ਚੰਡੀਗੜ੍ਹਦੇਸ਼-ਵਿਦੇਸ਼ਪੰਜਾਬ

ਪਰਵਿੰਦਰ ਝੋਟਾ ਕਤਲ ਮਾਮਲੇ ’ਚ ਮਾਨਸਾ ਦੇ ਡੀਐੱਸਪੀ ਅਤੇ ਡਰੱਗ ਇੰਸਪੈਕਟਰ ਮੁਅੱਤਲ

ਮਾਨਸਾ 21 ਅਕਤੂਬਰ (ਮਧੂਸਾਰ ਬਿਊਰੋ) ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ਡੀਐੱਸਪੀ ਹਰਜਿੰਦਰ ਸਿੰਘ ਗਿੱਲ ਅਤੇ ਡਰੱਗ ਇੰਸਪੈਕਟਰ ਨਰੇਸ਼ ਕੁਮਾਰ ਸਸਪੈਂਡ ਕਰ ਦਿੱਤੇ ਗਏ ਹਨ। ਇਸ ਦੀ ਪੁਸ਼ਟੀ ਡੀਆਈਜੀ ਹਰਜੀਤ ਸਿੰਘ ਵਲੋਂ ਇਸ ਦੀ ਪੁਸ਼ਟੀ ਕੀਤੀ ਗਈ ਹੈ। ਗੌਰਤਲਬ ਹੈ ਕਿ ਪਰਵਿੰਦਰ ਝੌਟਾ ਦੇ ਪਰਿਵਾਰ ਅਤੇ ਪੰਜਾਬ ਸਰਕਾਰ ਦੇ ਅਧਿਕਾਰੀਆਂ ਅਪਨੀਤ ਰਿਆਤ, ਕੰਵਲਪ੍ਰੀਤ ਬਰਾੜ ਅਤੇ ਮਾਨਸਾ ਦੀ ਡਿਪਟੀ ਕਮਿਸ਼ਨਰ ਨਵਜੋਤ ਕੌਰ ਅਤੇ ਡੀਆਈਜੀ ਬਠਿੰਡਾ ਰੇਂਜ ਹਰਜੀਤ ਸਿੰਘ ਦਰਮਿਆਨ ਅੱਜ ਸ਼ਾਮ ਇੱਥੇ ਜ਼ਿਲ੍ਹਾ ਪਰਿਸ਼ਦ ਕੰਪਲੈਕਸ ਵਿਖੇ ਮੀਟਿੰਗ ਕੀਤੀ ਗਈ ਹੈ।ਝੋਟਾ ਦੇ ਪਿਤਾ ਭੀਮ ਸਿੰਘ ਦਾ ਦੋਸ਼ ਹੈ ਕਿ ਪਰਵਿੰਦਰ ਝੋਟਾ ਨੇ 13 ਅਕਤੂਬਰ ਨੂੰ ਇੱਕ ਬਜ਼ੁਰਗ ਵਿਅਕਤੀ, ਜਿਸ ਨੇ ਕਥਿਤ ਤੌਰ ’ਤੇ ਉੱਥੋਂ ਨਸ਼ੀਲੀਆਂ ਦਵਾਈਆਂ ਖਰੀਦੀਆਂ ਸਨ, ਨਾਲ ਕੈਮਿਸਟ ਦੀ ਦੁਕਾਨ ’ਤੇ ਜਾਣ ਤੋਂ ਪਹਿਲਾਂ ਡੀਐੱਸਪੀ ਨਾਲ ਗੱਲ ਕੀਤੀ ਸੀ।

Leave a Reply

Your email address will not be published. Required fields are marked *