬਾਗ ਸਾਹਿਬ ਵਿਖੇ ਮਹਾਨ ਕੀਰਤਨ ਸਮਾਗਮ, ਪੁੱਜੀਆਂ ਸਖਸ਼ੀਅਤਾਂ ਸਨਮਾਨਤ

ਪਟਿਆਲਾ 4 ਅਕਤੂਬਰ (ਮਧੂਸਾਰ ਬਿਊਰੋ) ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਰਨਛੋਹ ਅਸਥਾਨ ਇਤਿਹਾਸਕ ਗੁਰਦੁਆਰਾ ਮੋਤੀ ਬਾਗ ਸਾਹਿਬ ਵਿਖੇ ਗੁਰੂ ਸਾਹਿਬ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਦੇਰ ਰਾਤ ਤੱਕ ਮਹਾਨ ਕੀਰਤਨ ਦਰਬਾਰ ਦਾ ਆਯੋਜਨ ਕੀਤਾ ਗਿਆ। ਇਸ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਆਗਮਨ ਪੁਰਬ ਨੂੰ ਸਮਰਪਿਤ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਹਜ਼ੂਰੀ ਰਾਗੀ ਕੀਰਤਨੀ ਜੱਥਿਆਂ ਨੇ ਸੰਗਤਾਂ ਗੁਰਬਾਣੀ ਕੀਰਤਨ ਨਾਲ ਨਿਹਾਲ ਕੀਤਾ। ਇਸ ਮੌਕੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਅੰਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ, ਜਥੇਦਾਰ ਜਸਮੇਰ ਸਿੰਘ ਲਾਛੜੂ ਆਦਿ ਉਚੇਚੇ ਤੌਰ ਤੇ ਸ਼ਿਰਕਤ ਕੀਤੀ।
ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਗੁਰੂ ਤੇਗ ਬਹਾਦਰ ਸੇਵਾ ਜਥਾ ਵੱਲੋਂ ਸਾਂਝੇ ਉਪਰਾਲੇ ਨਾਲ ਗੁਰੂ ਸਾਹਿਬ ਜੀ ਦੇ ਆਗਮਨ ਪੁਰਬ ਪੁਰਬ ਨੂੰ ਸਮਰਪਿਤ ਮਹਾਨ ਕੀਰਤਨ ਦਰਬਾਰ ਕਰਵਾਇਆ ਗਿਆ, ਜਿਸ ਵਿਚ ਕਥਾਵਿਚਾਰ ਸੰਤ ਹਰਜਿੰਦਰ ਸਿੰਘ, ਗਿਆਨੀ ਪ੍ਰਿਤਪਾਲ ਸਿੰਘ, ਕਥਾਵਾਚਕ ਭਾਈ ਭੁਪਿੰਦਰ ਪਾਲ ਸਿੰਘ ਨੇ ਸੰਗਤਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਸੋਾਹਿਬ ਜੀ ਦੇ ਜੀਵਨ ਇਤਿਹਾਸ ਨਾਲ ਸੰਗਤਾਂ ਨੂੰ ਜਾਣੂੰ ਕਰਵਾਇਆ। ਇਸ ਉਪਰੰਤ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਕੀਰਤਨੀ ਜੱਥਿਆਂ ਭਾਈ ਸੁਰਿੰਦਰ ਸਿੰਘ, ਨਛੱਤਰ ਸਿੰਘ ਜੀ ਅਤੇ ਭਾਈ ਸ਼ੁਭਦੀਪ ਸਿੰਘ ਨੇ ਦੇਰ ਰਾਤ ਤੱਕ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਨਿਹਾਲ ਕੀਤਾ।
ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਗਿਆ। ਗੁਰਮਤਿ ਸਮਾਗਮ ਦੇਰ ਰਾਤ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਵੱਲੋਂ ਸਰਬੱਤ ਦੇ ਭਲੇ ਦੀ ਅਰਦਾਸ ਉਪਰੰਤ ਸਮਾਪਤ ਹੋਇਆ। ਇਸ ਮੌਕੇ ਗੁਰਦੁਆਰਾ ਪ੍ਰਬੰਧਕਾਂ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ, ਮੈਨੇਜਰ ਭਾਗ ਸਿੰਘ, ਮੀਤ ਮੈਨੇਜਰ ਜਸਵਿੰਦਰ ਸਿੰਘ ਅਤੇ ਗੁਰੂ ਤੇਗ ਬਹਾਦਰ ਸੇਵਕ ਜਥਾ ਦੇ ਪ੍ਰਧਾਨ ਪ੍ਰੇਮ ਸਿੰਘ, ਸੁਰਿੰਦਰਪਾਲ ਸਿੰਘ ਚੱਢਾ, ਸਕੱਤਰ ਜਨ. ਤਰਲੋਕ ਸਿੰਘ ਤੋਰਾ ਤੇ ਅਹੁਦੇਦਾਰਾਂ ਨੇ ਪੁੱਜੀਆਂ ਸਖਸ਼ੀਅਤਾਂ ਨੂੰ ਸਨਮਾਨਤ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪੰਜਾਬੀ ਯੂਨੀਵਰਸਿਟੀ ਗੁਰਮੀਤ ਸੰਗੀਤ ਵਿਭਾਗ ਦੇ ਜਸਵੀਰ ਸਿੰਘ, ਸ੍ਰੀ ਗੁਰੂ ਰਾਮਦਾਸ ਸੇਵਾ ਸੁਸਾਇਟੀ ਦੇ ਸੇਵਾਦਾਰ ਕੰਵਲਜੀਤ ਸਿੰਘ ਗੋਨਾ, ਕੇ.ਕੇ. ਸਹਿਗਲ, ਸਿਮਰਨਜੀਤ ਸਿੰਘ ਗਰੇਵਾਲ, ਰਣਜੀਤ ਸਿੰਘ ਚੰਢੋਕ, ਅੰਮ੍ਰਿਤਪਾਲ ਸਿੰਘ ਪਾਲੀ, ਭਵਨਪ੍ਰੀਤ ਸਿੰਘ ਆਦਿ ਅਤੇ ਸੰਗਤਾਂ ਵੱਡੀ ਗਿਣਤੀ ਵਿਚ ਹਾਜ਼ਰ ਸਨ। ਦੇਰ ਰਾਤ ਤੱਕ ਸਮਾਗਮ ਸਮੇਂ ਸੰਗਤਾਂ ਨੇ ਗੁਰਦੁਆਰਾ ਸਾਹਿਬ ਵਿਖੇ ਆਗਮਨ ਪੁਰਬ ਦੀ ਖੁਸ਼ੀ ਵਿਚ ਆਤਿਸ਼ਬਾਜ਼ੀ ਕਰਕੇ ਸਾਰਿਆਂ ਦਾ ਧਿਆਨ ਕੇਂਦਰਿਤ ਕੀਤਾ ਅਤੇ ਗੁਰੂ ਸਾਹਿਬ ਦਾ ਸ਼ੁਕਰਾਨਾ ਵੀ ਕੀਤਾ ਗਿਆ।

Leave a Reply

Your email address will not be published. Required fields are marked *