ਚੰਡੀਗੜ੍ਹਦੇਸ਼-ਵਿਦੇਸ਼ਪੰਜਾਬ

ਸੁਪਰੀਮ ਕੋਰਟ ਵੱਲੋਂ ਪਟਿਆਲਾ, ਧਰਮਕੋਟ ਅਤੇ ਬਾਘਾਪੁਰਾਣਾ ਦੇ 50 ਵਾਰਡਾਂ ਦੀ ਚੋਣ ਰੱਦ

ਚੰਡੀਗੜ੍ਹ 7 ਅਕਤੂਬਰ (ਮਧੂਸਾਰ ਬਿਊਰੋ) ਸੁਪਰੀਮ ਕੋਰਟ ਨੇ ਪਟਿਆਲਾ ਨਿਗਮ, ਨਗਰ ਕੌਂਸਲ ਧਰਮਕੋਟ ਅਤੇ ਬਾਘਾਪੁਰਾਣਾ ਦੇ 50 ਵਾਰਡਾਂ ਦੀ ਚੋਣ ਨੂੰ ਰੱਦ ਕਰ ਦਿੱਤਾ ਹੈ ਅਤੇ ਇਨ੍ਹਾਂ ਵਾਰਡਾਂ ’ਚ ਨਿਆਇਕ ਨਿਗਰਾਨੀ ਹੇਠ ਨਵੀਆਂ ਚੋਣਾਂ ਕਰਾਉਣ ਦੇ ਆਦੇਸ਼ ਜਾਰੀ ਕੀਤੇ ਹਨ। ਸਿਖਰਲੀ ਅਦਾਲਤ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੀ ਸਾਬਕਾ ਜੱਜ ਨਿਰਮਲਜੀਤ ਕੌਰ (ਸੇਵਾਮੁਕਤ) ਦੀ ਅਗਵਾਈ ਵਾਲੇ ਤੱਥ-ਖੋਜ ਕਮਿਸ਼ਨ ਦੀ ਰਿਪੋਰਟ ਨੂੰ ਪ੍ਰਵਾਨ ਕਰ ਲਿਆ ਹੈ। ਇਸ ਰਿਪੋਰਟ ਵਿਚਲੇ ਤੱਥਾਂ ਨੂੰ ਸਵੀਕਾਰ ਕਰਦਿਆਂ ਸੁਪਰੀਮ ਕੋਰਟ ਨੇ ਪੰਜਾਹ ਵਾਰਡਾਂ ’ਚ ਨਵੇਂ ਸਿਰਿਓਂ ਚੋਣਾਂ ਕਰਾਉਣ ਦੇ ਹੁਕਮ ਕੀਤੇ ਹਨ।

ਵੇਰਵਿਆਂ ਅਨੁਸਾਰ ਸੁਪਰੀਮ ਕੋਰਟ ਨੇ ਪਟਿਆਲਾ ਦੇ 28 ਵਾਰਡ, ਨਗਰ ਕੌਂਸਲ ਧਰਮਕੋਟ ਦੇ 7 ਅਤੇ ਨਗਰ ਕੌਂਸਲ ਬਾਘਾਪੁਰਾਣਾ ਦੇ ਸਾਰੇ 15 ਵਾਰਡਾਂ ਦੀ ਚੋਣ ਨੂੰ ਰੱਦ ਕਰ ਦਿੱਤਾ ਹੈ। ਪਟਿਆਲਾ ਵਿੱਚ, ਵਾਰਡ ਨੰਬਰ 1, 4, 6, 12, 14, 16, 22, 26, 28, 32, 33, 34, 36, 37, 38, 40, 41, 43, 44, 45, 46, 48, 50, 51, 52, 53, 55 ਅਤੇ 57 ਵਿੱਚ ਤਾਜ਼ਾ ਚੋਣਾਂ ਕਰਵਾਈਆਂ ਜਾਣਗੀਆਂ, ਜਿੱਥੇ ਤੱਥ-ਖੋਜ ਨਿਆਂਇਕ ਕਮਿਸ਼ਨ ਨੇ ਪਾਇਆ ਕਿ ਵਿਰੋਧੀ ਉਮੀਦਵਾਰਾਂ ਨੂੰ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਤੋਂ ਰੋਕਣ ਅਤੇ ਜ਼ਬਰਦਸਤੀ ਚੋਣ ਲੜਨ ਤੋਂ ਬਾਹਰ ਰੱਖਣ ਕਾਰਨ ਚੋਣ ਪ੍ਰਕਿਰਿਆ ਪ੍ਰਭਾਵਿਤ ਹੋਈ ਸੀ। ਧਰਮਕੋਟ ਮਿਉਂਸਪਲ ਕੌਂਸਲ ਵਿੱਚ ਵਾਰਡ ਨੰਬਰ 1, 2, 3, 4, 7, 9 ਅਤੇ 13 ਵਿੱਚ ਤਾਜ਼ਾ ਚੋਣਾਂ ਕਰਵਾਈਆਂ ਜਾਣਗੀਆਂ ਜਦਕਿ ਬਾਘਾ ਪੁਰਾਣਾ ਮਿਉਂਸਪਲ ਕੌਂਸਲ ਵਿੱਚ ਸਾਰੇ 15 ਵਾਰਡਾਂ ਵਿੱਚ ਨਵੀਆਂ ਚੋਣਾਂ ਹੋਣਗੀਆਂ।

Leave a Reply

Your email address will not be published. Required fields are marked *