ਚੰਡੀਗੜ੍ਹਦੇਸ਼-ਵਿਦੇਸ਼ਪੰਜਾਬ

ਮਾਰਕੋ ਰੂਬੀਓ ਨੇ ਡਾ. ਐੱਸ. ਜੈਸ਼ੰਕਰ ਨਾਲ ਕੀਤੀ ਮੁਲਾਕਾਤ !

ਨਵੀਂ ਦਿੱਲੀ 20 ਅਕਤੂਬਰ (ਮਧੂਸਾਰ ਬਿਊਰੋ) ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ਤਿੰਨ ਦਿਨਾ ਦੌਰੇ ਦੌਰਾਨ ਭਾਰਤ ਆਏ ਹੋਏ ਹਨ। ਇਸ ਦੌਰਾਨ ਉਨ੍ਹਾਂ ਨੇ ਮੁੰਬਈ ਵਿਖੇ ਭਾਰਤੀ ਵਿਦੇਸ਼ ਮੰਤਰੀ ਡਾ. ਐੱਸ. ਜੈਸ਼ੰਕਰ ਨਾਲ ਇੱਕ ਉੱਚ-ਪੱਧਰੀ ਬੈਠਕ ਕੀਤੀ। ਬੈਠਕ ਤੋਂ ਬਾਅਦ ਰੂਬੀਓ ਨੇ ਦੱਸਿਆ ਕਿ ਦੋਵਾਂ ਦੇਸ਼ਾਂ ਵਿਚਾਲੇ ਊਰਜਾ ਸੁਰੱਖਿਆ, ਰੱਖਿਆ ਸਹਿਯੋਗ, ਟੈਕਨਾਲੌਜੀ ਅਤੇ ਦੋ-ਪੱਖੀ ਵਪਾਰ ਨੂੰ ਵਧਾਉਣ ’ਤੇ ਬੇਹੱਦ ਸਾਰਥਕ ਚਰਚਾ ਹੋਈ ਹੈ। ਰੂਬੀਓ ਨੇ ਐਕਸ ’ਤੇ ਇਕ ਪੋਸਟ ਸ਼ੇਅਰ ਕਰਦੇ ਹੋਏ ਲਿਖਿਆ, “ਮੁੰਬਈ ’ਚ ਭਾਰਤੀ ਵਿਦੇਸ਼ ਮੰਤਰੀ ਡਾ. ਐੱਸ. ਜੈਸ਼ੰਕਰ ਨਾਲ ਊਰਜਾ ਸੁਰੱਖਿਆ ਅਤੇ ਰੱਖਿਆ ਸਹਿਯੋਗ ’ਤੇ ਚਰਚਾ ਹੋਈ ਅਤੇ ਅਸੀਂ ਅਮਰੀਕਾ-ਭਾਰਤ ਰਣਨੀਤਕ ਭਾਈਵਾਲੀ ਨੂੰ ਅੱਗੇ ਵਧਾਉਣ ਦੀ ਵਚਨਬੱਧਤਾ ਨੂੰ ਦੁਹਰਾਇਆ। ਅਮਰੀਕਾ ਦੇ ਰਾਜਦੂਤ ਸਰਜੀਓ ਗੋਰ, ਜੋ ਇਸ ਦੌਰੇ ਦੌਰਾਨ ਰੂਬੀਓ ਨਾਲ ਮੌਜੂਦ ਹਨ, ਨੇ ਕਿਹਾ ਕਿ ਇਹ ਬੈਠਕ ਦੋਵਾਂ ਦੇਸ਼ਾਂ ਦੇ ਸਬੰਧਾਂ ’ਚ ਮਜ਼ਬੂਤੀ ਲਿਆਉਣ ਦਾ ਕੰਮ ਕਰੇਗੀ। ਇਸ ਮੁਲਾਕਾਤ ਦੌਰਾਨ ਦੋਵਾਂ ਦੇਸ਼ਾਂ ਨੇ ਮਿਡਲ ਈਸਟ ’ਚ ਚੱਲ ਰਹੀ ਜੰਗ ਕਾਰਨ ਗਲੋਬਲ ਊਰਜਾ ਬਾਜ਼ਾਰ ’ਤੇ ਪਏ ਪ੍ਰਭਾਵ ਦੇ ਮੱਦੇਨਜ਼ਰ ਤੇਲ ਅਤੇ ਗੈਸ ਸਪਲਾਈ ਦੀ ਸੁਰੱਖਿਆ ’ਤੇ ਵੀ ਵਿਸ਼ੇਸ਼ ਤੌਰ ’ਤੇ ਚਰਚਾ ਕੀਤੀ।

Leave a Reply

Your email address will not be published. Required fields are marked *