ਚੰਡੀਗੜ੍ਹਦੇਸ਼-ਵਿਦੇਸ਼ਪੰਜਾਬ

CM ਮਾਨ ਦੇ OSD ਸਣੇ 6 ਖ਼ਿਲਾਫ਼ FIR ਦਰਜ, CBI ਵੱਲੋਂ 8 ਥਾਵਾਂ ਤੇ ਛਾਪੇਮਾਰੀ ਜਾਰੀ

ਚੰਡੀਗੜ੍ਹ 6 ਅਕਤੂਬਰ (ਚ.ਨ.ਸ.) ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਅਤੇ ਇਨਫੋਰਸਮੈਂਟ ਡਾਇਰੈਕਟੋਰੇਟ (54) ਤੋਂ ਮਿਲੀ ਰਿਪੋਰਟ ਦੇ ਆਧਾਰ ’ਤੇ ਕੇਂਦਰੀ ਜਾਂਚ ਬਿਊਰੋ (329) ਨੇ ਪੰਜਾਬ ਦੇ ਮੁੱਖ ਮੰਤਰੀ ਦੇ ਓਐੱਸਡੀ (OS4) ਰਾਜਬੀਰ ਘੁੰਮਣ ਸਮੇਤ 6 ਵਿਅਕਤੀਆਂ ਖ਼ਿਲਾਫ਼ ਭਿ੍ਰਸ਼ਟਾਚਾਰ ਦੇ ਦੋਸ਼ਾਂ ਦੀ ਜਾਂਚ ਲਈ ਐੱਫਆਈਆਰ ਦਰਜ ਕੀਤੀ ਹੈ। ਇਸ ਮਾਮਲੇ ਵਿਚ 329 ਵੱਲੋਂ ਚੰਡੀਗੜ੍ਹ ਸਮੇਤ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿੱਚ 8 ਥਾਵਾਂ ’ਤੇ ਤਲਾਸ਼ੀਆਂ ਵੀ ਲਈਆਂ ਗਈਆਂ ਹਨ। 329 ਮੁਤਾਬਕ ਮਾਮਲੇ ਵਿੱਚ ਅਧਿਕਾਰੀਆਂ ਦੀਆਂ ਪੋਸਟਿੰਗਾਂ, ਜਿਨ੍ਹਾਂ ਵਿੱਚ 91S ਅਤੇ 9PS ਅਧਿਕਾਰੀ ਵੀ ਸ਼ਾਮਲ ਹਨ, ਵਿਭਾਗੀ ਕਾਰਵਾਈਆਂ, ਨੀਤੀ ਬਣਾਉਣ, ਪ੍ਰਸ਼ਾਸਨਿਕ ਮਨਜ਼ੂਰੀਆਂ, ਟੈਂਡਰ ਦੀਆਂ ਸ਼ਰਤਾਂ, ਲਾਇਸੈਂਸਿੰਗ, ਲੈਂਡ ਯੂਜ਼ ਕਨਵਰਜ਼ਨ, ਜਾਇਦਾਦੀ ਵਿਵਾਦਾਂ ਅਤੇ ਮਾਲ ਤੇ ਜ਼ਮੀਨ ਨਾਲ ਸਬੰਧਤ ਮਾਮਲਿਆਂ ਨੂੰ ਪ੍ਰਭਾਵਿਤ ਕਰਨ ਅਤੇ ਕਥਿਤ ਤੌਰ ’ਤੇ ਹੇਰਾਫੇਰੀ ਕਰਨ ਦੇ ਬਦਲੇ ਆਰਥਿਕ ਲਾਭ ਲੈਣ ਦੇ ਦੋਸ਼ਾਂ ਦੀ ਜਾਂਚ ਕੀਤੀ ਜਾ ਰਹੀ ਹੈ।

