ਚੰਡੀਗੜ੍ਹਜਲੰਧਰਪੰਜਾਬ

ਸੰਤ ਬਾਬਾ ਅਮਰ ਸਿੰਘ ਬੜੂੰਦੀ ਵਾਲਿਆ ਦੇ ਅਕਾਲ ਚਲਾਣਾ ਕਰ ਜਾਣ ਤੇ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਗਹਿਰਾ ਦੁਖ ਪ੍ਰਗਟਾਇਆ

ਸ੍ਰੀ ਅਨੰਦਪੁਰ ਸਾਹਿਬ:- 11 ਨਵੰਬਰ (ਮਧੂਸਾਰ ਬਿਊਰੋ) ਨਾਨਕਸਰ ਠਾਠ ਈਸ਼ਰ ਦਰਬਾਰ ਪੱਤੀ ਰੋਕੋਂ, ਪਿੰਡ ਬੜੂੰਦੀ ਦੇ ਸੰਚਾਲਕ ਸੰਤ ਬਾਬਾ ਅਮਰ ਸਿੰਘ ਦੇ ਅਕਾਲ ਚਲਾਣਾ ਕਰ ਜਾਣ ’ਤੇ ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆ ਕਿਹਾ ਕਿ ਸੰਤ ਬਾਬਾ ਅਮਰ ਸਿੰਘ ਦੇ ਜਾਣ ਸਿੱਖ ਜਗਤ ਨੂੰ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ। ਸੰਤ ਬਾਬਾ ਅਮਰ ਸਿੰਘ ਨੇ ਕਲਕੱਤਾ, ਰਾਂਚੀ, ਪਟਨਾ, ਟਾਟਾ ਨਗਰ ਅਤੇ ਦਿੱਲੀ ਵਿਖੇ ਨਾਨਕਸਰ ਠਾਠਾਂ ਈਸ਼ਰ ਦਰਬਾਰ ਦੀ ਸਥਾਪਨਾ ਕੀਤੀ ਅਤੇ ਵੱਡੇ ਲੋਕ ਭਲਾਈ ਕਾਰਜ ਕੀਤੇ। ਸੰਤ ਬਾਬਾ ਅਮਰ ਸਿੰਘ ਵੱਲੋਂ ਧਰਮ ਪ੍ਰਚਾਰ, ਗੁਰਬਾਣੀ ਕੀਰਤਨ ਅਤੇ ਸੰਗਤਾਂ ਨੂੰ ਗੁਰਮਤਿ ਨਾਲ ਜੋੜਨ ਲਈ ਨਿਭਾਈਆਂ ਸੇਵਾਵਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪਰ ਇਸ ਸੰਸਾਰ ਦਾ ਨੇਮ ਹੈ ਜੋ ਆਇਆ ਹੈ ਉਸ ਨੇ ਬਿਸਮਣਾ ਹੈ। ਇਹ ਅਕਾਲ ਪੁਰਖ ਦੇ ਭਾਣੇ ਅੱਗੇ ਕਿਸੇ ਦਾ ਜੋਰ ਨਹੀ ਹੈ। ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਸੰਤ ਬਾਬਾ ਅਮਰ ਸਿੰਘ ਦੇ ਪ੍ਰੀਵਾਰ ਨਾਲ ਇਸ ਦੁਖਦ ਘੜੀ ਵਿਚ ਹਮਦਰਦੀ ਜਤਾਉਦਿਆਂ ਅਕਾਲ ਪੁਰਖ ਅੱਗੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸ਼ਣ ਦੀ ਅਰਦਾਸ ਬੇਨਤੀ ਕੀਤੀ।

Leave a Reply

Your email address will not be published. Required fields are marked *