ਅੰਮ੍ਰਿਤਸਰਚੰਡੀਗੜ੍ਹਜਲੰਧਰਪੰਜਾਬ

ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਹਰਜਿੰਦਰ ਸਿੰਘ ਧਾਮੀ ਨੂੰ ਪ੍ਰਧਾਨ ਬਨਣ ਦੇ ਵਧਾਈ ਦਿਤੀ

ਅੰਮ੍ਰਿਤਸਰ:-21 ਨਵੰਬਰ (ਮਧੂਸਾਰ ਬਿਊਰੋ) ਨਿਹੰਗ ਸਿੰਘ ਜਥੇਬੰਦੀਆਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖਤ ਚਲਦਾ ਵਹੀਰ ਚੱਕ੍ਰਵਰਤੀ ਦੇ 14ਵੇਂ ਮੁਖੀ ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ, ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਸ. ਹਰਜਿੰਦਰ ਸਿੰਘ ਧਾਮੀ ਦੇ ਮੁੜ ਪ੍ਰਧਾਨ ਚੁਣੇ ਜਾਣ ਤੇ ਉਨ੍ਹਾਂ ਨੂੰ ਵਧਾਈ ਦਿਤੀ ਹੈ ਅਤੇ ਪੰਥਕ ਏਜੰਡੇ ਤੇ ਕੌਮ ਦੀ ਬੇਹਤਰੀ ਲਈ ਰਲ ਮਿਲ ਕੇ ਕੰਮ ਕਰਨ ਦੀ ਇੱਛਾ ਪ੍ਰਗਟਾਈ ਹੈ।

ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਸ. ਹਰਜਿੰਦਰ ਸਿੰਘ ਧਾਮੀ ਨੂੰ ਵਧਾਈ ਦਿੰਦਿਆ ਕਿਹਾ ਕਿ ਹਰ ਸਾਲ ਸ਼੍ਰੋਮਣੀ ਕਮੇਟੀ ਦੀ ਚੋਣ ਹੁੰਦੀ ਹੈ ਤੇ ਨਵਾਂ ਪ੍ਰਧਾਨ ਤੇ ਅੰਤਿ੍ਰੰਗ ਕਮੇਟੀ ਦੇ ਮੈਂਬਰ ਸਾਹਿਬਾਨ ਸ਼੍ਰੋਮਣੀ ਕਮੇਟੀ ਦਾ ਕਾਰਜ ਕਰਨ ਲਈ ਕਾਨੂੰਨੀ ਤੌਰ ਤੇ ਪ੍ਰਵਾਨਤ ਹੁੰਦੇ ਹਨ। ਚੋਣ ਹੋ ਜਾਣ ਤੋਂ ਬਾਅਦ ਸਮੇਤ ਪ੍ਰਧਾਨ ਆਹੁਦੇਦਾਰ ਤੇ ਚੁਣੇ ਮੈਂਬਰ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਗੁਰੂ ਮਹਾਰਾਜ ਦਾ ਅਸ਼ੀਰਵਾਦ ਲੈਣ ਸਮੇਂ ਅਰਦਾਸ ਕਰਦੇ ਹਨ ਕਿ ਵਾਹਿਗੁਰੂ ਸਾਨੂੰ ਪੰਥ ਦੀ ਚੜਦੀ ਕਲਾ ਲਈ ਕਾਰਜ ਕਰਨ ਦਾ ਬਲ ਬਖਸ਼ੇ। ਅਕਾਲ ਪੁਰਖ ਨਵੇਂ ਚੁਣੇ ਆਹੁਦੇਦਾਰਾਂ ਤੇ ਮੇਹਰ ਕਰਨੀ ਕਿ ਇਹ ਕੌਮ ਤੇ ਪੰਥ ਦੀ ਸੁਚੱਜੀ ਸੇਵਾ ਕਰ ਸਕਣ।

Leave a Reply

Your email address will not be published. Required fields are marked *