ਪਰਗਟ ਸਿੰਘ ਵੱਲੋਂ ਦਿੱਲੀ ਵਿੱਚ ਰਾਹੁਲ ਗਾਂਧੀ ਨਾਲ ਮੁਲਾਕਾਤ
ਚੰਡੀਗੜ੍ਹ 5 ਅਕਤੂਬਰ (ਮਧੂਸਾਰ ਬਿਊਰੋ) ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਪਰਗਟ ਸਿੰਘ ਨੇ ਅੱਜ ਨਵੀਂ ਦਿੱਲੀ ਵਿੱਚ ਕਾਂਗਰਸ ਦੇ ਸੀਨੀਅਰ ਆਗੂ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ। ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਬਾਅਦ ਰਾਹੁਲ ਗਾਂਧੀ ਨਾਲ ਇਹ ਉਨ੍ਹਾਂ ਦੀ ਪਹਿਲੀ ਰਸਮੀ ਮੁਲਾਕਾਤ ਹੈ।
ਮੁਲਾਕਾਤ ਮਗਰੋਂ ਪਰਗਟ ਸਿੰਘ ਨੇ ਕਿਹਾ ਕਿ ਉਨ੍ਹਾਂ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ। ਉਨ੍ਹਾਂ ਪੰਜਾਬ ਅਤੇ ਪੰਜਾਬ ਦੇ ਲੋਕਾਂ ਦੇ ਹਿੱਤਾਂ ਪ੍ਰਤੀ ਰਾਹੁਲ ਗਾਂਧੀ ਦੀ ਵਚਨਬੱਧਤਾ, ਮਾਰਗਦਰਸ਼ਨ ਅਤੇ ਹੌਸਲਾ-ਅਫ਼ਜ਼ਾਈ ਲਈ ਧੰਨਵਾਦ ਕੀਤਾ।
ਪਰਗਟ ਸਿੰਘ ਨੇ ਕਿਹਾ ਕਿ ਸੀਨੀਅਰ ਆਗੂਆਂ, ਪਾਰਟੀ ਵਰਕਰਾਂ ਅਤੇ ਪੰਜਾਬ ਦੇ ਲੋਕਾਂ ਨਾਲ ਮਿਲ ਕੇ ਕਾਂਗਰਸ ਸੰਗਠਨ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਬਿਹਤਰ ਭਵਿੱਖ ਲਈ ਪਾਰਟੀ ਨਵੀਂ ਊਰਜਾ ਨਾਲ ਕੰਮ ਕਰੇਗੀ।ਪਰਗਟ ਸਿੰਘ ਨੇ ਅੱਜ ਇਸ ਤੋਂ ਪਹਿਲਾਂ ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਾਰਜੁਨ ਖੜਗੇ ਨਾਲ ਵੀ ਮੁਲਾਕਾਤ ਕੀਤੀ ਸੀ।

