ਚੰਡੀਗੜ੍ਹਦੇਸ਼-ਵਿਦੇਸ਼ਪੰਜਾਬ

PM Modi ਨੇ ਬਸਤਰ ਵਿੱਚ ਸੁਰੱਖਿਆ ਬਲਾਂ ਦੇ ਜਵਾਨਾਂ ਨਾਲ ਦੀਵਾਲੀ ਮਨਾਈ

ਦਹਿਸ਼ਤ ਦਾ ਖ਼ਾਤਮਾ ਸਰਕਾਰ ਦੀਆਂ ਸਹੀ ਨੀਤੀਆਂ ਤੇ ਮਜ਼ਬੂਤ ਸਿਆਸੀ ਇੱਛਾ-ਸ਼ਕਤੀ ਦੀ ਜਿੱਤ: ਮੋਦੀ

ਜਗਦਲਪੁਰ 9 ਨਵੰਬਰ (ਮਧੂਸਾਰ ਬਿਊਰੋ) ਪ੍ਰਧਾਨ ਮੰਤਰੀ ਨਰਿੰਦਰ ਮੋਦੀ ਛੱਤੀਸਗੜ੍ਹ ਦੇ ਬਸਤਰ ਵਿੱਚ ਸੁਰੱਖਿਆ ਬਲਾਂ ਦੇ ਜਵਾਨਾਂ ਨਾਲ ਦੀਵਾਲੀ ਮਨਾਈ। ਉਨ੍ਹਾਂ ਕਿਹਾ ਕਿ ਉਹ ਦੇਸ਼ ਦੀ ਰੱਖਿਆ ਲਈ ਜਵਾਨਾਂ ਵੱਲੋਂ ਦਿੱਤੀਆਂ ਕੁਰਬਾਨੀਆਂ ਅਤੇ ਦੇਸ਼ ਪ੍ਰਤੀ ਉਨ੍ਹਾਂ ਦੇ ਸਮਰਪਣ ਨੂੰ ਸਲਾਮ ਕਰਨਗੇ। ਉਨ੍ਹਾਂ ਕਿਹਾ ਕਿ ਸੁਰੱਖਿਆ ਬਲਾਂ ਦੇ ਜਵਾਨਾਂ ਦੀਆਂ ਕੁਰਬਾਨੀਆਂ ਅਤੇ ਉਨ੍ਹਾਂ ਦੀ ਦੇਸ਼ ਭਗਤੀ ਸਤਿਕਾਰ ਦੀ ਹੱਕਦਾਰ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦਹਿਸ਼ਤ ਅਤੇ ਨਕਸਲਵਾਦ ਦੇ ਖ਼ਾਤਮੇ ਨੂੰ ਦੇਸ਼ ਦੀਆਂ ਸਹੀ ਨੀਤੀਆਂ ਅਤੇ ਮਜ਼ਬੂਤ ਸਿਆਸੀ ਇੱਛਾ-ਸ਼ਕਤੀ ਦੀ ਜਿੱਤ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਅਜਿਹੇ ਫ਼ੈਸਲੇ ਲਏ ਜਿਨ੍ਹਾਂ ਨਾਲ ਨਕਸਲੀਆਂ ਅਤੇ ਵੱਖਵਾਦੀਆਂ ਦੀ ਫੰਡਿੰਗ ਨੂੰ ਵੱਡੇ ਝਟਕੇ ਲੱਗੇ। ਮੋਦੀ ਨੇ ਛੱਤੀਸਗੜ੍ਹ ਦੇ ਬਸਤਰ ਜ਼ਿਲ੍ਹੇ ਵਿੱਚ ਸੀਆਰਪੀਐੱਫ ਦੇ ਕੈਂਪ ਵਿੱਚ ਸੁਰੱਖਿਆ ਜਵਾਨਾਂ ਨਾਲ ਦੀਵਾਲੀ ਮਨਾਉਂਦਿਆਂ ਕਿਹਾ ਕਿ ਸਰਕਾਰ ਦੇ ਫ਼ੈਸਲਿਆਂ ਨੇ ਜਾਅਲੀ ਕਰੰਸੀ ਦੇ ਗੱਠਜੋੜ ਨੂੰ ਤਬਾਹ ਕਰ ਦਿੱਤਾ ਅਤੇ ਨਕਸਲੀਆਂ ਤੇ ਵੱਖਵਾਦੀਆਂ ਦੀ ਸਪਲਾਈ ਲਾਈਨ ਬੰਦ ਕਰ ਦਿੱਤੀ।

