ਚੰਡੀਗੜ੍ਹਦੇਸ਼-ਵਿਦੇਸ਼ਪੰਜਾਬ

ਕਾਂਗਰਸ ਨੂੰ ਝਟਕਾ, ਹਰਦਿਆਲ ਕੰਬੋਜ ਭਾਜਪਾ ਵਿਚ ਹੋਏ ਸ਼ਾਮਲ

ਨਾਇਬ ਸਿੰਘ ਸੈਣੀ, ਕੇਵਲ ਸਿੰਘ ਢਿੱਲੋਂ ਨੇ ਕਰਵਾਇਆ ਸ਼ਾਮਲ

ਚੰਡੀਗੜ੍ਹ 19 ਨਵੰਬਰ (ਮਧੂਸਾਰ ਬਿਊਰੋ) ਪੰਜਾਬ ਪ੍ਰਦੇਸ਼ ਕਾਂਗਰਸ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਰਾਜਪੁਰਾ ਤੋਂ ਪੰਜ ਵਾਰ ਦੇ ਵਿਧਾਇਕ ਰਹਿਣ ਵਾਲੇ ਹਰਦਿਆਲ ਕੰਬੋਜ ਨੇ ਭਾਜਪਾ ਦਾ ਪੱਲਾ ਫੜ ਲਿਆ। ਇਸ ਮੌਕੇ ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀ ਜੀ, ਪੰਜਾਬ ਭਾਜਪਾ ਦੇ ਇੰਚਾਰਜ ਸ਼੍ਰੀ ਸਤੀਸ਼ ਪੂਨੀਆ ਜੀ, ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਸ਼੍ਰੀ 4 ਜੀ ਅਤੇ ਪੰਜਾਬ ਭਾਜਪਾ ਦੇ ਜਨਰਲ ਸਕੱਤਰ ਸ਼੍ਰੀ ਅਨਿਲ ਸਰੀਨ ਆਦਿ ਵੀ ਮੌਜੂਦ ਸਨ। ਇਸ ਮੌਕੇ ਹਰਦਿਆਲ ਕੰਬੋਜ ਨੇ ਕਿਹਾ ਕਿ ਰਾਜਪੁਰਾ ਅਤੇ ਪੰਜਾਬ ਦੀ ਤਰੱਕੀ, ਖ਼ੁਸ਼ਹਾਲੀ ਅਤੇ ਲੋਕਾਂ ਦੀ ਬਿਹਤਰੀ ਲਈ ਪੂਰੀ ਇਮਾਨਦਾਰੀ ਤੇ ਸਮਰਪਣ ਭਾਵਨਾ ਨਾਲ ਕੰਮ ਕੀਤਾ ਜਾਵੇ। ਇਸੇ ਸੋਚ ਅਤੇ ਸੰਕਲਪ ਨਾਲ ਮੈਂ ਅੱਗੇ ਵੀ ਰਾਜਪੁਰਾ ਦੇ ਸਰਬਪੱਖੀ ਵਿਕਾਸ, ਨੌਜਵਾਨਾਂ ਦੇ ਸੁਨਹਿਰੇ ਭਵਿੱਖ ਅਤੇ ਲੋਕਾਂ ਦੀਆਂ ਉਮੀਦਾਂ ਨੂੰ ਪੂਰਾ ਕਰਨ ਲਈ ਨਿਰੰਤਰ ਯਤਨਸ਼ੀਲ ਰਹਾਂਗਾ।

Leave a Reply

Your email address will not be published. Required fields are marked *