ਪੰਜਾਬਪਟਿਆਲਾ

ਵੋਟ ਚੋਰੀ ਦੇ ਮੁੱਦੇ ’ਤੇ ਬੀਬੀ ਰੰਧਾਵਾ ਤੇ ਦੁੱਗਲ ਦੀ ਅਗਵਾਈ ਹੇਠ ਪਟਿਆਲਾ ਕਾਂਗਰਸ ਦੀ ਅਹਿਮ ਮੀਟਿੰਗ।

ਰਾਹੁਲ ਗਾਂਧੀ ਦੀ ਸੰਗਰੂਰ ਰੈਲੀ ਨੂੰ ਕਾਮਯਾਬ ਕਰਾਂਗੇ: ਗਾਂਧੀ, ਕਾਵਰੇ, ਵੇਰਕਾ।

ਪਟਿਆਲਾ  (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਜ਼ਿਲ੍ਹਾ ਕਾਂਗਰਸ ਕਮੇਟੀ ਪਟਿਆਲਾ ਦਿਹਾਤੀ ਦੇ ਪ੍ਰਧਾਨ ਬੀਬੀ ਗੁਰਸ਼ਰਨ ਕੌਰ ਰੰਧਾਵਾ ਅਤੇ ਸ਼ਹਿਰੀ ਪ੍ਰਧਾਨ ਨਰੇਸ਼ ਦੁੱਗਲ ਦੀ ਅਗਵਾਈ ਹੇਠ ਅੱਜ ਪਟਿਆਲਾ ਵਿਖੇ “ਲੋਕਤੰਤਰ ਦੀ ਰਾਖੀ” ਦੇ ਮੁੱਖ ਵਿਸ਼ੇ ’ਤੇ ਇੱਕ ਅਹਿਮ ਮੀਟਿੰਗ ਹੋਟਲ ਐਮ ਐਲ ਪ੍ਰਾਇਡ ਵਿਖੇ ਕੀਤੀ ਗਈ। ਇਸ ਮੌਕੇ ਕਾਂਗਰਸ ਹਾਈਕਮਾਂਡ ਦੇ ਸੀਨੀਅਰ ਆਗੂਆਂ ਦੀ ਵਿਸ਼ੇਸ਼ ਸ਼ਮੂਲੀਅਤ ਰਹੀ ਜਿਨ੍ਹਾਂ ਵਿੱਚ ਪੰਜਾਬ ਕਾਂਗਰਸ ਦੇ ਕੋ ਇੰਚਾਰਜ ਹੀਨਾ ਕਾਵਰੇ, ਸੰਸਦ ਡਾਕਟਰ ਧਰਮਵੀਰ ਗਾਂਧੀ ਤੇ ਸਾਬਕਾ ਮੰਤਰੀ ਡ: ਰਾਜਕੁਮਾਰ ਵੇਰਕਾ, ਸਾਧੂ ਸਿੰਘ ਧਰਮਸੋਤ, ਹਰਦਿਆਲ ਸਿੰਘ ਕੰਬੋਜ, ਮਦਨ ਲਾਲ ਜਲਾਲਪੁਰ, ਰਜਿੰਦਰ ਸਿੰਘ, ਹਰਿੰਦਰਪਾਲ ਸਿੰਘ ਹੈਰੀਮਾਨ, ਐਸ ਆਈ ਆਰ ਦੀ ਇੰਚਾਰਜ ਕਿੰਗਰਾ ਤੇ ਕੁਆਡੀਨੇਟਰ ਅਮਨ ਢੇਪਈ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ।ਮੀਟਿੰਗ ਵਿੱਚ SIR (ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ) ਨਾਲ ਜੁੜੇ ਮੁੱਦਿਆਂ ਅਤੇ 4 ਨਵੰਬਰ ਨੂੰ ਸੰਗਰੂਰ ਵਿਖੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਸ੍ਰੀ ਰਾਹੁਲ ਗਾਂਧੀ ਜੀ ਦੀ ਰੈਲੀ ਦੀਆਂ ਤਿਆਰੀਆਂ ਬਾਰੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ।