ਉਨ੍ਹਾਂ ਕਿਹਾ ਕਿ ਮਾਓਵਾਦੀ ਦਹਿਸ਼ਤ ਅਤੇ ਨਕਸਲਵਾਦ ਖ਼ਿਲਾਫ਼ ਲੜਾਈ ਸੌਖੀ ਨਹੀਂ ਸੀ। ਇੱਕ ਸਮਾਂ ਅਜਿਹਾ ਵੀ ਸੀ ਜਦੋਂ ਕਰੀਬ 20 ਸੂਬਿਆਂ ਦੇ 230 ਤੋਂ ਵੱਧ ਜ਼ਿਲ੍ਹੇ ਨਕਸਲਵਾਦ ਤੋਂ ਪ੍ਰਭਾਵਿਤ ਸਨ। ਪ੍ਰਧਾਨ ਮੰਤਰੀ ਨੇ ਕਿਹਾ ਕਿ ਦੇਸ਼ ਨੇ ਲੰਮਾ ਸਮਾਂ ਸਿਆਸੀ ਇੱਛਾ-ਸ਼ਕਤੀ ਦੀ ਘਾਟ ਦਾ ਸਾਹਮਣਾ ਕੀਤਾ ਪਰ 2014 ਵਿੱਚ ਜਦੋਂ ਲੋਕਾਂ ਨੇ ਉਨ੍ਹਾਂ ਨੂੰ ਦੇਸ਼ ਦੀ ਸੇਵਾ ਕਰਨ ਦਾ ਮੌਕਾ ਦਿੱਤਾ ਤਾਂ ਇਸ ਘਾਟ ਨੂੰ ਦੂਰ ਕੀਤਾ ਗਿਆ। ਮੋਦੀ ਨੇ ਕਿਹਾ ਕਿ ਪਿਛਲੇ ਇੱਕ ਸਾਲ ਦੌਰਾਨ ਡਿਊਟੀ ਨਿਭਾਉਂਦਿਆਂ ਇੱਕ ਵੀ ਸੀਆਰਪੀਐੱਫ ਜਵਾਨ ਦੀ ਜਾਨ ਨਹੀਂ ਗਈ। ਪਿਛਲੇ 47 ਸਾਲਾਂ ਵਿੱਚ ਇਹ ਪਹਿਲੀ ਵਾਰ ਹੋਇਆ ਹੈ। ਜ਼ਿਕਰਯੋਗ ਹੈ ਕਿ ਛੱਤੀਸਗੜ੍ਹ ਦਾ ਬਸਤਰ ਲੰਮੇ ਸਮੇਂ ਤੋਂ ਨਕਸਲਵਾਦ ਦਾ ਕੇਂਦਰ ਰਿਹਾ ਹੈ। ਹਾਲਾਂਕਿ, ਨਕਸਲੀਆਂ ਖ਼ਿਲਾਫ਼ ਵੱਡੇ ਪੱਧਰ ’ਤੇ ਚਲਾਈਆਂ ਗਈਆਂ ਮੁਹਿੰਮਾਂ, ਉਨ੍ਹਾਂ ਦੇ ਵੱਡੀ ਗਿਣਤੀ ਵਿੱਚ ਆਤਮ-ਸਮਰਪਣ ਅਤੇ ਵਿਕਾਸ ਕਾਰਜਾਂ ਨੂੰ ਹੁਲਾਰਾ ਮਿਲਣ ਕਾਰਨ ਇਸ ਖੇਤਰ ਵਿੱਚ ਵੱਡੀ ਤਬਦੀਲੀ ਆਈ ਹੈ। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਦੀਵਾਲੀ ਦੀਆਂ ਵਧਾਈਆਂ ਦਿੱਤੀਆਂ ਅਤੇ ਉਨ੍ਹਾਂ ਦੀ ਖੁਸ਼ਹਾਲੀ ਤੇ ਸ਼ਾਂਤੀ ਦੀ ਕਾਮਨਾ ਕੀਤੀ।ਐਕਸ (X) ’ਤੇ ਇੱਕ ਪੋਸਟ ਵਿੱਚ, ਉਨ੍ਹਾਂ ਨੇ ਲਿਖਿਆ, “ਸਾਰਿਆਂ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ! ਦੇਸ਼ ਭਰ ਦੇ ਮੇਰੇ ਪਰਿਵਾਰਕ ਮੈਂਬਰਾਂ ਨੂੰ ਦੀਵਾਲੀ ਦੀਆਂ ਬੇਅੰਤ ਸ਼ੁਭਕਾਮਨਾਵਾਂ।

Leave a Reply

Your email address will not be published. Required fields are marked *