ਪੰਜਾਬਪਟਿਆਲਾ

ਸੰਗਰੂਰ ਵਿਖੇ 4 ਨਵੰਬਰ ਨੂੰ ਹੋਣ ਵਾਲੀ ’ਇਨਸਾਫ ਰੈਲੀ’ ਦੀ ਤਿਆਰੀ ਸਬੰਧੀ ਮੋਹਿਤ ਮੋਹਿੰਦਰਾ ਦੇ ਗ੍ਰਹਿ ਵਿਖੇ ਅਹਿਮ ਮੀਟਿੰਗ

ਹਲਕਾ ਪਟਿਆਲਾ ਦਿਹਾਤੀ ਤੋਂ ਭਾਰੀ ਗਿਣਤੀ ’ਚ ਕਾਂਗਰਸੀ ਵਰਕਰ ਤੇ ਆਗੂ ਰੈਲੀ ’ਚ ਪਾਉਣਗੇ ਸ਼ਮੂਲੀਅਤ: ਮੋਹਿਤ ਮੋਹਿੰਦਰਾ

ਪਟਿਆਲਾ 1 ਨਵੰਬਰ (ਕੰਵਰ ਸਿੰਘ ਬੇਦੀ/ਮਧੂਸਾਰ ਬਿਊਰੋ) ਕਾਂਗਰਸ ਪਾਰਟੀ ਦੇ ਕੌਮੀ ਆਗੂ ਸ਼੍ਰੀ ਰਾਹੁਲ ਗਾਂਧੀ ਦੀ ਅਗਵਾਈ ਹੇਠ 4 ਤਰੀਕ ਨੂੰ ਸੰਗਰੂਰ ਵਿਖੇ ਹੋਣ ਜਾ ਰਹੀ ਵਿਸ਼ਾਲ ’ਇਨਸਾਫ ਰੈਲੀ’ ਦੀਆਂ ਤਿਆਰੀਆਂ ਸਬੰਧੀ ਅੱਜ ਇੱਕ ਅਹਿਮ ਮੀਟਿੰਗ ਪੰਜਾਬ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਹਲਕਾ ਪਟਿਆਲਾ ਦਿਹਾਤੀ ਦੇ ਇੰਚਾਰਜ ਸ਼੍ਰੀ ਮੋਹਿਤ ਮੋਹਿੰਦਰਾ ਦੇ ਗ੍ਰਹਿ ਵਿਖੇ ਹੋਈ। ਇਸ ਮੀਟਿੰਗ ਵਿੱਚ ਹਲਕੇ ਦੀ ਸਮੁੱਚੀ ਕਾਂਗਰਸ ਲੀਡਰਸ਼ਿਪ ਅਤੇ ਪਾਰਟੀ ਕੇਡਰ ਨੇ ਸ਼ਿਰਕਤ ਕੀਤੀ।
ਮੀਟਿੰਗ ਦੌਰਾਨ ਬਲਾਕ ਅਹੁਦੇਦਾਰ, ਮੰਡਲ ਪ੍ਰਧਾਨ, ਸਾਬਕਾ ਅਤੇ ਮੌਜੂਦਾ ਸਰਪੰਚ, ਪੰਚ, ਅਤੇ ਨਗਰ ਨਿਗਮ ਦੇ ਕੌਂਸਲਰਾਂ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਹਾਜ਼ਰ ਸਨ। ਮੀਟਿੰਗ ਦਾ ਮੁੱਖ ਮਕਸਦ ਸੰਗਰੂਰ ਰੈਲੀ ਵਿੱਚ ਹਲਕਾ ਪਟਿਆਲਾ ਦਿਹਾਤੀ ਵੱਲੋਂ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਉਣਾ ਸੀ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਮੋਹਿਤ ਮੋਹਿੰਦਰਾ ਨੇ ਕਿਹਾ ਕਿ ਰਾਹੁਲ ਗਾਂਧੀ ਦੀ ਇਹ ’ਇਨਸਾਫ ਰੈਲੀ’ ਮੌਜੂਦਾ ਸਰਕਾਰ ਦੀਆਂ ਨੀਤੀਆਂ ਅਤੇ ਵਾਅਦਾਖਿਲਾਫੀਆਂ ਖਿਲਾਫ ਲੋਕਾਂ ਦੀ ਆਵਾਜ਼ ਬੁਲੰਦ ਕਰਨ ਲਈ ਰੱਖੀ ਗਈ ਹੈ। ਉਨ੍ਹਾਂ ਕਿਹਾ ਕਿ ਪਟਿਆਲਾ ਦਿਹਾਤੀ ਦੇ ਲੋਕ ਅਤੇ ਕਾਂਗਰਸੀ ਵਰਕਰ ਪੂਰੇ ਉਤਸ਼ਾਹ ਨਾਲ ਇਸ ਰੈਲੀ ਵਿੱਚ ਹਿੱਸਾ ਲੈਣਗੇ ਅਤੇ ਭਰਵਾਂ ਇਕੱਠ ਕਰਕੇ ਪਾਰਟੀ ਦੀ ਮਜ਼ਬੂਤੀ ਦਾ ਸੁਨੇਹਾ ਦੇਣਗੇ। ਉਨ੍ਹਾਂ ਸਮੂਹ ਆਗੂਆਂ ਅਤੇ ਵਰਕਰਾਂ ਨੂੰ ਲਾਮਬੰਦ ਹੋਣ ਅਤੇ ਆਪੋ-ਆਪਣੇ ਇਲਾਕਿਆਂ ਵਿੱਚੋਂ ਲੋਕਾਂ ਨੂੰ ਰੈਲੀ ਵਿੱਚ ਲੈ ਕੇ ਜਾਣ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਹਾਜ਼ਰ ਆਗੂਆਂ ਅਤੇ ਵਰਕਰਾਂ ਨੇ ਭਰੋਸਾ ਦਿਵਾਇਆ ਕਿ ਉਹ ਸੰਗਰੂਰ ਰੈਲੀ ਨੂੰ ਸਫਲ ਬਣਾਉਣ ਲਈ ਦਿਨ-ਰਾਤ ਮਿਹਨਤ ਕਰਨਗੇ ਅਤੇ ਵੱਡੀ ਗਿਣਤੀ ਵਿੱਚ ਕਾਫਲੇ ਲੈ ਕੇ ਸੰਗਰੂਰ ਪਹੁੰਚਣਗੇ।

Leave a Reply

Your email address will not be published. Required fields are marked *