ਇਸ ਅਹਿਮ ਮੀਟਿੰਗ ਵਿੱਚ ਮੈਡਮ ਹੀਨਾ ਕਾਵੜੇ, ਸਕੱਤਰ AICC ਅਤੇ ਪੰਜਾਬ ਦੀ ਸਹਿ-ਇੰਚਾਰਜ, ਡਾ. ਰਾਜ ਕੁਮਾਰ ਵੇਰਕਾ, ਕਾਰਜਕਾਰੀ ਪ੍ਰਧਾਨ, ਅਤੇ ਪਟਿਆਲਾ ਤੋਂ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ ਜਿਨਾਂ ਨੇ ਆਪਣੇ ਵਿਚਾਰ ਵਰਕਰਾਂ ਅੱਗੇ ਰੱਖੇ। ਕਾਂਗਰਸ ਹਾਈਕਮਾਂਡ ਦੇ ਆਗੂਆਂ ਦੀ ਮੌਜੂਦਗੀ ਨੇ ਮੀਟਿੰਗ ਨੂੰ ਮਹੱਤਵਪੂਰਨ ਬਣਾਇਆ, ਜਿਸ ਦੌਰਾਨ ਲੋਕਤੰਤਰੀ ਅਧਿਕਾਰਾਂ ਦੀ ਸੁਰੱਖਿਆ ਅਤੇ ਪਾਰਟੀ ਦੀਆਂ ਆਉਣ ਵਾਲੀਆਂ ਸਿਆਸੀ ਗਤੀਵਿਧੀਆਂ ਸਬੰਧੀ ਵਿਚਾਰ ਸਾਂਝੇ ਕੀਤੇ ਗਏ।

SIR ਦੇ ਮੁੱਦੇ ’ਤੇ ਚਰਚਾ ਕਰਦਿਆਂ ਆਗੂਆਂ ਨੇ ਵੋਟਰ ਸੂਚੀਆਂ ਦੀ ਸੁਧਾਈ ਦੀ ਪ੍ਰਕਿਰਿਆ ਵਿੱਚ ਪਾਰਦਰਸ਼ਤਾ, ਨਿਰਪੱਖਤਾ ਅਤੇ ਹਰ ਯੋਗ ਨਾਗਰਿਕ ਦੇ ਵੋਟ ਦੇ ਅਧਿਕਾਰ ਦੀ ਸੁਰੱਖਿਆ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਲੋਕਤੰਤਰ ਦੀ ਮਜ਼ਬੂਤੀ ਲਈ ਇਹ ਯਕੀਨੀ ਬਣਾਉਣਾ ਲਾਜ਼ਮੀ ਹੈ ਕਿ ਕਿਸੇ ਵੀ ਯੋਗ ਵੋਟਰ ਦਾ ਨਾਮ ਗਲਤ ਤਰੀਕੇ ਨਾਲ ਵੋਟਰ ਸੂਚੀ ਵਿੱਚੋਂ ਨਾ ਕੱਟਿਆ ਜਾਵੇ ਅਤੇ ਹਰ ਨਾਗਰਿਕ ਨੂੰ ਆਪਣੇ ਸੰਵਿਧਾਨਕ ਹੱਕ ਦੀ ਵਰਤੋਂ ਕਰਨ ਦਾ ਪੂਰਾ ਮੌਕਾ ਮਿਲੇ।

ਮੀਟਿੰਗ ਦਾ ਇੱਕ ਹੋਰ ਅਹਿਮ ਪਹਿਲੂ 4 ਨਵੰਬਰ ਨੂੰ ਸੰਗਰੂਰ ਵਿਖੇ ਹੋਣ ਵਾਲੀ ਰੈਲੀ ਦੀਆਂ ਤਿਆਰੀਆਂ ਰਿਹਾ। ਇਸ ਸਬੰਧੀ ਜ਼ਿਲ੍ਹਾ ਪਟਿਆਲਾ ਦੀ ਸਮੁੱਚੀ ਕਾਂਗਰਸੀ ਲੀਡਰਸ਼ਿਪ ਨੇ ਆਪਸੀ ਤਾਲਮੇਲ, ਜਥੇਬੰਦਕ ਸਰਗਰਮੀਆਂ ਅਤੇ ਰੈਲੀ ਦੀ ਸਫ਼ਲਤਾ ਲਈ ਕੀਤੇ ਜਾ ਰਹੇ ਪ੍ਰਬੰਧਾਂ ਬਾਰੇ ਵਿਚਾਰ-ਵਟਾਂਦਰਾ ਕੀਤਾ। ਆਗੂਆਂ ਨੇ ਪਾਰਟੀ ਦੇ ਅਹੁਦੇਦਾਰਾਂ ਅਤੇ ਵਰਕਰਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਲਈ ਤਿਆਰੀਆਂ ਨੂੰ ਹੋਰ ਤੇਜ਼ ਕਰਨ ’ਤੇ ਜ਼ੋਰ ਦਿੱਤਾ।

