ਗੁਰੂ ਤੇਗ ਬਹਾਦਰ ਸਾਹਿਬ ਜੀ ਨੂੰ ਸਮਰਪਿਤ 251ਵਾਂ ਗੁਰਮਤ ਸਮਾਗਮ ਪਟਿਆਲਾ ਵਿਖੇ ਆਯੋਜਿਤ
ਪਟਿਆਲਾ: ( ਕਵਰ ਸਿੰਘ ਬੇਦੀ ) ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੂੰ ਸਮਰਪਿਤ 251ਵਾਂ ਗੁਰਮਤ ਸਮਾਗਮ ਪਟਿਆਲਾ ਦੇ ਐੱਸ.ਡੀ.ਕੇ.ਐੱਸ. ਭਵਨ ਵਿਖੇ ਸ਼ਰਧਾ ਅਤੇ ਸਤਿਕਾਰ ਨਾਲ ਕਰਵਾਇਆ ਗਿਆ। ਸਮਾਗਮ ਦੀ ਅਗਵਾਈ ਆਚਾਰੀਆ ਸਵਾਮੀ ਰਾਜੇਸ਼ਵਰਾਨੰਦ ਜੀ ਮਹਾਰਾਜ, ਅੰਬਾਲਾ ਵਾਲਿਆਂ ਨੇ ਕੀਤੀ। ਇਸ ਮੌਕੇ ਪੰਜਾਬ, ਖ਼ਾਸ ਕਰਕੇ ਮਾਲਵਾ ਖੇਤਰ ਤੋਂ ਵੱਡੀ ਗਿਣਤੀ ਵਿੱਚ ਸੰਤ-ਮਹਾਪੁਰਸ਼ਾਂ, ਸੰਤ ਸਮਾਜ ਅਤੇ ਸੰਗਤਾਂ ਨੇ ਹਾਜ਼ਰੀ ਭਰੀ। ਸਮਾਗਮ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਜੀ ਨੇ ਸ਼ਿਰਕਤ ਕਰਨੀ ਸੀ, ਪਰ ਕੁਝ ਕਾਰਨਾਂ ਕਰਕੇ ਉਹ ਸਮਾਗਮ ਵਿੱਚ ਨਹੀਂ ਪਹੁੰਚ ਸਕੇ। ਉਨ੍ਹਾਂ ਦੀ ਥਾਂ ਹਰਿਆਣਾ ਦੇ ਕੈਬਨਿਟ ਮੰਤਰੀ ਸ੍ਰੀ ਕ੍ਰਿਸ਼ਨ ਬੇਦੀ ਜੀ ਨੇ ਸਮਾਗਮ ਵਿੱਚ ਹਾਜ਼ਰੀ ਭਰੀ। ਉਨ੍ਹਾਂ ਨੇ ਸੰਤ-ਮਹਾਪੁਰਸ਼ਾਂ ਦਾ ਸਨਮਾਨ ਕੀਤਾ ਅਤੇ ਸੰਗਤਾਂ ਦੇ ਦਰਸ਼ਨ ਕੀਤੇ।
ਇਸ ਮੌਕੇ ਸ੍ਰੀ ਕ੍ਰਿਸ਼ਨ ਬੇਦੀ ਜੀ ਦਾ ਪਟਿਆਲਾ ਦੀ ਪ੍ਰਸਿੱਧ ਫੁਲਕਾਰੀ ਭੇਟ ਕਰਕੇ ਸਨਮਾਨ ਕਰਨ ਦਾ ਸੁਭਾਗ ਪ੍ਰਾਪਤ ਹੋਇਆ। ਉਨ੍ਹਾਂ ਨਾਲ ਧਾਰਮਿਕ ਅਤੇ ਸਮਾਜਿਕ ਵਿਸ਼ਿਆਂ ’ਤੇ ਵਿਚਾਰ-ਵਟਾਂਦਰਾ ਵੀ ਹੋਇਆ। ਸਮਾਗਮ ਦੌਰਾਨ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਜੀ ਦੇ OSD ਸ੍ਰੀ Prabeen ਸਿੰਘ ਜੀ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਉਨ੍ਹਾਂ ਦਾ ਵੀ ਪਟਿਆਲਾ ਦੀ ਫੁਲਕਾਰੀ ਭੇਟ ਕਰਕੇ ਸਨਮਾਨ ਕੀਤਾ ਗਿਆ। ਇਸ ਪਵਿੱਤਰ ਸਮਾਗਮ ਵਿੱਚ ਸੰਤ-ਮਹਾਪੁਰਸ਼ਾਂ ਅਤੇ ਵੱਡੀ ਗਿਣਤੀ ਵਿੱਚ ਪਹੁੰਚੀ ਸੰਗਤ ਦੇ ਦਰਸ਼ਨ ਕਰਕੇ ਅਸ਼ੀਰਵਾਦ ਪ੍ਰਾਪਤ ਕੀਤਾ ਅਤੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਰਨਾਂ ਵਿੱਚ ਸਰਬੱਤ ਦੇ ਭਲੇ, ਪੰਜਾਬ ਦੀ ਖੁਸ਼ਹਾਲੀ ਅਤੇ ਸਮੁੱਚੀ ਮਨੁੱਖਤਾ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ

