ਚੰਡੀਗੜ੍ਹਜਲੰਧਰਦੇਸ਼-ਵਿਦੇਸ਼ਪੰਜਾਬਪਟਿਆਲਾ

ਭਾਜਪਾ ਵਿਚ ਸ਼ਾਮਲ ਹੋਣ ਜਾ ਰਹੇ ਹਰਮੀਤ ਪਠਾਣਮਾਜਰਾ ਤੇ ਚੇਤਨ ਸਿੰਘ ਜੋੜਾਮਾਜਰਾ, ਵਿਧਾਇਕੀ ਛੱਡੀ

ਚੰਡੀਗੜ੍ਹ 1 ਨਵੰਬਰ (ਚ.ਨ.ਸ.) ਪੰਜਾਬ ਵਿਧਾਨਸਭਾ ਚੋਣਾਂ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਵੱਲੋਂ ਜਾਰੀ ਕੀਤੀ ਪਹਿਲੀ ਸੂਚੀ ਤੋਂ ਬਾਅਦ ਆਪ ਦੇ ਦੋ ਵਿਧਾਇਕਾਂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ। ਹਲਕਾ ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਅਤੇ ਹਲਕਾ ਸਮਾਣਾ ਤੋਂ ਵਿਧਾਇਕ ਚੇਤਨ ਸਿੰਘ ਜੋੜਾਮਾਜਰਾ ਵੱਲੋਂ ਅਚਾਨਕ ਦਿੱਤੇ ਇਸ ਅਸਤੀਫ਼ੇ ਤੋਂ ਬਾਅਦ ਹਲਕੇ ਦੇ ਨਾਲ-ਨਾਲ ਸੂਬੇ ਦੀ ਰਾਜਨੀਤੀ ਵਿੱਚ ਹਲਚਲ ਤੇਜ਼ ਹੋ ਗਈ ਹੈ।

ਜ਼ਿਕਰਯੋਗ ਹੈ ਕਿ ਚੇਤਨ ਸਿੰਘ ਜੋੜਾਮਾਜਰਾ ਮਾਨ ਸਰਕਾਰ ਵਿੱਚ ਕੈਬਨਿਟ ਮੰਤਰੀ ਰਹਿ ਚੁੱਕੇ ਹਨ। ਹਾਲਾਂਕਿ, ਕੁਝ ਸਮਾਂ ਪਹਿਲਾਂ ਪਾਰਟੀ ਹਾਈਕਮਾਂਡ ਨੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਸੀਨੀਅਰ ਆਗੂ ਸੁਰਜੀਤ ਸਿੰਘ ਰੱਖੜਾ ਨੂੰ ਸਮਾਣਾ ਵਿਧਾਨ ਸਭਾ ਹਲਕੇ ਦਾ ਇੰਚਾਰਜ ਥਾਪ ਦਿੱਤਾ ਸੀ, ਜਿਸ ਕਾਰਨ ਜੋੜਾਮਾਜਰਾ ਪਾਰਟੀ ਲੀਡਰਸ਼ਿਪ ਤੋਂ ਕਾਫ਼ੀ ਖ਼ਫ਼ਾ ਚੱਲ ਰਹੇ ਸਨ। ਆਪਣੀ ਹੀ ਸੀਟ ’ਤੇ ਨਵਾਂ ਹਲਕਾ ਇੰਚਾਰਜ ਲਗਾਏ ਜਾਣ ਨੂੰ ਉਨ੍ਹਾਂ ਦੇ ਸਿਆਸੀ ਕੱਦ ’ਤੇ ਸੱਟ ਵਜੋਂ ਦੇਖਿਆ ਜਾ ਰਿਹਾ ਸੀ।
ਦੂਜੇ ਪਾਸੇ, ਹਲਕਾ ਸਨੌਰ ਤੋਂ ਵਿਧਾਇਕ ਰਹੇ ਹਰਮੀਤ ਸਿੰਘ ਪਠਾਨਮਾਜਰਾ ਪਿਛਲੇ ਸਮੇਂ ਦੌਰਾਨ ਗੰਭੀਰ ਵਿਵਾਦਾਂ ਵਿੱਚ ਘਿਰੇ ਰਹੇ ਹਨ। ਉਨ੍ਹਾਂ ਖ਼ਿਲਾਫ਼ ਜਬਰ-ਜਨਾਹ (ਰੇਪ) ਦਾ ਕੇਸ ਦਰਜ ਹੋਇਆ ਸੀ, ਜਿਸ ਤੋਂ ਬਾਅਦ ਉਹ ਆਸਟਰੇਲੀਆ ਚਲੇ ਗਏ ਸਨ। ਹਾਲਾਂਕਿ, ਜਾਂਚ ਵਿੱਚ ਸ਼ਾਮਲ ਹੋਣ ਲਈ ਭਾਰਤ ਪਰਤਣ ’ਤੇ ਪੁਲੀਸ ਨੇ ਉਨ੍ਹਾਂ ਨੂੰ ਗਿ੍ਰਫ਼ਤਾਰ ਕਰ ਲਿਆ ਸੀ। ਇਨ੍ਹਾਂ ਦੋਵੇਂ ਵਿਧਾਇਕਾਂ ਦੇ ਭਾਜਪਾ ਵਿੱਚ ਸ਼ਾਮਲ ਹੋਣ ਦੀਆਂ ਖ਼ਬਰਾਂ ਨੇ ਪੰਜਾਬ ਦੇ ਸਿਆਸੀ ਸਮੀਕਰਨਾਂ ਵਿੱਚ ਨਵੀਂ ਹਲਚਲ ਪੈਦਾ ਕਰ ਦਿੱਤੀ ਹੈ

Leave a Reply

Your email address will not be published. Required fields are marked *