ਹਰਿਆਣਾਕੋਮ਼ਾਤ੍ਰੀਚੰਡੀਗੜ੍ਹਦੇਸ਼-ਵਿਦੇਸ਼ਪੰਜਾਬ

ਸਿੰਗਾਪੁਰ ਵਿੱਚ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਪੰਜਾਬ ਅਤੇ ਹਰਿਆਣਾ ਮੂਲ ਦੇ ਉਦਯੋਗਪਤੀਆਂ ਨੇ ਕੀਤੀ ਮਹੱਤਵਪੂਰਨ ਮੀਟਿੰਗ

ਹਰਿਆਣਾ ਬਣਿਆ ਦੇਸ਼ ਦੇ ਪਸੰਦੀਦਾ ਨਿਵੇਸ਼ ਕੇਂਦਰਾਂ ਵਿੱਚੋਂ ਇੱਕ, ਉਦਯੋਗਪਤੀਆਂ ਨੂੰ ਨਿਵੇਸ਼ ਲਈ ਕੀਤੀ ਅਪੀਲ

ਸਿੰਗਾਪੁਰ, ਪੰਚਕੂਲਾ 7 ਅਕਤੂਬਰ (ਮਧੂਸਾਰ ਬਿਊਰੋ) ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨਾਲ ਸਿੰਗਾਪੁਰ ਦੌਰੇ ਦੌਰਾਨ ਪੰਜਾਬ ਅਤੇ ਹਰਿਆਣਾ ਮੂਲ ਦੇ ਮੁੱਖ ਉਦਯੋਗਪਤੀਆਂ ਅਤੇ ਵਪਾਰਕ ਪ੍ਰਤੀਨਿਧੀਆਂ ਦੀ ਮਹੱਤਵਪੂਰਨ ਮੀਟਿੰਗ ਹੋਈ। ਇਸ ਦੌਰਾਨ ਮੁੱਖ ਮੰਤਰੀ ਨੇ ਪ੍ਰਵਾਸੀ ਭਾਰਤੀ ਭਾਈਚਾਰੇ ਦੇ ਯੋਗਦਾਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਵਿਦੇਸ਼ਾਂ ਵਿੱਚ ਆਪਣੀ ਮਿਹਨਤ, ਪ੍ਰਤਿਭਾ ਅਤੇ ਉੱਦਮਤਾ ਦੇ ਬਲ ’ਤੇ ਭਾਰਤੀ ਭਾਈਚਾਰਾ ਦੇਸ਼ ਦਾ ਮਾਣ ਵਧਾ ਰਿਹਾ ਹੈ। ਸਿੰਗਾਪੁਰ ਵਰਗੇ ਆਧੁਨਿਕ ਅਤੇ ਵਿਸ਼ਵ ਦੇ ਮੁੱਖ ਵਪਾਰਕ ਕੇਂਦਰ ਵਿੱਚ ਭਾਰਤ ਦਾ ਪਰਚਮ ਲਹਿਰਾਉਣ ਵਾਲੇ ਪ੍ਰਵਾਸੀ ਭਾਰਤੀਆਂ ਦੀ ਮਿਹਨਤ ’ਤੇ ਪੂਰੇ ਦੇਸ਼ ਨੂੰ ਮਾਣ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪ੍ਰਵਾਸੀ ਭਾਰਤੀਆਂ ਦਾ ਗਲੋਬਲ ਪੱਧਰ ’ਤੇ ਪ੍ਰਾਪਤ ਤਜਰਬਾ ਅਤੇ ਮਾਹਰਤਾ ਭਾਰਤ ਦੇ ਵਿਕਾਸ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਸਕਦੀ ਹੈ। ਉਨ੍ਹਾਂ ਨੇ ਉਦਯੋਗਪਤੀਆਂ ਨੂੰ ਹਰਿਆਣਾ ਵਿੱਚ ਨਿਵੇਸ਼ ਦੀਆਂ ਸੰਭਾਵਨਾਵਾਂ ਦਾ ਲਾਭ ਚੁੱਕਣ ਅਤੇ ਸੂਬੇ ਦੀ ਵਿਕਾਸ ਯਾਤਰਾ ਵਿੱਚ ਭਾਗੀਦਾਰ ਬਣਨ ਦਾ ਸੱਦਾ ਦਿੱਤਾ। ਸ਼੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸਿੰਗਾਪੁਰ ਨੇ ਸੀਮਤ ਭੂਗੋਲਿਕ ਖੇਤਰ ਅਤੇ ਸਰੋਤਾਂ ਦੇ ਬਾਵਜੂਦ ਦੂਰਅੰਦੇਸ਼ੀ ਆਰਥਿਕ ਨੀਤੀਆਂ, ਬਿਹਤਰ ਬੁਨਿਆਦੀ ਢਾਂਚੇ, ਸੁਸ਼ਾਸਨ ਅਤੇ ਕਾਨੂੰਨ-ਵਿਵਸਥਾ ਦੇ ਬਲ ’ਤੇ ਆਪਣੇ ਆਪ ਨੂੰ ਵਿਸ਼ਵ ਦੇ ਮੁੱਖ ਵਪਾਰਕ ਅਤੇ ਆਰਥਿਕ ਕੇਂਦਰ ਵਜੋਂ ਸਥਾਪਿਤ ਕੀਤਾ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਵੀ ਨਿਵੇਸ਼ਕਾਂ ਨੂੰ ਬਿਹਤਰ ਕਾਨੂੰਨ-ਵਿਵਸਥਾ, ਆਧੁਨਿਕ ਬੁਨਿਆਦੀ ਢਾਂਚਾ, ਸੁਸ਼ਾਸਨ ਅਤੇ ਉਦਯੋਗਾਂ ਲਈ ਅਨੁਕੂਲ ਮਾਹੌਲ ਉਪਲਬਧ ਕਰਵਾਉਣ ਦੀ ਦਿਸ਼ਾ ਵਿੱਚ ਲਗਾਤਾਰ ਕੰਮ ਕਰ ਰਿਹਾ ਹੈ।

