ਪਟਿਆਲਾ

ਸਰਬੱਤ ਦੇ ਭਲੇ ਅਤੇ ਮਨੁੱਖਤਾ ਨੂੰ ਸਹੀ ਮਾਰਗ ਵੱਲ ਤੋਰਨ ਲਈ ਸ੍ਰੀ ਸੰਪਟ ਅਖੰਡ ਪਾਠ ਸਾਹਿਬ ਦੀ ਆਰੰਭਤਾ 10 ਤੋਂ ਗੁਰੂ ਗ੍ਰੰਥ ਸਾਹਿਬ ਲੜ ਲੱਗਣ ਨਾਲ ਸੰਗਤਾਂ ਨੂੰ ਖੁੱਲ੍ਹਾ ਸੱਦਾ

ਗੁਰੂ ਗ੍ਰੰਥ ਸਾਹਿਬ ਲੜ ਲੱਗਣ ਨਾਲ ਸੰਗਤਾਂ ਨੂੰ ਖੁੱਲ੍ਹਾ ਸੱਦਾ
ਪਟਿਆਲਾ (ਮਧੂਸਾਰ ਬਿਊਰੋ)
ਸਰਬਤ ਦੇ ਭਲੇ ਅਤੇ ਮਨੁੱਖਤਾ ਨੂੰ ਸਹੀ ਮਾਰਗ ‘ਤੇ ਲਿਜਾਉਣ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਯੂਥ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਕੁਲਵਿੰਦਰ ਸਿੰਘ ਵਿੱਕੀ ਰਿਵਾਜ ਦੇ ਗ੍ਰਹਿ ਵਿਖੇ ਸ੍ਰੀ ਸੰਪਟ ਅਖੰਡ ਪਾਠ ਸਾਹਿਬ 10 ਅਕਤੂਬਰ ਤੋਂ 15 ਅਕਤੂਬਰ ਤੱਕ ਰੋਜ਼ਾਨਾ ਸ਼ਾਮ 7.00 ਵਜੇ ਤੋਂ 9.00 ਵਜੇ ਤੱਕ ਹੋਣਗੇ।

ਇਸ ਸਬੰਧੀ ਜਾਣਕਾਰੀ ਸ਼ਹਿਰੀ ਪ੍ਰਧਾਨ ਕੁਲਵਿੰਦਰ ਸਿੰਘ ਵਿੱਕੀ ਰਿਵਾਜ ਅਤੇ ਹਰਮਿੰਦਰ ਸਿੰਘ ਹੈਪੀ ਨੇ ਦਿੱਤੀ। ਉਨ੍ਹਾਂ ਇਹ ਵੀ ਦੱਸਿਆ ਕਿ 16 ਅਕਤੂਬਰ ਨੂੰ ਭੋਗ ਅਤੇ ਕੀਰਤਨ ਦੁਪਹਿਰ 12 ਵਜੇ ਤੱਕ ਹੋਵੇਗਾ।
ਉਨ੍ਹਾਂ ਕਿਹਾ ਕਿ ਪਟਿਆਲਾ ਸ਼ਹਿਰ ਦੀ ਸੰਗਤ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਲੜ ਲੱਗ ਕੇ ਖੁਸ਼ੀਆਂ ਪ੍ਰਾਪਤ ਕਰਨ ਲਈ ਮਾਤਾ ਜੋਗਿੰਦਰ ਕੌਰ ਹਾਊਸ ਨੰ: 19 ਬੈਕ ਸਾਇਡ ਡਵੀਜ਼ਨ ਨੰ: 2 ਵਿਖੇ ਹਾਜ਼ਰੀ ਭਰ ਸਕਦੇ ਹਨ।
ਇਸ ਮੌਕੇ ਵਿੱਕੀ ਰਿਵਾਜ ਨੇ ਦੱਸਿਆ ਕਿ ਹਰ ਸਾਲ ਸ੍ਰੀ ਸੰਪਟ ਅਖੰਡ ਪਾਠ ਸਾਹਿਬ ਕਰਵਾਏ ਜਾਂਦੇ ਹਨ, ਜਿਸ ‘ਚ ਸੰਗਤਾਂ ਉਤਸ਼ਾਹ ਨਾਲ ਹਿੱਸਾ ਲੈ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਲੜ ਲੱਗਦੀਆਂ ਹਨ। ਉਨ੍ਹਾਂ ਪਟਿਆਲਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਮਨੁੱਖਤਾ ਦੇ ਭਲੇ ਲਈ ਅੱਜ ਹਰ ਮਨੁੱਖ ਨੂੰ ਸ੍ਰੀ ਗ੍ਰੰਥ ਸਾਹਿਬ ਦੇ ਲੜ ਲੱਗਣ ਦੀ ਲੋੜ ਹੈ, ਜੋ ਸਾਰਿਆਂ ਦਾ ਮਾਰਗ ਦਰਸ਼ਨ ਕਰਦੇ ਹਨ।

Leave a Reply

Your email address will not be published. Required fields are marked *