ਪੰਜਾਬ ਦੇ ਮੁਲਾਜ਼ਮਾਂ ਦਾ ਡੀਏ ਨਾ ਦੇਣ ’ਤੇ ਹਾਈ ਕੋਰਟ ਵੱਲੋਂ ਮੁੱਖ ਸਕੱਤਰ ਨੂੰ ਨੋਟਿਸ ਜਾਰੀ
ਚੰਡੀਗੜ੍ਹ 3 ਨਵੰਬਰ (ਮਧੂਸਾਰ ਬਿਊਰੋ) ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ (ਡੀਏ) ਦੇ ਬਕਾਏ ਜਾਰੀ ਕਰਨ ਸੰਬੰਧੀ ਸਮਾਂਬੱਧ ਹੁਕਮਾਂ ਦੀ ਲਗਾਤਾਰ ਕੀਤੀ ਜਾ ਰਹੀ ਅਣਦੇਖੀ ਦਾ ਗੰਭੀਰ ਨੋਟਿਸ ਲੈਂਦਿਆਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਮੰਗਲਵਾਰ ਨੂੰ ਸੂਬੇ ਦੇ ਮੁੱਖ ਸਕੱਤਰ ਕੇਏਪੀ ਸਿਨਹਾ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਅਦਾਲਤ ਨੇ ਉਨ੍ਹਾਂ ਤੋਂ ਪੁੱਛਿਆ ਹੈ ਕਿ ਅਦਾਲਤੀ ਹੁਕਮਾਂ ਦੀ ਜਾਣਬੁੱਝ ਕੇ ਕੀਤੀ ਗਈ ਉਲੰਘਣਾ ਬਦਲੇ ਉਨ੍ਹਾਂ ਖ਼ਿਲਾਫ਼ ਮਾਣਹਾਨੀ ਦੀ ਕਾਰਵਾਈ ਕਿਉਂ ਨਾ ਸ਼ੁਰੂ ਕੀਤੀ ਜਾਵੇ।