ਇਸ ਮੌਕੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ,ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ, ਮਦਨ ਲਾਲ ਜਲਾਲਪੁਰ, ਰਜਿੰਦਰ ਸਿੰਘ ਹਰਿੰਦਰਪਾਲ ਸਿੰਘ ਹੈਰੀਮਾਨ, ਵਿਸ਼ਨੂੰ ਸ਼ਰਮਾ,ਮੋਹਿਤ ਮਹਿੰਦਰਾ, ਨਿਰਮਲ ਭਟੀਆਂ, ਗੁਰਵਿੰਦਰ ਸਿੰਘ ਢਿੱਲੋ, ਸੰਜੀਵ ਸ਼ਰਮਾ ,ਕੁਲਵਿੰਦਰ ਸਿੰਘ ਅਰਨੋ, ਦਰਬਾਰਾ ਸਿੰਘ ਬਨਵਾਲਾ, ਅਮਰਜੀਤ ਘੱਗਾ, ਨਛੱਤਰ ਸਿੰਘ, ਦਰਸ਼ਨ ਸਿੰਘ ਸਿੱਧੂ , ਗੌਰਵ ਸੰਧੂ, ਰਜਿੰਦਰ ਸਿੰਘ, ਮਹੰਤ ਹਰਵਿੰਦਰ ਖਨੌੜਾ, ਰਸ਼ਪਾਲ ਸਿੰਘ ਚੰਦਰੇਸਵਰ  ਮੋਹੀ ਅਤੇ ਬਲਾਕ ਪ੍ਰਧਾਨ ਅਸ਼ਵਨੀ ਬੱਤਾ, ਜਗਰੂਪ ਹੈਪੀ, ਜਗਵਿੰਦਰ ਢਿੱਲੋ, ਰਣਜੀਤ ਸ਼ੁਤਰਾਣਾ, ਹਰਦੀਪ ਕੁਲਾਰਾ, ਵਿਵੇਕ ਸਿੰਗਲਾ ਅਤੇ ਕਾਂਗਰਸ ਪਾਰਟੀ ਦੇ ਹੋਰ ਸੀਨੀਅਰ ਆਗੂ ਹਰਵਿੰਦਰ ਰਾਠੀਆਂ, ਰਤਨਜੀਤ ਜਾਹਲਾਂ, ਹਰਿੰਦਰ ਸ਼ਰਮਾ, ਹਰਦੀਪ ਜੋਸ਼ਨ,ਗੁਰਪ੍ਰੀਤ ਰਾਜਗੜ੍ਹ, ਦੀਦਾਰ ਦੌਣਕਲਾਂ, ਰਿੰਕੂ ਸੇਵਾ ਦਲ, ਤੇਜਿੰਦਰ ਗਾਜੇਵਾਸ ਅਹੁਦੇਦਾਰ ਵੀ ਹਾਜ਼ਰ ਸਨ।

ਮੀਟਿੰਗ ਦੌਰਾਨ ਲੋਕਤੰਤਰ ਦੀ ਰਾਖੀ, ਵੋਟਰਾਂ ਦੇ ਸੰਵਿਧਾਨਕ ਅਧਿਕਾਰਾਂ ਅਤੇ ਨਿਰਪੱਖ ਚੋਣ ਪ੍ਰਕਿਰਿਆ ਨਾਲ ਜੁੜੇ ਮੁੱਦਿਆਂ ’ਤੇ ਚਰਚਾ ਕੀਤੀ ਗਈ। ਇਸ ਦੇ ਨਾਲ ਹੀ ਸੰਗਰੂਰ ਰੈਲੀ ਦੀਆਂ ਤਿਆਰੀਆਂ ਨੂੰ ਲੈ ਕੇ ਪਾਰਟੀ ਦੀ ਜ਼ਿਲ੍ਹਾ ਇਕਾਈ ਵੱਲੋਂ ਕੀਤੇ ਜਾ ਰਹੇ ਯਤਨਾਂ ਬਾਰੇ ਵੀ ਵਿਚਾਰ ਸਾਂਝੇ ਕੀਤੇ ਗਏ।

ਇਸ ਮੌਕੇ ਜਸਵਿੰਦਰ ਸਿੰਘ ਰੰਧਾਵਾ, ਪਰਮਜੀਤ ਚੌਹਾਨ, ਟਿੰਕਾ ਗਾਜੇਵਾਸ, ਸ਼ੰਕਰ ਜਿੰਦਲ, ਗੁਰਪ੍ਰੀਤ ਬੈਦਵਾਨ ਪੀਏ, ਯਾਮਿਨੀ ਵਰਮਾ, ਅਮਰਜੀਤ ਕੌਰ ਤ੍ਰਿਪੜੀ, ਦੀਪੂ ਭੰਡਾਰੀ, ਕਾਲਾ ਬਠੋਈ ਵੀ ਹਾਜਰ ਰਹੇ।

Leave a Reply

Your email address will not be published. Required fields are marked *