ਚੰਡੀਗੜ੍ਹਦੇਸ਼-ਵਿਦੇਸ਼ਪੰਜਾਬ

ਦਿੱਲੀ ਪ੍ਰਦਰਸ਼ਨ : 1000 ਤੋਂ ਵੱਧ ਪ੍ਰਦਰਸ਼ਨਕਾਰੀ ਹਿਰਾਸਤ ’ਚ, 2 ਪੁਲਸ ਮੁਲਾਜ਼ਮ ਜ਼ਖ਼ਮੀ

ਨਵੀਂ ਦਿੱਲੀ- (ਮਧੂਸਾਰ ਬਿਊਰੋ) ਰਾਜਧਾਨੀ ਦਿੱਲੀ ਦੇ ਜੰਤਰ-ਮੰਤਰ ਵਿਖੇ ਚੋਣ ਕਮਿਸ਼ਨ ਖ਼ਿਲਾਫ਼ ਪ੍ਰਦਰਸ਼ਨ ਕਰਨ ਪਹੁੰਚੇ ਲਗਭਗ 1,000 ਪ੍ਰਦਰਸ਼ਨਕਾਰੀਆਂ ਨੂੰ ਪੁਲਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਇਸ ਕਾਰਵਾਈ ਦੌਰਾਨ ਹੋਈ ਝੜਪ ’ਚ ਦਿੱਲੀ ਪੁਲਸ ਦੇ ਦੋ ਜਵਾਨ ਜ਼ਖਮੀ ਹੋ ਗਏ ਹਨ, ਜਿਨ੍ਹਾਂ ’ਚ ਪੰਕ ਫੋਰਸ ਦੀ ਇੱਕ ਮਹਿਲਾ ਕਰਮਚਾਰੀ ਵੀ ਸ਼ਾਮਲ ਹੈ। ਜ਼ਖਮੀ ਹੋਏ ਦੋਵਾਂ ਪੁਲਸ ਮੁਲਾਜ਼ਮਾਂ ਸੁਮਨ ਅਤੇ ਧੀਰਜ ਯਾਦਵ ਨੂੰ ਇਲਾਜ ਲਈ ਨੇੜਲੇ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਹੈ।

ਪੁਲਸ ਅਧਿਕਾਰੀਆਂ ਅਨੁਸਾਰ, ਨਵੀਂ ਦਿੱਲੀ ਜ਼ਿਲ੍ਹੇ ਵਿੱਚ ਧਾਰਾ 163 ਅਤੇ ਅਮਨ-ਕਾਨੂੰਨ ਦੀ ਮੌਜੂਦਾ ਸਥਿਤੀ ਦਾ ਹਵਾਲਾ ਦਿੰਦੇ ਹੋਏ ਪ੍ਰਦਰਸ਼ਨ ਦੀ ਇਜਾਜ਼ਤ ਨਹੀਂ ਦਿੱਤੀ ਗਈ ਸੀ। ਇਸ ਦੇ ਬਾਵਜੂਦ ਪ੍ਰਦਰਸ਼ਨਕਾਰੀ ਪ੍ਰਦਰਸ਼ਨ ਵਾਲੀ ਥਾਂ ਵੱਲ ਵਧਣ ਦੀ ਕੋਸ਼ਿਸ਼ ਕਰ ਰਹੇ ਸਨ। ਇਲਾਕੇ ਦੀ ਸੁਰੱਖਿਆ ਲਈ ਨਵੀਂ ਦਿੱਲੀ ਨੂੰ 20 ਜ਼ੋਨਾਂ ਵਿੱਚ ਵੰਡਿਆ ਗਿਆ ਹੈ, ਜਿੱਥੇ ਸਪੈਸ਼ਲ ਸੀ.ਪੀ., ਡੀ.ਸੀ.ਪੀ. ਅਤੇ ਵਧੀਕ ਡੀ.ਸੀ.ਪੀ. ਪੱਧਰ ਦੇ ਸੀਨੀਅਰ ਅਧਿਕਾਰੀ ਖੁਦ ਗਸ਼ਤ ਕਰ ਰਹੇ ਹਨ। ਪੁਲਸ ਅਧਿਕਾਰੀਆਂ ਅਨੁਸਾਰ, ਨਵੀਂ ਦਿੱਲੀ ਜ਼ਿਲ੍ਹੇ ਵਿੱਚ ਧਾਰਾ 163 ਅਤੇ ਅਮਨ-ਕਾਨੂੰਨ ਦੀ ਮੌਜੂਦਾ ਸਥਿਤੀ ਦਾ ਹਵਾਲਾ ਦਿੰਦੇ ਹੋਏ ਪ੍ਰਦਰਸ਼ਨ ਦੀ ਇਜਾਜ਼ਤ ਨਹੀਂ ਦਿੱਤੀ ਗਈ ਸੀ। ਇਸ ਦੇ ਬਾਵਜੂਦ ਪ੍ਰਦਰਸ਼ਨਕਾਰੀ ਪ੍ਰਦਰਸ਼ਨ ਵਾਲੀ ਥਾਂ ਵੱਲ ਵਧਣ ਦੀ ਕੋਸ਼ਿਸ਼ ਕਰ ਰਹੇ ਸਨ। ਇਲਾਕੇ ਦੀ ਸੁਰੱਖਿਆ ਲਈ ਨਵੀਂ ਦਿੱਲੀ ਨੂੰ 20 ਜ਼ੋਨਾਂ ਵਿੱਚ ਵੰਡਿਆ ਗਿਆ ਹੈ।

Leave a Reply

Your email address will not be published. Required fields are marked *