ਜਾਂਚ ਏਜੰਸੀ ਨੇ ਇਹ ਵੀ ਦੋਸ਼ ਲਗਾਇਆ ਹੈ ਕਿ ਮਾਮਲੇ ਨਾਲ ਜੁੜੇ ਕੁਝ ਸਰਕਾਰੀ ਕਰਮਚਾਰੀਆਂ ਨੇ ਸਰਕਾਰ ਵੱਲੋਂ ਹੁਕਮ ਜਾਂ ਨੀਤੀਆਂ ਜਾਰੀ ਕਰਨ ਤੋਂ ਪਹਿਲਾਂ ਉਨ੍ਹਾਂ ਦੇ ਡਰਾਫਟ ਕਥਿਤ ਤੌਰ ’ਤੇ ਨਿੱਜੀ ਵਿਅਕਤੀਆਂ ਤੱਕ ਪਹੁੰਚਾਏ ਅਤੇ ਉਪਲਬਧ ਕਰਵਾਏ। 329 ਨੇ ਇਸ ਮਾਮਲੇ ਵਿੱਚ ਪੰਜਾਬ ਦੇ ਮੁੱਖ ਮੰਤਰੀ ਦੇ ਓਐੱਸਡੀ ਰਾਜਬੀਰ ਘੁੰਮਣ, ਨਿਤਿਨ ਗੋਹਲ, ਜਿਤਿਨ ਗੋਹਲ ਉਰਫ਼ ਰਾਜਾ, ਰੋਮੀ ਰਾਜਾ ਮਹਾਜਨ, ਬੀਰ ਦਵਿੰਦਰ, ਆਰ.ਐੱਸ. ਨਾਗਰਾ ਤੋਂ ਇਲਾਵਾ ਅਣਪਛਾਤੇ ਸਰਕਾਰੀ ਮੁਲਾਜ਼ਮਾਂ ਅਤੇ ਨਿੱਜੀ ਵਿਅਕਤੀਆਂ ਨੂੰ ਵੀ ਮਾਮਲੇ ਵਿੱਚ ਸ਼ਾਮਲ ਕੀਤਾ ਹੈ। ਇਸ ਤੋਂ ਬਾਅਦ 329 ਨੇ ਚੰਡੀਗੜ੍ਹ, ਮੋਹਾਲੀ, ਗੁਰਦਾਸਪੁਰ, ਲੁਧਿਆਣਾ, ਪਟਿਆਲਾ, ਸੰਗਰੂਰ ਅਤੇ ਜਲੰਧਰ ਵਿੱਚ ਮੁਲਜ਼ਮਾਂ ਨਾਲ ਸਬੰਧਤ ਥਾਵਾਂ ’ਤੇ ਸਾਂਝੇ ਤੌਰ ’ਤੇ ਤਲਾਸ਼ੀ ਮੁਹਿੰਮ ਚਲਾਈ। ਜਾਂਚ ਦੌਰਾਨ ਲੈਪਟਾਪ, ਮੋਬਾਈਲ ਫੋਨ ਅਤੇ ਵੱਖ-ਵੱਖ ਦਸਤਾਵੇਜ਼ ਕਬਜ਼ੇ ਵਿੱਚ ਲਏ ਗਏ ਹਨ। 329 ਅਨੁਸਾਰ ਇਨ੍ਹਾਂ ਸਮੱਗਰੀਆਂ ਦੀ ਜਾਂਚ ਰਿਸ਼ਵਤਖੋਰੀ ਅਤੇ ਕਥਿਤ ਬੇਨਿਯਮੀਆਂ ਨਾਲ ਸਬੰਧਤ ਸਬੂਤਾਂ ਲਈ ਕੀਤੀ ਜਾ ਰਹੀ ਹੈ। 329 ਨੇ ਕਿਹਾ ਹੈ ਕਿ ਮਾਮਲੇ ਦੀ ਅਗਲੇ ਪੱਧਰ ਦੀ ਜਾਂਚ ਜਾਰੀ ਹੈ।

Leave a Reply

Your email address will not be published. Required fields are marked *