ਪ੍ਰਧਾਨ ਮੰਤਰੀ ਦੀ ਅਗਵਾਈ ਵਿੱਚ ਭਾਰਤ ਨੇ ਵਿਕਾਸ ਦੀਆਂ ਨਵੀਂਆਂ ਬੁਲੰਦੀਆਂ ਨੂੰ ਛੂਹਿਆ
ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਭਾਰਤ ਨੇ ਪਿਛਲੇ ਸਾਲਾਂ ਵਿੱਚ ਵਿਕਾਸ ਦੀਆਂ ਨਵੀਂਆਂ ਬੁਲੰਦੀਆਂ ਹਾਸਲ ਕੀਤੀਆਂ ਹਨ ਅਤੇ ਅੱਜ ਦੇਸ਼ ਵਿਕਸਿਤ ਭਾਰਤ ਦੇ ਟੀਚੇ ਵੱਲ ਤੇਜ਼ੀ ਨਾਲ ਅੱਗੇ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀਆਂ ਨੀਤੀਆਂ ਨੇ ਦੇਸ਼ ਵਿੱਚ ਨਿਵੇਸ਼, ਬੁਨਿਆਦੀ ਢਾਂਚੇ, ਰੁਜ਼ਗਾਰ ਅਤੇ ਉੱਦਮਤਾ ਲਈ ਨਵੇਂ ਮੌਕੇ ਪੈਦਾ ਕੀਤੇ ਹਨ।
ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਕਰਤਾਰਪੁਰ ਲਾਂਘੇ (ਕੋਰੀਡੋਰ) ਦਾ ਨਿਰਮਾਣ ਇੱਕ ਮਹੱਤਵਪੂਰਨ ਪ੍ਰਾਪਤੀ ਹੈ, ਜਿਸ ਨੇ ਸ਼ਰਧਾਲੂਆਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਇੱਛਾ ਨੂੰ ਪੂਰਾ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਸਰਕਾਰ ਨੇ ਵੀ ਸਿੱਖ ਵਿਰੋਧੀ ਦੰਗਿਆਂ ਦੇ ਪੀੜਤ ਪਰਿਵਾਰਾਂ ਦੇ ਹਿੱਤ ਵਿੱਚ ਮਹੱਤਵਪੂਰਨ ਕਦਮ ਚੁੱਕਦਿਆਂ ਉਨ੍ਹਾਂ ਨੂੰ ਸਰਕਾਰੀ ਨੌਕਰੀ ਪ੍ਰਦਾਨ ਕਰਨ ਦਾ ਕੰਮ ਕੀਤਾ ਹੈ।

Leave a Reply

Your email address will not be published. Required fields are marked *